ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਤਰਜ਼ ਤੇ ਹੀ ਹੁਣ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਆਲੇ-ਦੁਆਲੇ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ: ਪ੍ਰੋ.ਕਿਰਪਾਲ ਸਿੰਘ ਬਡੂੰਗਰ

ss1

ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਤਰਜ਼ ਤੇ ਹੀ ਹੁਣ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਆਲੇ-ਦੁਆਲੇ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ:ਪ੍ਰੋਫ਼:ਕਿਰਪਾਲ ਸਿੰਘ ਬਡੂੰਗਰ
10 ਜਨਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਸ਼ਾਲ ਨੌਜੁਆਨ ਚੇਤਨਾ ਸਮਾਗਮ ਕਰਵਾਇਆ ਜਾਵੇਗਾ: ਬਡੂੰਗਰ

ਸ਼੍ਰੀ ਅਨੰਦਪੁਰ ਸਾਹਿਬ, 22 ਦਸੰਬਰ (ਦਵਿੰਦਰਪਾਲ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੱਲਬਾਤ ਕਰਦੇ ਹੋਏ ਇਹ ਐਲਾਨ ਕੀਤਾ ਕਿ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਤਰਜ਼ ਤੇ ਹੀ ਹੁਣ ਤਖਤ ਸ੍ਰੀ ਕੇਸਗੜ• ਸਾਹਿਬ ਦੇ ਆਲੇ-ਦੁਆਲੇ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ। ਜਿਸ ਵਾਸਤੇ ਪੂਰਾ ਮਾਸਟਰ ਪਲਾਨ ਤਿਆਰ ਕਰਕੇ ਸਮੁੱਚੀ ਯੋਜਨਾ ਨੂੰ ਅਮਲੀ ਰੂਪ ਦਿੱਤਾ ਜਾਵੇਗਾ।
ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਜਿੱਥੇ ਖਾਲਸੇ ਦਾ ਜਨਮ ਸਥਾਨ ਹੈ ਉੱਥੇ ਹੀ ਇਹ ਉਹ ਮਹਾਨ ਧਰਤੀ ਹੈ ਜਿਸਨੂੰ ਗੁਰੂ ਤੇਗ ਬਹਾਦਰ ਸਾਹਿਬ ਨੇ ਵਸਾਇਆ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਇਸੇ ਧਰਤੀ ‘ਤੇ ਬਤੀਤ ਕੀਤਾ। ਇਸੇ ਕਰਕੇ ਦੁਨੀਆਂ ਭਰ ਤੋਂ ਸਿੱਖ ਸੰਗਤ ਤੋਂ ਇਲਾਵਾ ਹਰ ਫਿਰਕੇ ਦੇ ਸ਼ਰਧਾਲੂ ਨਤਮਸਤਕ ਹੋਣ ਦੇ ਲਈ ਆਉਂਦੇ ਹਨ।ਬੇਸ਼ੱਕ ਅਜੇ ਤੱਕ ਇਸ ਪਵਿੱਤਰ ਸ਼ਹਿਰ ਦੇ ਸੁੰਦਰੀਕਰਨ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਸਮੇਂ-ਸਮੇਂ ‘ਤੇ ਯਤਨ ਕੀਤੇ ਪਰ ਫਿਰ ਵੀ ਜਿਸ ਤਰ੍ਹਾਂ ਅਤਿ ਆਧੁਨਿਕ ਤਕਨੀਕਾਂ ਦੇ ਨਾਲ ਹਾਲ ਹੀ ਵਿੱਚ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਆਲੇ ਦੁਆਲੇ ਦਾ ਸੁੰਦਰੀਕਰਨ ਕੀਤਾ ਗਿਆ ਹੈ ਉਸੇ ਤਰ੍ਹਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਆਲੇ ਦੁਆਲੇ ਨੂੰ ਖੂਬਸੂਰਤ ਬਨਾਉਣ ਦੇ ਲਈ ਅਤੇ ਤਖਤ ਸਾਹਿਬ ਤੱਕ ਮੁੱਖ ਮਾਰਗ ਤੋਂ ਪਹੁੰਚਣ ਵਾਲੀਆਂ ਸੜਕਾਂ ‘ਤੇ ਅਧਿਆਤਮਕ ਵਾਤਾਵਰਨ ਸਿਰਜਣ ਦੇ ਲਈ ਵਿਸ਼ੇਸ਼ ਯੋਜਨਾ ਉਲੀਕੀ ਜਾਵੇਗੀ। ਤਾਂ ਜੋ ਇੱਥੇ ਹਰ ਰੋਜ਼ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਨੂੰ ਇੱਕ ਅਨੂਠਾ ਅਹਿਸਾਸ ਹੋ ਸਕੇ।
ਓਧਰ ਅੱਜ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਇਹ ਵੀ ਐਲਾਨ ਕੀਤਾ ਕਿ 10 ਜਨਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਸ਼ਾਲ ਨੌਜੁਆਨ ਚੇਤਨਾ ਸਮਾਗਮ ਕਰਵਾਇਆ ਜਾਵੇਗਾ। ਜਿਸ ਵਿੱਚ ਵੱਖ-ਵੱਖ ਕਾਲਜਾਂ ਦੇ ਨੌਜੁਆਨ ਵਿਦਿਆਰਥੀਆਂ ਨੂੰ ਬੁਲਾ ਕੇ ਦਸਮ ਪਿਤਾ ਦੇ ਜੀਵਨ ਬਾਰੇ ਜਾਣੂੰ ਕਰਵਾਇਆ ਜਾਵੇਗਾ ਤਾਂ ਜੋ ਉਹ ਪਤਿਤਪੁਣੇ ਤੇ ਨਸ਼ਿਆਂ ਦਾ ਤਿਆਗ ਕਰਕੇ ਆਪਣੇ ਆਪ ਨੂੰ ਸਿੱਖੀ ਦੇ ਨਾਲ ਜੋੜ ਸਕਣ।

Share Button

Leave a Reply

Your email address will not be published. Required fields are marked *