ਦੇਸ਼ ਵਿਰੋਧੀ ਤਾਕਤਾਂ ਦਾ ਇੱਕਮੁੱਠ ਹੋ ਕੇ ਮੁਕਾਬਲਾ ਕਰਨ ਦੀ ਲੋੜ-ਪੁਲਿਸ ਕਮਿਸ਼ਨਰ

ss1

ਦੇਸ਼ ਵਿਰੋਧੀ ਤਾਕਤਾਂ ਦਾ ਇੱਕਮੁੱਠ ਹੋ ਕੇ ਮੁਕਾਬਲਾ ਕਰਨ ਦੀ ਲੋੜ-ਪੁਲਿਸ ਕਮਿਸ਼ਨਰ

policeਲੁਧਿਆਣਾ (ਪ੍ਰੀਤੀ ਸ਼ਰਮਾ) ਸ੍ਰ. ਜਤਿੰਦਰ ਸਿੰਘ ਔਲਖ, ਪੁਲਿਸ ਕਮਿਸ਼ਨਰ ਲੁਧਿਆਣਾ ਨੇ ਕਿਹਾ ਕਿ ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹਨ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ। ਸ੍ਰ. ਔਲਖ ਅੱਜ ਪੁਲਿਸ ਲਾਈਨ ਵਿਖੇ ਆਯੋਜਿਤ ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਵੱਖ-ਵੱਖ ਹਮਲਿਆਂ ਵਿੱਚ ਹੋਏ ਸ਼ਹੀਦ ਜਵਾਨਾਂ ਅਤੇ 1 ਸਤੰਬਰ, 2015 ਤੋਂ ਲੈ ਕੇ 31 ਅਗਸਤ, 2016 ਤੱਕ ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਵਿਚ ਪੁਲਿਸ ਅਤੇ ਦੂਸਰੀਆਂ ਪੈਰਾ ਮਿਲਟਰੀ ਫੋਰਸਾਂ ਦੇ ਸਹੀਦ ਹੋਏ ਜਵਾਨਾਂ ਅਤੇ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸਨ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ 2 ਮਿੰਟ ਦਾ ਮੋਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸ੍ਰੀ ਸੌਰਵ ਜਿੰਦਲ ਸਹਾਇਕ ਕਮਿਸ਼ਨਰ ਪੁਲਿਸ ਨੇ ਦੇਸ਼ ਭਰ ਵਿਚ ਹੋੲੋ ਸ਼ਹੀਦਾਂ ਦੇ ਨਾਮ ਪੜ ਕੇ ਸੁਣਾਏ। ਸ੍ਰ. ਔਲਖ ਨੇ ਕਿਹਾ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਹਨਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਉਹਨਾਂ ਦੱਸਿਆ ਕਿ ਚੀਨ ਦੀ ਫੌਜ ਵੱਲੋ ਸਾਡੀ ਧਰਤੀ ‘ਤੇ ਪੈਟਰੋਲਿੰਗ ਕਰ ਰਹੇ 20 ਜਵਾਨਾਂ ‘ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿੰਨਾਂ ਵਿੱਚੋਂ ਸ੍ਰੀ ਕਰਮ ਸਿੰਘ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ। ਉਹਨਾ ਕਿਹਾ ਕਿ 21 ਅਕਤੂਬਰ, 1960 ਤੋ ਲਗਾਤਾਰ ਦੇਸ਼ ਭਰ ਵਿਚ ਇਹਨਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਹਨਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅੱਤਵਾਦ ਦੌਰਾਨ ਲੁਧਿਆਣਾ ਪੁਲਿਸ ਦੇ 117 ਜਵਾਨ ਸ਼ਹੀਦ ਹੋਏ ਸਨ, ਜਿੰਨਾਂ ਦੇ ਪਰਿਵਾਰ ਲੁਧਿਆਣਾ ਵਿਖੇ ਰਹਿ ਰਹੇ ਹਨ, ਜ਼ਿਲਾ ਪੁਲਿਸ ਹਮੇਸ਼ਾਂ ਉਹਨਾਂ ਨਾਲ ਖੜੀ ਹੈ। ਇਹਨਾਂ ਪਰਿਵਾਰਾਂ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਂਦੀਆਂ ਹਨ। ਉਹਨਾਂ ਇਹਨਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੁਲਿਸ ਵੱਲੋ ਹਰ ਕਦਮ ‘ਤੇ ਉਹਨਾਂ ਦੀ ਮਦਦ ਕੀਤੀ ਜਾਵੇਗੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨ ਨਿਸ਼ਾਨੀਆਂ ਵੀ ਭੇਟ ਕੀਤੀਆਂ ਗਈਆਂ। ਇਸ ਉਪਰੰਤ ਸਾਬਕਾ ਪੁਲਿਸ ਮੁਖੀ ਸ੍ਰੀ ਡੀ. ਆਰ. ਭੱਟੀ, ਡਿਪਟੀ ਕਮਿਸ਼ਨਰ ਪੁਲਿਸ ਤੋਂ ਇਲਾਵਾ ਸਾਰੇ ਨਿਆਂਇਕ ਤੇ ਪੁਲਿਸ ਅਫ਼ਸਰਾਂ, ਐਸ.ਐਚ.ਓਜ਼, ਜਵਾਨਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਪੁਲਿਸ ਲਾਈਨ ਵਿਚ ਬਣੇ ਸ਼ਹੀਦੀ ਸਮਾਰਕ ‘ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ।

Share Button

Leave a Reply

Your email address will not be published. Required fields are marked *