ਦਿੱਲੀ ਵਿਧਾਨ ਸਭਾ ਦਾ ਸੈਸ਼ਨ ਇੱਕ ਦਿਨ ਲਈ ਵਧਾਇਆ

ss1

ਦਿੱਲੀ ਵਿਧਾਨ ਸਭਾ ਦਾ ਸੈਸ਼ਨ ਇੱਕ ਦਿਨ ਲਈ ਵਧਾਇਆ

ਦਿੱਲੀ ਸਰਕਾਰ ਚਲਾ ਰਹੀ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਭਾਜਪਾ ਨੂੰ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੇ ਮਾਮਲੇ ਵਿੱਚ ਘੇਰਨ ਲਈ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਅੱਜ ਦਿੱਲੀ ਨੂੰ ਪੂਰਨ ਰਾਜ ਦੇਣ ਦੇ ਮੁੱਦੇ ‘ਤੇ ਸੱਤਾਧਾਰੀ ਧਿਰ ਵੱਲੋਂ ਚਰਚਾ ਕੀਤੀ ਗਈ।
ਦਿੱਲੀ ‘ਆਪ’ ਦੇ ਕਨਵੀਨਰ ਤੇ ਕਿਰਤ ਮੰਤਰੀ ਗੋੋਪਾਲ ਰਾਇ ਨੇ ਸਦਨ ਵਿੱਚ ਕਿਹਾ ਕਿ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਮਿਲਣ ਨਾਲ ਸਥਾਨਕ ਲੋਕਾਂ ਨੂੰ ਹੋਰ ਅਧਿਕਾਰ ਮਿਲਣਗੇ ਤੇ ਉਨ੍ਹਾਂ ਦੀਆਂ ਲੋੜਾਂ ਮੁਤਾਬਕ ਸਰਕਾਰ ਯੋਜਨਾਵਾਂ ਬਣਾ ਸਕੇਗੀ। ਹੁਣ ਦਿੱਲੀ ਦੇ ਉਪ ਰਾਜਪਾਲ ਜਾਂ ਕੇਂਦਰ ਸਰਕਾਰ ਉਪਰ ਨਿਰਭਰ ਰਹਿਣਾ ਪੈਂਦਾ ਹੈ। ਬੀਤੇ ਦਿਨ ਸ੍ਰੀ ਸਿਸੋਦੀਆ ਨੇ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਮਿਲਣ ਦੀ ਸੂਰਤ ਵਿੱਚ ਸਰਕਾਰ ਦੇ ਕੰਮਾਂ ਵਿੱਚ ਪ੍ਰਗਤੀ ਆਉਣ ਤੇ ਇਸ ਦੇ ਫਾਇਦੇ ਦੱਸੇ ਗਏ ਸਨ।

Share Button

Leave a Reply

Your email address will not be published. Required fields are marked *