Tue. Apr 7th, 2020

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਆਪਣੀਆਂ ਸਰਾਵਾਂ ਏਮਜ਼, ਰਾਮ ਮਨੋਹਰ ਲੋਹੀਆ ਤੇ ਸਫਦਰਜੰਗ ਹਸਪਤਾਲਾਂ ਦੇ ਡਾਕਟਰਾਂ ਵਾਸਤੇ ਦੇਣ ਦਾ ਫੈਸਲਾ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਆਪਣੀਆਂ ਸਰਾਵਾਂ ਏਮਜ਼, ਰਾਮ ਮਨੋਹਰ ਲੋਹੀਆ ਤੇ ਸਫਦਰਜੰਗ ਹਸਪਤਾਲਾਂ ਦੇ ਡਾਕਟਰਾਂ ਵਾਸਤੇ ਦੇਣ ਦਾ ਫੈਸਲਾ

ਹਰੇਕ ਲੋੜਵੰਦ ਲਈ ਲੰਗਰ ਵੀ ਪਹੁੰਚਾਵਾਂਗੇ : ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ, 26 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਗੁਰਦੁਆਰਾ ਸਾਹਿਬਾਨ ਨਾਲ ਜੁੜੀਆਂ ਸਰਾਵਾਂ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼), ਰਾਮ ਮਨੋਹਰ ਲੋਹੀਆ ਤੇ ਸਫਦਰਜੰਗ ਹਸਪਤਾਲ ਦੇ ਡਾਕਟਰਾਂ ਵਾਸਤੇ ਦੇਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ।

ਅੱਜ ਇਥੇ ਕਮੇਟੀ ਦੀ ਮੀਟਿੰਗ ਮਗਰੋਂ ਜਾਰੀ ਇਕ ਬਿਆਨ ਵਿਚ ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਸ੍ਰੀ ਸਿਰਸਾ ਨੇ ਦੱਸਿਆ ਕਿ ਕਮੇਟੀ ਕੋਲ ਰਾਮ ਮਨੋਹਰ ਲੋਹੀਆ ਹਸਪਤਾਲ ਦੀ ਮੈਨੇਜਮੈਂਟ ਨੇ ਪਹੁੰਚ ਕੀਤੀ ਜਿਹਨਾਂ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਸਥਿਤ ਸਰਾਂ ਦੇ 40 ਕਮਰੇ ਡਾਕਟਰਾਂ ਵਾਸਤੇ ਦੇ ਦਿੱਤੇ ਹਨ।

ਉਹਨਾਂ ਦੱਸਿਆ ਕਿ ਅਸੀਂ ਕੇਂਦਰੀ ਸਿਹਤ ਮੰਤਰੀ ਸ੍ਰੀ ਹਰਸ਼ਵਰਧਨ ਸਿੰਘ ਨੂੰ ਦੱਸਿਆ ਹੈ ਕਿ ਅਸੀਂ ਰਾਮ ਮਨੋਹਰ ਲੋਹੀਆ ਹਸਪਤਾਲ ਦੇ ਡਾਕਟਰਾਂ ਲਈ ਗੁਰਦੁਆਰਾ ਰਕਾਬਗੰਜ ਸਥਿਤ ਸਰਾਂ ਦੇ ਕਮਰੇ ਦੇ ਦਿੱਤੇ ਹਨ ਤੇ ਅਸੀਂ ਗੁਰਦੁਆਰਾ ਮੋਤੀ ਬਾਗ ਧੌਲਾ ਕੂਆਂ ਦੀ ਸਰਾਂ ਏਮਜ਼ ਤੇ ਸਫਦਰਜੰਗ ਹਸਪਤਾਲ ਦੇ ਡਾਕਟਰਾਂ ਹਵਾਲੇ ਕਰਨ ਲਈ ਤਿਆਰ ਹਾਂ ਤੇ ਇਸ ਸਰਾਂ ਵਿਚ 34 ਕਮਰੇ ਹਨ।

ਉਹਨਾਂ ਦੱਸਿਆ ਕਿ ਕਮੇਟੀ ਦੀ ਮੀਟਿੰਗ ਵਿਚ ਭਾਰਤ ਸਰਕਾਰ ਵੱਲੋਂ ਕੋਰੋਨਾਵਾਇਰਸ ਦੇ ਟਾਕਰੇ ਲਈ ਭਾਰਤ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ ਗਈ। ਉਹਨਾਂ ਦੱਸਿਆ ਕਿ ਮੀਟਿੰਗ ਵਿਚ ਇਹ ਵੀ ਫੈਸਲਾ ਕੀਤਾ ਗਿਆ ਕਿ ਗੁਰਦੁਆਰਾ ਬੰਗਲਾ ਸਾਹਿਬ ਦੇ ਨਾਲ ਬਣੇ ਕਮੇਟੀ ਦੇ ਵੱਡੇ ਹਸਪਤਾਲ ਵਿਚ ਕੋਰੋਨਾਵਾਇਰਸ ਦੇ ਮਰੀਜ਼ ਰੱਖੇ ਜਾ ਸਕਦੇ ਹਨ। ਜੇਕਰ ਸਿਹਤ ਮੰਤਰਾਲੇ ਅਜਿਹਾ ਫੈਸਲਾ ਕਰਦਾ ਹੈ ਤਾਂ ਕਮੇਟੀ ਇਹਨਾਂ ਮਰੀਜ਼ਾਂ ਲਈ ਲੋੜੀਂਦਾ ਹਰ ਪ੍ਰਬੰਧ ਕਰਨ ਵਾਸਤੇ ਤਿਆਰ ਹੈ।

ਸ੍ਰੀ ਸਿਰਸਾ ਨੇ ਕਿਹਾ ਕਿ ਅਸੀਂ ਦਿੱਲੀ ਸਰਕਾਰ ਦੇ ਕਹਿਣ ਅਨੁਸਾਰ ਇਸ ਵੇਲੇ 20 ਹਜ਼ਾਰ ਵਿਅਕਤੀਆਂ ਲਈ ਰੋਜ਼ਾਨਾ ਲੰਗਰ ਭੇਜ ਰਹੇ ਹਾਂ ਅਤੇ ਜਿੰਨੇ ਵੀ ਲੋਕਾਂ ਵਾਸਤੇ ਹੋਰ ਲੋੜ ਪਵੇਗੀ, ਭੇਜਣ ਵਾਸਤੇ ਤਿਆਰ ਬਰ ਤਿਆਰ ਹਾਂ। ਉਹਨਾਂ ਕਿਹਾ ਕਿ ਇਹ ਮੌਕਾ ਮਨੁੱਖਤਾ ਦੀ ਸੇਵਾ ਦਾ ਮੌਕਾ ਹੈ ਤੇ ਕਮੇਟੀ ਇਸ ਵਾਸਤੇ ਜੋ ਵੀ ਲੋੜ ਪਵੇ ਕਦਮ ਚੁੱਕਣ ਵਾਸਤੇ ਤਿਆਰ ਹੈ।

ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ, ਹਰਵਿੰਦਰ ਸਿੰਘ ਕੇ ਪੀ ਜੁਆਇੰਟ ਸਕੱਤਰ, ਕੁਲਵੰਤ ਸਿੰਘ ਬਾਠ ਮੀਤ ਪ੍ਰਧਾਨ, ਜਤਿੰਦਰ ਪਾਲ ਸਿੰਘ ਗੋਲਡੀ, ਭੁਪਿੰਦਰ ਸਿੰਘ ਭੁਲੱਰ, ਜਗਦੀਪ ਸਿੰਘ ਕਾਹਲੋਂ, ਜਤਿੰਦਰ ਸਿੰਘ ਸ਼ੰਟੀ ਤੇ ਹੋਰ ਅਹੁਦੇਦਾਰ ਹਾਜ਼ਰ ਸਨ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

You may have missed

%d bloggers like this: