ਦਿੱਲੀ ਵਿੱਚ ਛਾਏ ਧੂੰਏ ਦਾ ਅਸਰ ਪੰਜਾਬ ਦੀ ਰਾਜਨੀਤੀ ‘ਤੇ

ss1

ਦਿੱਲੀ ਵਿੱਚ ਛਾਏ ਧੂੰਏ ਦਾ ਅਸਰ ਪੰਜਾਬ ਦੀ ਰਾਜਨੀਤੀ ‘ਤੇ

cm-badal-549x395ਫ਼ਤਿਹਗੜ੍ਹ ਸਾਹਿਬ: ਦਿੱਲੀ ਵਿੱਚ ਛਾਏ ਧੂੰਏਂ ਉੱਤੇ ਵੀ ਸਿਆਸਤ ਭਾਰੂ ਹੋ ਗਈ ਹੈ। ਭਾਵੇਂ ਦਿੱਲੀ ਸਰਕਾਰ ਰਾਜਧਾਨੀ ਦੀ ਹਵਾ ਨੂੰ ਜ਼ਹਿਰੀਲਾ ਕਰਨ ਲਈ ਹਰਿਆਣਾ ਤੇ ਪੰਜਾਬ ਨੂੰ ਜ਼ਿੰਮੇਵਾਰ ਦੱਸ ਰਹੀ ਹੋਵੇ ਪਰ ਪੰਜਾਬ ਸਰਕਾਰ ਦਾ ਕਹਿਣਾ ਹੈ ਸੂਬੇ ਨੂੰ ਬਦਨਾਮ ਕਰਨ ਲਈ ਕੋਸ਼ਿਸ਼ ਹੋ ਰਹੀ ਹੈ। ਮੁੱਖ ਮੰਤਰੀ ਬਾਦਲ ਨੇ ਉਲਟ ਧੂੰਏਂ ਲਈ ਦਿੱਲੀ ਸਰਕਾਰ ਨੂੰ ਹੀ ਜ਼ਿੰਮੇਵਾਰੀ ਦੱਸਿਆ।

ਫ਼ਤਿਹਗੜ੍ਹ ਸਾਹਿਬ ਵਿੱਚ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਬਾਦਲ ਨੇ ਆਖਿਆ ਦਿੱਲੀ ਦੇ ਧੂੰਏਂ ਨਾਲ ਪੰਜਾਬ ਦਾ ਕੋਈ ਲੈਣਾ-ਦੇਣਾ ਨਹੀਂ। ਉਨ੍ਹਾਂ ਆਖਿਆ ਕਿ ਪੰਜਾਬ ਨੇ ਕਦੇ ਵੀ ਅਜਿਹਾ ਨਹੀਂ ਕੀਤਾ। ਮੁੱਖ ਮੰਤਰੀ ਨੇ ਨਾਲ ਹੀ ਆਖਿਆ ਕਿ ਜੇਕਰ ਕੋਈ ਪਾਰਲੀ ਨੂੰ ਅੱਗ ਲਾਏਗਾ ਤਾਂ ਉਸ ਖ਼ਿਲਾਫ਼ ਸਖ਼ਤੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਝੋਨੇ ਬਾਰੇ ਕਿਸਾਨਾਂ ਦੀ ਰੁਕੀ ਅਦਾਇਗੀ ਉੱਤੇ ਬੋਲਦਿਆਂ ਆਖਿਆ ਕਿ ਕਿਸਾਨਾਂ ਨੂੰ ਛੇਤੀ ਹੀ ਉਨ੍ਹਾਂ ਦੀ ਫ਼ਸਲ ਦਾ ਪੈਸਾ ਮਿਲੇਗਾ।

‘ਸਰਬੱਤ ਖ਼ਾਲਸਾ’ ਨੂੰ ਲੈ ਕੇ ਪੁਲਿਸ ਵੱਲੋਂ ਲੋਕਾਂ ਦੀ ਕੀਤੀ ਜਾ ਰਹੀ ਗ੍ਰਿਫ਼ਤਾਰੀ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਪਹਿਲਾਂ ਤਾਂ ਮੁੱਖ ਮੰਤਰੀ ਚੁੱਪ ਕਰ ਗਏ, ਫਿਰ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਇਹ ਕਦਮ ਚੁੱਕ ਰਹੀ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਮਨ-ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ। ਕਿਸਾਨਾਂ ਦੇ ਕਰਜ਼ਾ ਮੁਕਤੀ ਉੱਤੇ ਬੋਲਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਕਰਜ਼ਾ ਬੈਂਕ ਦਿੰਦੇ ਹਨ ਤੇ ਇਸ ਨਾਲ ਸਰਕਾਰ ਦਾ ਕੋਈ ਲੈਣਾ ਦੇਣਾ ਨਹੀਂ। ਉਨ੍ਹਾਂ ਆਖਿਆ ਕਿ ਜੋ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਗੱਲ ਆਖ ਰਹੇ ਹਨ ਉਹ ਅਸਲ ਵਿੱਚ ਗੁਮਰਾਹਕੁਨ ਪ੍ਰਚਾਰ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ 20 ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਵਿਕਾਸ ਕਾਰਜਾਂ ਲਈ ਗਰਾਟਾਂ ਦਿੱਤੀਆਂ। ਦੂਜੇ ਪਾਸੇ ਹਲਕੇ ਦੇ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੁੱਖ ਮੰਤਰੀ ਉੱਤੇ ਇਲਜ਼ਾਮ ਲਾਇਆ ਕਿ ਉਹ ਸਰਕਾਰੀ ਪ੍ਰੋਗਰਾਮਾਂ ਨੂੰ ਨਿੱਜੀ ਫ਼ਾਇਦੇ ਲਈ ਇਸਤੇਮਾਲ ਕਰ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਮੁੱਖ ਮੰਤਰੀ ਹੁਣ ਤੱਕ ਕਿੱਥੇ ਸਨ। ਨਾਗਰਾ ਨੇ ਇਤਰਾਜ਼ ਪ੍ਰਗਟਾਇਆ ਕਿ ਲੋਕਾਂ ਵੱਲੋਂ ਚੁਣੇ ਪ੍ਰਤੀਨਿਧੀਆਂ ਨੂੰ ਅਣਗੌਲੇ ਕਰ ਕੇ ਮੁੱਖ ਮੰਤਰੀ ਉਨ੍ਹਾਂ ਦੇ ਇਲਾਕੇ ਵਿੱਚ ਗਰਾਂਟਾਂ ਵੰਡ ਰਹੇ ਹਨ।

Share Button

Leave a Reply

Your email address will not be published. Required fields are marked *