Mon. Sep 23rd, 2019

ਦੇਸ਼ ਧ੍ਰੋਹ ਦੇ ਮਾਮਲੇ ’ਚ ਘਿਰੀ ਜੇ. ਐਨ. ਯੂ. ਦੀ ਸਾਬਕਾ ਵਿਦਿਆਰਥੀ ਨੇਤਾ ਸ਼ੇਹਲਾ ਰਾਸ਼ਿਦ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ

ਦੇਸ਼ ਧ੍ਰੋਹ ਦੇ ਮਾਮਲੇ ’ਚ ਘਿਰੀ ਜੇ. ਐਨ. ਯੂ. ਦੀ ਸਾਬਕਾ ਵਿਦਿਆਰਥੀ ਨੇਤਾ ਸ਼ੇਹਲਾ ਰਾਸ਼ਿਦ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ

ਨਵੀਂ ਦਿੱਲੀ : ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਸੰਘ ਦੀ ਸਾਬਕਾ ਉਪ ਪ੍ਰਧਾਨ ਤੇ ਕਸ਼ਮੀਰ ਪੀਪਲਜ਼ ਮੂਵਮੈਂਟ ਦੀ ਨੇਤਾ ਸ਼ੇਹਲਾ ਰਾਸ਼ਿਦ ਨੂੰ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ।ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਦੇਸ਼-ਧ੍ਰੋਹ ਮਾਮਲੇ ਵਿਚ ਸ਼ੇਹਲਾ ਦੀ ਗ੍ਰਿਫ਼ਤਾਰੀ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ।

ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਵਿਦਿਆਰਥੀ ਯੂਨੀਅਨ ਦੀ ਸਾਬਕਾ ਮੀਤ ਪ੍ਰਧਾਨਸ਼ੇਹਲਾ ਰਸ਼ੀਦ ਵਿਰੁੱਧ ਦੇਸ਼ -ਧ੍ਰੋਹ ਦਾ ਕੇਸ ਦਰਜ ਕੀਤਾ ਹੈ। ਇਹ ਮਾਮਲਾ ਸੁਪਰੀਮ ਕੋਰਟ ਦੇ ਵਕੀਲ ਅਲਖ ਆਲੋਕ ਸ੍ਰੀਵਾਸਤਵ ਦੀ ਸ਼ਿਕਾਇਤ ਉੱਤੇ ਦਰਜ ਕੀਤਾ ਗਿਆ ਹੈ।ਭਾਰਤੀ ਫ਼ੌਜ ਨੂੰ ਲੈ ਕੇ ਕੀਤੇ ਗਏ ਇਕ ਟਵੀਟ ਨੂੰ ਲੈ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਦੱਸ ਦੇਈਏ ਕਿ ਸ਼ੇਹਲਾ ਰਸ਼ੀਦ ਉੱਤੇ ਜੰਮੂ ਕਸ਼ਮੀਰ ਨੂੰ ਲੈ ਕੇ ਫ਼ੌਜ ਵਿਰੁੱਧ ਝੂਠੇ ਤੇ ਰਾਸ਼ਟਰ ਵਿਰੋਧੀ ਟਵੀਟ ਕਰਨ ਅਤੇ ਫ਼ਰਜ਼ੀ ਖ਼ਬਰਾਂ ਫੈਲਾਉਣ ਦਾ ਦੋਸ਼ ਹੈ।

Leave a Reply

Your email address will not be published. Required fields are marked *

%d bloggers like this: