ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. Jun 26th, 2020

ਦਵਿੰਦਰਪਾਲ ਸਿੰਘ ਭੁੱਲਰ ਦੀ ਹੋਵੇਗੀ ਪੱਕੀ ਰਿਹਾਈ

ਦਵਿੰਦਰਪਾਲ ਸਿੰਘ ਭੁੱਲਰ ਦੀ ਹੋਵੇਗੀ ਪੱਕੀ ਰਿਹਾਈ

ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜਿਹੜੇ 8 ਕੈਦੀਆਂ ਨੂੰ ਕੇਂਦਰ ਵੱਲੋਂ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ ਸੀ। ਹੁਣ ਰਿਹਾਅ ਹੋਣ ਵਾਲੇ ਉਹਨਾਂ ਕੈਦੀਆਂ ਦੇ ਨਾਂ ਸਾਹਮਣੇ ਆ ਗਏ। ਜਿਹਨਾਂ ਵਿੱਚ ਸਭ ਤੋਂ ਅਹਿਮ ਨਾਂ ਹੈ ਦਵਿੰਦਰਪਾਲ ਸਿੰਘ ਭੁੱਲਰ ਦਾ ਹੈ। ਪ੍ਰੋ। ਦਵਿੰਦਰਪਾਲ ਸਿੰਘ ਭੁੱਲਰ ਨੂੰ 11 ਸਤੰਬਰ 1993 ਨੂੰ ਕਾਂਗਰਸੀ ਆਗੂ ਮਨਿੰਦਰਜੀਤ ਸਿੰਘ ਬਿੱਟਾ ਉਪਰ ਬੰਬ ਧਮਾਕਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਹਮਲੇ ’ਚ 9 ਵਿਅਕਤੀ ਮਾਰੇ ਗਏ ਸਨ ਅਤੇ ਕਈ ਜ਼ਖ਼ਮੀ ਹੋਏ ਸਨ। ਉਸ ਨੂੰ ਜਰਮਨੀ ਤੋਂ ਭਾਰਤ ਵਾਪਸ ਲਿਆਂਦਾ ਗਿਆ ਸੀ ਅਤੇ ਅਦਾਲਤ ਵੱਲੋਂ 2001 ਵਿੱਚ ਉਸ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਉਸ ਦੀ ਖ਼ਰਾਬ ਹੁੰਦੀ ਸਿਹਤ ਨੂੰ ਧਿਆਨ ਵਿੱਚ ਰੱਖ ਕੇ ਸੁਪਰੀਮ ਕੋਰਟ ਨੇ 31 ਮਾਰਚ 2014 ਨੂੰ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ। ਮਗਰੋਂ ਉਸ ਨੂੰ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ, ਜਿਥੇ ਉਸ ਨੂੰ ਇਲਾਜ ਵਾਸਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਮਨੋਰੋਗ ਵਾਰਡ ਵੀ ਭੇਜਿਆ ਗਿਆ ਸੀ। ਦਵਿੰਦਰਪਾਲ ਸਿੰਘ ਭੁੱਲਰ ਤੋਂ ਬਿਨਾਂ ਜਿਹੜੇ ਹੋਰ ਕੈਦੀ ਨੇ ਉਹਨਾਂ ਚ ਲਾਲਾ ਸਿੰਘ, ਗੁਰਦੀਪ ਸਿੰਘ ਖੇੜਾ, ਬਲਬੀਰ ਸਿੰਘ, ਨੰਦ ਸਿੰਘ, ਹਰਜਿੰਦਰ ਸਿੰਘ ਉਰਫ਼ ਕਾਲੀ, ਵਰਿਆਮ ਸਿੰਘ ਉਰਫ ਗਿਆਨੀ ਤੇ ਸੁਬੇਗ ਸਿੰਘ ਸ਼ਾਮਲ ਹਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: