Tue. Jan 28th, 2020

ਦਮਦਮੀ ਟਕਸਾਲ ਵੱਲੋਂ ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁ: ਨਾਨਕ ਪਿਆਓ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭ

ਦਮਦਮੀ ਟਕਸਾਲ ਵੱਲੋਂ ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁ: ਨਾਨਕ ਪਿਆਓ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਆਰੰਭ

ਗੁਰਬਾਣੀ ਸ਼ੁੱਧ ਉਚਾਰਨ ਅਤੇ ਅਰਥ ਬੋਧ ਤੋਂ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ : ਸੰਤ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ
ਪਾਠ ਬੋਧ ਸਮਾਗਮ ‘ਚ ਵੱਧ ਚੜ੍ਹ ਕੇ ਹਿੱਸਾ ਲੈਦਿਆਂ ਸੰਗਤਾਂ ਲਾਹਾ ਲੈਣ : ਦਮਦਮੀ ਟਕਸਾਲ ਮੁਖੀ
ਦਿੱਲੀ ਕਮੇਟੀ ਸਿੱਖੀ ਪ੍ਰਚਾਰ ਪ੍ਰਸਾਰ ਲਈ ਦਮਦਮੀ ਟਕਸਾਲ ਨੂੰ ਹਰਤਰਾਂ ਸਹਿਯੋਗ ਦੇਵੇਗੀ : ਮਨਜਿੰਦਰ ਸਿੰਘ ਸਿਰਸਾ

ਦਿੱਲੀ 15 ਅਗਸਤ (ਨਿਰਪੱਖ ਕਲਮ ਬਿਊਰੋ): ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਸੁਧ ਪਾਠ ਬੋਧ ਸਮਾਗਮ ਦੀ ਅੱਜ ਆਰੰਭਤਾ ਕੀਤੀ ਗਈ। ਜੋ ਕਿ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਨਿਗਰਾਨੀ ਹੇਠ ਇਹ ਪਾਠ ਬੋਧ ਸਮਾਗਮ ਗੁਰਦਵਾਰਾ ਨਾਨਕ ਪਿਆਓ ਵਿਖੇ 14 ਸਤੰਬਰ ਤਕ ਚਲੇਗਾ। ਇਸ ਮੌਕੇ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਦਮਦਮੀ ਟਕਸਾਲ ਆਪਣੇ ਪ੍ਰਮੁੱਖ ਪ੍ਰਯੋਜਨ ਤਹਿਤ ਗੁਰਬਾਣੀ ਸੰਥਿਆ, ਪ੍ਰਚਾਰ ਅਤੇ ਪਸਾਰ ਕਰਨ ਵਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਹਨਾਂ ਨੌਜਵਾਨ ਪੀੜ੍ਹੀ ‘ਚ ਫੈਲ ਰਹੇ ਨਸ਼ਿਆਂ ਦੇ ਰੁਝਾਨ ਅਤੇ ਵਿਰਸੇ ਨੂੰ ਲੱਗ ਰਹੇ ਖੋਰੇ ਪ੍ਰਤੀ ਚਿੰਤਾ ਦਾ ਪ੍ਰਗਟਵਾ ਕੀਤਾ ਅਤੇ ਉਹਨਾਂ ਨੂੰ ਗੁਰਬਾਣੀ ਨਾਲ ਜੋੜਣ ਦੀ ਲੋੜ ‘ਤੇ ਜ਼ੋਰ ਦਿਤਾ। ਉਨਾਂ ਕਿਹਾ ਕਿ ਗੁਰਬਾਣੀ ਸਾਡੇ ਜੀਵਨ ਦਾ ਆਧਾਰ ਹੈ, ਗੁਰਬਾਣੀ ਦੇ ਸ਼ੁੱਧ ਉਚਾਰਨ ਨਾਲ ਹੀ ਗੁਰਬਾਣੀ ਦੇ ਸਹੀ ਅਰਥਾਂ ਨੂੰ ਸਮਝਿਆ ਜਾ ਸਕਦਾ ਹੈ। ਇਸ ਕਰਕੇ ਬਾਣੀ ਸ਼ੁੱਧ ਉਚਾਰਨ ਅਤੇ ਸਮਝ ਨਾਲ ਪੜ੍ਹੀ ਜਾਣੀ ਚਾਹੀਦੀ ਹੈ। ਇਸ ਉਦੇਸ਼ ਲਈ ਸੰਗਤ ਨੂੰ ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਵਿੱਦਿਆ ਅਤੇ ਅਰਥ ਬੋਧ ਤੋਂ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦਸਿਆ ਕਿ ਇਨ੍ਹਾਂ ਸਮਾਗਮਾਂ ਰਾਹੀ ਗ੍ਰੰਥੀ ਤੇ ਅਖੰਡ ਪਾਠੀ ਸਿੰਘਾਂ ਅਤੇ ਨੌਜਵਾਨ ਪੀੜੀ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨ ਸੰਥਿਆ ਕਰਾਈ ਜਾਵੇਗੀ ਅਤੇ ਸਿੱਖ ਰਹਿਤ ਮਰਯਾਦਾ – ਸਿਧਾਂਤ, ਗੁਰਬਾਣੀ ਦੀ ਸੇਵਾ ਸੰਭਾਲ਼ ਅਤੇ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ ।ਉਹਨਾਂ ਕਿਹਾ ਕਿ ਸਮਾਗਮ ਨਾਲ ਸੰਗਤ ਨੂੰ ਭਰਪੂਰ ਲਾਭ ਪ੍ਰਾਪਤ ਹੋਵੇਗਾ ਅਤੇ ਉਨਾਂ ਦੇ ਗਿਆਨ ਚ ਵਾਧਾ ਹੋਵੇਗਾ।ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਮਦਮੀ ਟਕਸਾਲ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਦਸਿਆ ਕਿ ਇਲਾਕੇ ਦੀਆਂ ਸੰਗਤਾਂ ‘ਚ ਦਮਦਮੀ ਟਕਸਾਲ ਵੱਲੋਂ ਕੀਤੇ ਜਾ ਰਹੇ ਸਮਾਗਮ ਦੀ ਬਹੁਤ ਵਡੀ ਮਹਾਨਤਾ ਦੇਖੀ ਜਾ ਰਹੀ ਹੈ । ਉਹਨਾਂ ‘ਚ ਪਾਠ ਬੋਧ ਸਮਾਗਮ ਦੀ ਵਡੀ ਮਹਤਤਾ ਸਦਕਾ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਦਿੱਲੀ ਕਮੇਟੀ ਦੇ ਆਗੂਆਂ ਤੇ ਸੰਗਤ ਨੇ ਦਮਦਮੀ ਟਕਸਾਲ ਵੱਲੋਂ ਕੀਤੇ ਜਾ ਰਹੇ ਪਾਠ ਬੋਧ ਸਮਾਗਮ ਦੇ ਵੱਡੇ ਉਪਰਾਲਿਆਂ, ਸਿੱਖੀ ਦੇ ਪ੍ਰਚਾਰ ਅਤੇ ਪਸਾਰ ਦੇ ਕਾਰਜਾਂ ਪ੍ਰਤੀ ਧੰਨਵਾਦ ਕੀਤਾ ਅਤੇ ਹਰ ਤਰਾਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਹੈਡ ਗ੍ਰੰਥੀ ਗੁਰਦਵਾਰਾ ਬੰਗਲਾ ਸਾਹਿਬ ਦਿੱਲੀ, ਬਾਬਾ ਸਤਨਾਮ ਸਿੰਘ ਸਮਾਧ ਭਾਈ ਕੇ,ਸਿੰਘ ਸਾਹਿਬ ਗਿਆਨੀ ਬਚਿਤਰ ਸਿੰਘ ਹੈਡ ਗ੍ਰੰਥੀ ਗੁ: ਨਾਨਕ ਪਿਆਓ, ਦਿੱਲੀ ਕਮੇਟੀ ਦੇ ਆਗੂ ਹਰਮੀਤ ਸਿੰਘ ਕਾਲਕਾ, ਦਿੱਲੀ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਪ੍ਰਮਜੀਤ ਸਿੰਘ ਰਾਣਾ, ਪ੍ਰਮਜੀਤ ਸਿੰਘ ਚੰਡੋਕ, ਬਾਬਾ ਜੀਵਾ ਸਿੰਘ, ਗਿਆਨੀ ਹਰਦੀਪ ਸਿੰਘ, ਗਿਆਨੀ ਸਾਹਿਬ ਸਿੰਘ, ਜਥੇ: ਸੁਖਦੇਵ ਸਿੰਘ ਅਨੰਦਪੁਰ ਵੀ ਮੌਜੂਦ ਸਨ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: