ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Jun 2nd, 2020

ਦੀਪਿਕਾ-ਰਣਵੀਰ ਨੇ ਵੀ ਕੋਰੋਨਾ ਵਿਰੁੱਧ ਲੜਾਈ ‘ਚ ਵਿੱਤੀ ਮਦਦ ਕੀਤੀ

ਦੀਪਿਕਾ-ਰਣਵੀਰ ਨੇ ਵੀ ਕੋਰੋਨਾ ਵਿਰੁੱਧ ਲੜਾਈ ‘ਚ ਵਿੱਤੀ ਮਦਦ ਕੀਤੀ

View this post on Instagram

🙏🏽

A post shared by Ranveer Singh (@ranveersingh) on

 

ਬਾਲੀਵੁੱਡ ਦੀ ਧਮਾਕੇਦਾਰ ਜੋੜੀ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਨੇ ਕੋਰੋਨਾ ਵਾਇਰਸ ਨਾਲ ਚੱਲ ਰਹੀ ਦੁਨੀਆ ਦੀ ਇਸ ਜੰਗ ‘ਚ ਆਪਣਾ ਸਮਰਥਨ ਦਿੱਤਾ ਹੈ। ਦੀਪਿਕਾ ਅਤੇ ਰਣਵੀਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ਤੋਂ ਬਾਅਦ ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿੱਚ ਆਪਣਾ ਸਮਰਥਨ ਅਤੇ ਦਾਨ ਦੇਣ ਦੀ ਗੱਲ ਕੀਤੀ ਹੈ। ਹਾਲਾਂਕਿ ਜੋੜੇ ਨੇ ਆਪਣਾ ਦਾਨ ਪੂਰੀ ਤਰ੍ਹਾਂ ਗੁਪਤ ਰੱਖਿਆ ਹੈ।

ਆਪਣੇ ਸੋਸ਼ਲ ਮੀਡੀਆ ‘ਤੇ ਬਿਆਨ ਜਾਰੀ ਕਰਦਿਆਂ ਰਣਵੀਰ ਸਿੰਘ ਨੇ ਲਿਖਿਆ, “ਅਜੋਕੇ ਹਾਲਾਤਾਂ ‘ਚ ਛੋਟੀਆਂ-ਛੋਟੀਆਂ ਕੋਸ਼ਿਸ਼ਾਂ ਵੀ ਮਹੱਤਵਪੂਰਣ ਹਨ। ਅਸੀਂ ਪੂਰੀ ਨਿਮਰਤਾ ਨਾਲ ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿੱਚ ਯੋਗਦਾਨ ਪਾਉਣ ਦਾ ਸੰਕਲਪ ਲਿਆ ਹੈ ਅਤੇ ਉਮੀਦ ਕਰਦੇ ਹਾਂ ਕਿ ਤੁਸੀਂ ਵੀ ਇਸ ਵਿੱਚ ਯੋਗਦਾਨ ਪਾਓਗੇ। ਸੰਕਟ ਦੀ ਇਸ ਘੜੀ ਵਿਚ ਅਸੀਂ ਸਾਰੇ ਇਕੱਠੇ ਹਾਂ। ਜੈ ਹਿੰਦ… ਦੀਪਿਕਾ ਅਤੇ ਰਣਵੀਰ।

Leave a Reply

Your email address will not be published. Required fields are marked *

%d bloggers like this: