ਦਿੜ੍ਹਬਾ ਤੋਂ ਆਪ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਚੀਮਾ ਨੇ ਕੀਤਾ ਮੰਡੀਆਂ ਦਾ ਦੌਰਾ

ss1

ਦਿੜ੍ਹਬਾ ਤੋਂ ਆਪ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਚੀਮਾ ਨੇ ਕੀਤਾ ਮੰਡੀਆਂ ਦਾ ਦੌਰਾ

img-20161028-wa0040ਦਿੜ੍ਹਬਾ ਮੰਡੀ 28 ਅਕਤੂਬਰ (ਰਣ ਸਿੰਘ ਚੱਠਾ)-ਵਿਧਾਨ ਸਭਾ ਹਲਕਾ ਰਿਜ਼ਰਵ ਦਿੜ੍ਹਬਾ ਤੋਂ ਆਪ ਪਾਰਟੀ ਦੇ ਉਮੀਦਵਾਰ ਐਡਵੋਕੇਟ ਸ੍ਰ ਹਰਪਾਲ ਸਿੰਘ ਚੀਮਾ ਨੇ ਦਿੜਬੇ ਹਲਕੇ ਦੀਆਂ ਦਰਜਨ ਪਰ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਮਜਦੂਰਾਂ ਆੜ੍ਹਤੀਆ ਦੀਆਂ ਮੁਸ਼ਕਿਲਾਂ ਸੁਣੀਆਂ।ਪਿੰਡ ਚੱਠਾ ਨੰਨਹੇੜਾ,ਜਖੇਪਲ,ਛਾਜਲੀ ਦੀ ਅਨਾਜ ਮੰਡੀ ਵਿੱਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਚੀਮਾ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਭਾਜਪਾ ਸਰਕਾਰ ਵੱਲੋਂ ਮੰਡੀਆਂ ਵਿੱਚ ਕੀਤੇ ਗਏ ਪੁਖਤਾ ਪ੍ਰਬੰਧਾਂ ਦੀ ਪਾਈ ਜਾ ਰਹੀ ਕਾਂਵਾਂ ਰੌਲੀ ਹਕੀਕਤ ਤੋਂ ਕੋਹਾਂ ਦੂਰ ਹੈ।ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਲਈ ਕਈ-ਕਈ ਰਾਤਾਂ ਮੰਡੀਆਂ ਵਿੱਚ ਕੱਟਣੀਆਂ ਪੈਦੀਆਂ ਹਨ।ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਬੰਧ ਨਾ ਮਾਤਰ ਹੀ ਹਨ,ਚੀਮਾ ਨੇ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਕਿਸਾਨਾਂ ਮਜਦੂਰਾਂ ਨੂੰ ਪੀਣ ਯੋਗ ਪਾਣੀ,ਪੈਖਾਨੇ,ਬੈਠਣ ਲਈ ਸੈਂਡ,ਲਿਫਟਿੰਗ ਅਤੇ ਫੜਾ ਦੀ ਘਾਟ ਕਾਰਨ ਕਿਸਾਨਾਂ ਦੀ ਜਿਆਦਾ ਖੱਜਲ ਖੁਆਰੀ ਹੋ ਰਹੀ ਹੈ।ਚੀਮਾ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਸ੍ਰੋਮਣੀ ਅਕਾਲੀ ਦਲ ਭਾਜਪਾ ਸਰਕਾਰ ਹੀ ਕਿਸਾਨਾਂ ਮਜਦੂਰਾਂ ਦੀ ਸਭ ਤੋਂ ਵੱਡੀ ਦੁਸਮਣ ਹੈ।ਉਨ੍ਹਾਂ ਕਿਹਾ ਕਿ 2017 ਵਿੱਚ ਆਪ ਪਾਰਟੀ ਦੀ ਸਰਕਾਰ ਆਉਣ ਤੇ ਕਿਸਾਨਾਂ ਮਜਦੂਰਾਂ ਲਈ ਅਨਾਜ ਮੰਡੀਆਂ ਵਿੱਚ ਵੱਡੇ ਸੁਧਾਰ ਲਿਆਂਦੇ ਜਾਣਗੇ।ਇਸ ਮੋਕੇ ਆਪ ਪਾਰਟੀ ਦੇ ਹਲਕਾ ਪ੍ਰਧਾਨ ਅਮ੍ਰਿਤਪਾਲ ਸਿੰਘ ਕਮਾਲਪੁਰ,ਰਾਜਵੰਤ ਸਿੰਘ ਘੁੱਲੀ,ਗਮਦੂਰ ਸਿੰਘ ਔਲਖ ਸੁਨਾਮ,ਬਿੱਟੂ ਦਿੜ੍ਹਬਾ,ਮਨਿੰਦਰ ਦਿੜ੍ਹਬਾ,ਮੇਵਾ ਸਿੰਘ ਚੱਠਾ,ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *