ਦਿੱਲੀ ਪੁਲਿਸ ਵਲੋਂ ਉਲਝੇ ਕੇਸਾਂ ‘ਚ ਮਦਦ ਕਰਨ ਵਾਲਿਆਂ ਨੂੰ ਇਨਾਮ ਦੇਣ ਦਾ ਐਲਾਨ

ਦਿੱਲੀ ਪੁਲਿਸ ਵਲੋਂ ਉਲਝੇ ਕੇਸਾਂ ‘ਚ ਮਦਦ ਕਰਨ ਵਾਲਿਆਂ ਨੂੰ ਇਨਾਮ ਦੇਣ ਦਾ ਐਲਾਨ

ਨਵੀਂ ਦਿੱਲੀ : ਤੁਸੀ ਦਿੱਲੀ ਪੁਲਿਸ ਦੀ ਅਪਰਾਧਿਕ ਮਾਮਲੇ ਸੁਲਝਾਉਣ ਵਿਚ ਮਦਦ ਕਰ ਕੇ ਨਕਦ ਇਨਾਮ ਪਾ ਸਕਦੇ ਹੋ। ਦਿੱਲੀ ਪੁਲਿਸ ਨੇ ਆਮ ਲੋਕਾਂ ਤੋਂ ਬੇਹੱਦ ਉਲਝੇ ਹੋਏ ਮਾਮਲਿਆਂ ਨੂੰ ਸੁਲਝਾਉਣ ਵਿਚ ਸਹਿਯੋਗ ਮੰਗਿਆ ਹੈ। ਇਸ ਲਈ ਇਸ ਸਾਲ ਕਰੀਬ 3.06 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਪੁਲਿਸ ਕੋਲ ਅਜਿਹੇ ਮਾਮਲਿਆਂ ਦੀ ਸੂਚੀ ਲੰਮੀ ਹੋ ਰਹੀ ਹੈ, ਜਿਨ੍ਹਾਂ ‘ਚੋਂ ਸੁਰਾਗ ਨਹੀਂ ਮਿਲ ਰਿਹਾ। ਇਨ੍ਹਾਂ ਵਿਚ ਲੋੜੀਂਦੇ ਅਪਰਾਧੀ, ਅਗ਼ਵਾ ਅਤੇ ਲਾਪਤਾ ਲੋਕ ਸ਼ਾਮਲ ਹਨ। ਇਨ੍ਹਾਂ ਮਾਮਲਿਆਂ ਨੂੰ ਸੁਲਝਾਉਣ ਲਈ ਪੁਲਿਸ ਨੇ ਪਹਿਲ ਕੀਤੀ ਹੈ।
Golden chance to win prize fix the cases and get rewarded by delhi police>ਦਿੱਲੀ ਪੁਲਿਸ ਦੇ ਸਪੈਸ਼ਲ ਕਮਿਸ਼ਨਰ ਦੀਪੇਂਦਰ ਪਾਠਕ ਕਹਿੰਦੇ ਹਨ ਕਿ ਜ਼ਿਆਦਾਤਰ ਇਨਾਮੀ ਮੁਲਜ਼ਮਾਂ ਨੂੰ ਪੁਲਿਸ ਫੜ੍ਹ ਲੈਂਦੀ ਹੈ। ਕਈ ਮਾਮਲਿਆਂ ਵਿਚ ਆਮ ਲੋਕਾਂ ਦੀ ਸੂਚਨਾ ਅਤੇ ਖ਼ੁਫ਼ੀਆ ਜਾਣਕਾਰੀ ਕੇਸ ਸੁਲਝਾਉਣ ਵਿਚ ਬੇਹੱਦ ਅਹਿਮ ਹੋ ਜਾਂਦੀ ਹੈ। ਲਗਭਗ ਤਿੰਨ ਚੌਥਾਈ ਇਨਾਮੀ ਰਾਸ਼ੀ ਪੁਲਿਸ ਦੀ ਮਦਦ ਕਰਨ ਵਾਲੇ ਅਜਿਹੇ ਲੋਕਾਂ ਨੂੰ ਦਿਤੀ ਜਾਂਦੀ ਹੈ। ਪਿਛਲੇ ਸਾਲ ਦਿੱਲੀ ਪੁਲਿਸ ਨੇ ਆਮ ਲੋਕਾਂ ਦੀ ਇਸੇ ਤਰ੍ਹਾਂ ਦੀ ਮਦਦ ਨਾਲ ਵੱਡੀ ਸਫ਼ਲਤਾ ਹਾਸਲ ਕੀਤੀ ਸੀ। ਪੁਲਿਸ ਨੇ ਕਰੀਬ 110 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਿਨ੍ਹਾਂ ‘ਤੇ ਕਰੀਬ 50 ਲੱਖ ਰੁਪਏ ਦਾ ਇਨਾਮ ਰਖਿਆ ਗਿਆ ਸੀ।Golden chance to win prize fix the cases and get rewarded by delhi policeਇਸ ਤੋਂ ਇਲਾਵਾ ਦਿੱਲੀ ਪੁਲਿਸ ਨੇ ਬਹਾਦਰੀ ਵਿਖਾਉਣ ਵਾਲਿਆਂ ਨੂੰ ਵੀ ਇਨਾਮ ਦੇਣ ਦਾ ਐਲਾਨ ਕੀਤਾ ਹੈ। ਦਿੱਲੀ ਪੁਲਿਸ ਹੈਡਕੁਆਰਟਰ ਵਿਚ ਤੈਨਾਤ ਪੁਲਿਸ ਡਿਪਟੀ ਕਮਿਸ਼ਨਰ ਵਿਕਰਮਜੀਤ ਸਿੰਘ ਨੇ ਦਸਿਆ ਕਿ ਅਪਰਾਧ ਨੂੰ ਰੋਕਣ ਲਈ ਬਹਾਦਰੀ ਅਤੇ ਹਿੰਮਤ ਵਿਖਾਉਣ ਵਾਲੇ ਨਾਗਰਿਕਾਂ ਨੂੰ ਵੀ ਅਕਸਰ ਸਨਮਾਨਤ ਕੀਤਾ ਜਾਂਦਾ ਹੈ। ਇਨਾਮ ਦੀ ਇਹ ਰਾਸ਼ੀ 1000 ਤੋਂ ਲੈ ਕੇ 25,000 ਰੁਪਏ ਤਕ ਹੁੰਦੀ ਹੈ। ਉਨ੍ਹਾਂ ਦਸਿਆ ਕਿ ਪੁਲਿਸ ਦੀ ਇਸ ਕਵਾਇਦ ਦਾ ਮਕਸਦ ਲੋਕਾਂ ਨੂੰ ਜ਼ੁਰਮ ਦਾ ਮੁਕਾਬਲਾ ਕਰਨ ਲਈ ਪ੍ਰੇਰਿਤ ਕਰਨਾ ਹੈ। ਇਸ ਨਾਲ ਸਮਾਜ ‘ਚੋਂ ਡਰ ਦਾ ਮਾਹੌਲ ਖ਼ਤਮ ਕਰਨ ਵਿਚ ਵੀ ਮਦਦ ਮਿਲੇਗੀ।

Share Button

Leave a Reply

Your email address will not be published. Required fields are marked *

%d bloggers like this: