Sat. Aug 24th, 2019

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੁੱਜੇ ਸੰਗਰੂਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੁੱਜੇ ਸੰਗਰੂਰ

ਆਮ ਆਦਮੀ ਪਾਰਟੀ ਦੇ ਪ੍ਰਮੁੱਖ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਲ ਅੱਜ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਭਗਵੰਤ ਮਾਨ ਦਾ ਚੋਣ ਪ੍ਰਚਾਰ ਕਰਨ ਲਈ ਪੰਜਾਬ ਪੁੱਜ ਗਏ। ਉਨ੍ਹਾਂ ਅੱਜ ਸਵੇਰੇ ਦਿੱਲੀ ਤੋਂ ਖਨੌਰੀ ਪੁੱਜੇ।

ਉਨ੍ਹਾਂ ਵੱਲੋਂ ਅੱਜ ਖਨੌਰੀ ਤੋਂ ਰੋਡ ਸ਼ੋਅ ਸ਼ੁਰੂ ਕੀਤਾ ਜਾਵੇਗਾ। ਖਨੌਰੀ ਪੁੱਜਣ ਉਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬੁਢਲਾਡਾ ਤੋਂ ਵਿਧਾਇਕ ਬੁੱਧ ਰਾਮ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਦਿਲੀ ਵਿਚ ਲੋਕ ਸਭਾ ਚੋਣਾਂ ਦੀ ਵੋਟਿੰਗ ਹੋ ਚੁੱਕੀ ਹੈ। ਹੁਣ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਉਹ ਪੰਜਾਬ ਵਿਚ ਰਹਿਣਗੇ।

Leave a Reply

Your email address will not be published. Required fields are marked *

%d bloggers like this: