ਦਿੱਲੀ ਕਮੇਟੀ ਨੇ ਗਾਂਧੀ ਪਰਿਵਾਰ ਦੇ ਸਿੱਖ ਵਿਰੋਧੀ ਇਤਿਹਾਸ ਨੂੰ ਸਮਝਣ ਦੀ ਰਾਹੁਲ ਨੂੰ ਦਿੱਤੀ ਨਸੀਹਤ

ss1

ਦਿੱਲੀ ਕਮੇਟੀ ਨੇ ਗਾਂਧੀ ਪਰਿਵਾਰ ਦੇ ਸਿੱਖ ਵਿਰੋਧੀ ਇਤਿਹਾਸ ਨੂੰ ਸਮਝਣ ਦੀ ਰਾਹੁਲ ਨੂੰ ਦਿੱਤੀ ਨਸੀਹਤ

5 copyਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ)-ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅਮਰੀਕਾ ਦੀ ਬਰਕਲੇ ਯੂਨੀਵਰਸਿਟੀ ‘ਚ 1984 ਸਿੱਖ ਕਤਲੇਆਮ ਬਾਰੇ ਦਿੱਤੇ ਗਏ ਬਿਆਨ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਖਾਂ ਵਿਚ ਘੱਟਾ ਪਾਉਣ ਦੇ ਤੌਰ ‘ਤੇ ਪਰਿਭਾਸ਼ਿਤ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਮੀਡੀਆ ਨੂੰ ਜਾਰੀ ਬਿਆਨ ‘ਚ ਕਿਹਾ ਕਿ ਰਾਹੁਲ ਗਾਂਧੀ ਨੇ ਕੌਮਾਂਤਰੀ ਫੋਰਮ ‘ਤੇ ਆਪਣੀ ਦਾਦੀ ਇੰਦਰਾ ਗਾਂਧੀ ਅਤੇ ਪਿਤਾ ਰਾਜੀਵ ਗਾਂਧੀ ਦੇ ਕਤਲ ਨੂੰ ਹਿੰਸਾ ਦਾ ਪੀੜਤ ਦੱਸਕੇ 1984 ਸਿੱਖ ਕਤਲੇਆਮ ਨੂੰ ਜਾਇਜ਼ ਠਹਿਰਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਹੈ।  ਜੀ.ਕੇ. ਨੇ ਕਿਹਾ ਕਿ ਜੂਨ 1984 ‘ਚ ਸ੍ਰੀ ਦਰਬਾਰ ਸਾਹਿਬ ‘ਤੇ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਹਮਲੇ ਅਤੇ ਨਵੰਬਰ 1984 ‘ਚ ਸਿੱਖਾਂ ਦੇ ਕਰਵਾਏ ਗਏ ਕਤਲੇਆਮ ਲਈ ਗਾਂਧੀ ਪਰਿਵਾਰ ਨੇ ਅੱਜ ਤਕ ਸਿੱਖ ਕੌਮ ਤੋਂ ਮੁਆਫੀ ਨਹੀਂ ਮੰਗੀ ਹੈ। ਪਰ ਰਾਹੁਲ ਗਾਂਧੀ ਨੇ ਕੌਮਾਂਤਰੀ ਫੋਰਮ ‘ਤੇ 1984 ਦੇ ਪੀੜਤਾਂ  ਦੇ ਨਾਲ ਖੜੇ ਹੋਣ ਦਾ ਦਾਅਵਾ ਕਰਕੇ ਕੌਮਾਂਤਰੀ ਮੀਡੀਆ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਜੀ.ਕੇ. ਨੇ ਸਵਾਲ ਕੀਤਾ ਕਿ ਸਿੱਖਾਂ ਦੇ ਕਥਿਤ ਕਾਤਿਲਾਂ ਵੱਜੋਂ ਜਾਣੇ ਜਾਂਦੇ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਅਤੇ ਕਮਲਨਾਥ ਨੂੰ ਆਪਣੀ ਬੁੱਕਲ ‘ਚ ਰੱਖਣ ਵਾਲਾ ਗਾਂਧੀ ਪਰਿਵਾਰ ਪੀੜਤਾਂ ਨਾਲ ਖੜੇ ਹੋਣ ਦਾ ਕਿਵੇਂ ਦਾਅਵਾ ਕਰ ਸਕਦਾ ਹੈ? ਜੀ.ਕੇ. ਨੇ ਦਾਅਵਾ ਕੀਤਾ ਕਿ ਇਕ ਪਾਸੇ ਕਾਂਗਰਸ ਵੱਲੋਂ ਇਹਨਾਂ ਕਥਿਤ ਦੋਸ਼ੀਆਂ ਨੂੰ ਚੋਣਾਂ ‘ਚ ਟਿਕਟਾਂ ਦੇਣ ਦੇ ਨਾਲ ਹੀ ਵਜੀਰੀਆਂ ਅਤੇ ਸੁਰੱਖਿਆ ਛੱਤਰੀ ਦਿੱਤੀ ਗਈ ਤੇ ਦੂਜੇ ਪਾਸੇ ਸੀ.ਬੀ.ਆਈ. ਪਾਸੋਂ ਕਲੀਨ ਚਿੱਟਾਂ ਦਿਵਾਉਂਦੇ ਹੋਏ ਦਿੱਲੀ ਪੁਲਿਸ ਨੂੰ ਕੇਸਾਂ ਦੀ ਜਾਂਚ ਬੰਦ ਕਰਨ ਲਈ ਸਿਆਸੀ ਦਬਾਵ ਹੇਠ ਮਜਬੂਰ ਕੀਤਾ ਗਿਆ। ਜੀ.ਕੇ. ਨੇ ਦੋਸ਼ੀ ਕਾਂਗਰਸੀਆਂ ਨੂੰ ਪਾਰਟੀ ‘ਚੋਂ ਕੱਢਣ ਦੀ ਰਾਹੁਲ ਗਾਂਧੀ ਨੂੰ ਚੁਨੌਤੀ ਦਿੰਦੇ ਹੋਏ ਗਾਂਧੀ ਪਰਿਵਾਰ ਦੇ ਸਿੱਖ ਵਿਰੋਧੀ ਇਤਿਹਾਸ ਨੂੰ ਸਮਝਣ ਦੀ ਰਾਹੁਲ ਨੂੰ ਨਸੀਹਤ ਦਿੱਤੀ।

Share Button

Leave a Reply

Your email address will not be published. Required fields are marked *