ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Jun 2nd, 2020

ਦੇਸ਼ ’ਚ ਖੁੱਲ੍ਹਣਗੇ 75 ਨਵੇਂ ਮੈਡੀਕਲ ਕਾਲਜ

ਦੇਸ਼ ’ਚ ਖੁੱਲ੍ਹਣਗੇ 75 ਨਵੇਂ ਮੈਡੀਕਲ ਕਾਲਜ

ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਆਫਤ ਰੋਕਥਾਮ ਬੁਨਿਆਦੀ ਢਾਂਚੇ (ਸੀ.ਡੀ.ਆਰ.ਆਈ.) ਲਈ ਇੱਕ ਕੌਮਾਂਤਰੀ ਗੱਠਜੋੜ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਪੀਐਮ ਮੋਦੀ 23 ਸਤੰਬਰ 2019 ਨੂੰ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਜਲਵਾਯੂ ਸਿਖਰ ਸੰਮੇਲਨ ਦੌਰਾਨ ਸੀਡੀਆਰਆਈ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ 75 ਨਵੇਂ ਮੈਡੀਕਲ ਕਾਲਜਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ 2021-22 ਤੱਕ ਸਥਾਪਤ ਕੀਤੇ ਜਾਣਗੇ।

ਸਰਕਾਰ ਦੇ ਇਸ ਕਦਮ ਨਾਲ ਦੇਸ਼ ਵਿੱਚ 15,700 ਐਮਬੀਬੀਐਸ ਸੀਟਾਂ ਵਧਾਈਆਂ ਜਾ ਸਕਣਗੀਆਂ। ਕੇਂਦਰੀ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ 60 ਲੱਖ ਟਨ ਚੀਨੀ ਦੇ ਨਿਰਯਾਤ ਲਈ 6,268 ਕਰੋੜ ਰੁਪਏ ਦੀ ਨਿਰਯਾਤ ਸਬਸਿਡੀ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਕਿ ਸਰਕਾਰ ਵੱਧ ਤੋਂ ਵੱਧ ਐਫਡੀਆਈ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੋਲਾ ਮਾਈਨਿੰਗ ਵਿੱਚ 100% ਸਿੱਧੇ ਵਿਦੇਸ਼ੀ ਨਿਵੇਸ਼ ਦਾ ਫੈਸਲਾ ਕੀਤਾ ਗਿਆ ਹੈ।

Leave a Reply

Your email address will not be published. Required fields are marked *

%d bloggers like this: