Sun. Apr 21st, 2019

ਦਲਮੋਰਾ ਫਿਲ਼ਮਜ਼ ਬੈਨਰ ਦੀ ਫ਼ਿਲਮ ‘ਮੁੰਡਾ ਫ਼ਰੀਦਕੋਟੀਆ’ ਦੀ ਰਿਲੀਜ਼ਿੰਗ ਡੇਟ ਬਦਲੀ, ਹੁਣ 14 ਜੂਨ 2019 ਨੂੰ ਹੋਵੇਗੀ ਰਿਲੀਜ਼

ਦਲਮੋਰਾ ਫਿਲ਼ਮਜ਼ ਬੈਨਰ ਦੀ ਫ਼ਿਲਮ ‘ਮੁੰਡਾ ਫ਼ਰੀਦਕੋਟੀਆ’ ਦੀ ਰਿਲੀਜ਼ਿੰਗ ਡੇਟ ਬਦਲੀ, ਹੁਣ 14 ਜੂਨ 2019 ਨੂੰ ਹੋਵੇਗੀ ਰਿਲੀਜ਼

ਮਸ਼ਹੂਰ ਗਾਇਕ ਅਤੇ ਅਦਾਕਾਰ ਰੌਸ਼ਨ ਪ੍ਰਿੰਸ ਦੀ ਆਗਾਮੀ ਪੰਜਾਬੀ ਫ਼ਿਲਮ ‘ਮੁੰਡਾ ਫ਼ਰੀਦਕੋਟੀਆ’ ਦੀ ਰਿਲੀਜ਼ਿੰਗ ਡੇਟ ਬਦਲ ਗਈ ਹੈ। ਦੱਸ ਦੇਈਏ ਕਿ ਇਹ ਫ਼ਿਲਮ ਪਹਿਲਾਂ 5 ਅਪ੍ਰੈਲ 2019 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਸੀ ਪਰ ਹੁਣ ਇਹ 14 ਜੂਨ 2019 ਨੂੰ ਰਿਲੀਜ਼ ਹੋਣ ਜਾ ਰਹੀ ਹੈ।ਦਲਮੋਰਾ ਫਿਲ਼ਮਜ਼ ਪ੍ਰਾਂ ਲਿ ਦੇ ਬੈਨਰ ਹੇਠ ਬਣੀ ਨਿਰਮਾਤਾ ਦਲਜੀਤ ਸਿੰਘ ਥਿੰਦ ਤੇ ਮੌਂਟੀ ਸਿੱਕਾ ਦੀ ਇਸ ਫ਼ਿਲਮ ਦੀ ਕਹਾਣੀ ਪੁਰਾਤਨ ਸਮਿਆਂ ਦੇ ਵਿਸ਼ੇ ਅਧਾਰਤ ਹੈ ਜੋ ਦਰਸ਼ਕਾਂ ਨੂੰ ਮਨੋਰੰਜਨ ਦੇ ਨਾਲ ਨਾਲ ਵਿਰਾਸਤ ਨਾਲ ਜੋੜਨ ਦਾ ਵੀ ਯਤਨ ਕਰੇਗੀ। ਇਸ ਫ਼ਿਲਮ ਦੀ ਕਹਾਣੀ ਤੇ ਸਕਰੀਨ ਪਲੇਅ ਅੰਜਲੀ ਖੁਰਾਨਾ ਨੇ ਲਿਖਿਆ ਹੈ।ਡਾਇਲਾਗ ਰਵਿੰਦਰ ਮੰਡ, ਪ੍ਰਵੀਨ ਕੁਮਾਰ, ਜਗਦੀਪ ਜੈਦੀ ਤੇ ਅੰਜਲੀ ਖੁਰਾਨਾ ਨੇ ਲਿਖੇ ਹਨ।ਨਿਰਦੇਸ਼ਕ ਮਨਦੀਪ ਸਿੰਘ ਚਾਹਲ ਵਲੋਂ ਨਿਰਦੇਸ਼ਿਤ ਰੁਮਾਂਟਿਕ ਤੇ ਕਾਮੇਡੀ ਭਰਪੂਰ ਪਰਿਵਾਰਕ ਡਰਾਮਾ ਦੀ ਇਸ ਫ਼ਿਲਮ ਵਿੱਚ ਰੌਸ਼ਨ ਪ੍ਰਿੰਸ਼ ਸ਼ਰਨ ਕੌਰ, ਕਰਮਜੀਤ ਅਨਮੋਲ, ਬੀ ਐਨ ਸ਼ਰਮਾ, ਹੌਬੀ ਧਾਲੀਵਾਲ, ਮੁੱਕਲ ਦੇਵ, ਰੁਪਿੰਦਰ ਰੂਪੀ, ਨਵਦੀਪ ਬੰਗਾ, ਅਮਰਜੀਤ ਸਰਾਂ, ਜਤਿੰਦਰ ਕੌਰ , ਰੌਜ਼ੀ ਕੌਰ, ਸੁਮੀਤ ਗੁਲਾਟੀ, ਪੂਨਮ ਸੂਦ,ਗੁਰਮੀਤ ਸਾਜਨ ਅਤੇ ਇੰਦਰ ਬਾਜਵਾ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ।

ਫ਼ਿਲਮ ਦਾ ਸੰਗੀਤ ਜੈ ਦੇਵ ਕੁਮਾਰ ਤੇ ਗੁਰਮੀਤ ਸਿੰਘ ਵਲੋਂ ਤਿਆਰ ਕੀਤਾ ਗਿਆ ਹੈ। ਦਵਿੰਦਰ ਖੰਨੇ ਵਾਲਾ, ਜੱਗੀ ਸਿੰਘ ਰੌਸ਼ਨ ਪ੍ਰਿੰਸ਼ ਤੇ ਅੰਜਲੀ ਖੁਰਾਨਾ ਦੇ ਲਿਖੇ ਗੀਤਾਂ ਨੂੰ ਰੌਸ਼ਨ ਪ੍ਰਿੰਸ਼ , ਮੰਨਤ ਨੂਰ, ਸ਼ੌਕਤ ਅਲੀ ਮਾਰੀਓ ਤੇ ਸਰਦਾਰ ਅਲੀ ਨੇ ਆਵਾਜ਼ ਦਿੱਤੀ ਹੈ।ਫ਼ਿਲਮ ਦੇ ਡ੍ਰਿਸਟੀਬਿਊਟਰ ‘ਓਮਜ਼ੀ ਗਰੁੱਪ’ ਮੁਨੀਸ਼ ਸਾਹਨੀ ਹੋਣਗੇ।

ਹਰਜਿੰਦਰ ਸਿੰਘ

Share Button

Leave a Reply

Your email address will not be published. Required fields are marked *

%d bloggers like this: