ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Jun 2nd, 2020

ਦੋ ਔਰਤ ਸਮਗਲਰਾਂ ਕਰੋੜਾਂ ਦੀ ਹੈਰੋਇਨ ਸਣੇ ਗ੍ਰਿਫਤਾਰ

ਦੋ ਔਰਤ ਸਮਗਲਰਾਂ ਕਰੋੜਾਂ ਦੀ ਹੈਰੋਇਨ ਸਣੇ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਨਸ਼ਿਆਂ ਖਿਲਾਫ ਇਕ ਵੱਡੀ ਕਾਰਵਾਈ ਕਰਦਿਆ ਨਸ਼ਿਆਂ ਦੇ ਕਾਲੇ ਕਾਰੋਬਾਰ ਵਿਚ ਲੰਮੇ ਸਮੇਂ ਤੋਂ ਲੱਗੀਆਂ ਦੋ ਔਰਤ ਸਮਗਲਰਾਂ ਨੂੰ ਕਰੋੜਾਂ ਰੁਪਏ ਮੁੱਲ ਦੀ 850 ਗਰਾਮ ਅਤੇ ਹੈਰੋਇਨ ਅਤੇ 5 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੀਆਂ ਗਈਆਂ ਔਰਤਾਂ ਵੱਲੋਂ ਨਸ਼ਿਆਂ ਦੀ ਕਮਾਈ ਨਾਲ ਬਣਾਏ ਸਾਜੋ-ਸਮਾਨ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।

ਇਸ ਬਾਰੇ ਮੌਕੇ ‘ਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋ ਨਸਾ ਤਸਕਰਾ ਖਿਲਾਫ ਚਲਾਈ ਹੋਈ ਸਪੈਸ਼ਲ ਮੁਹਿੰਮ ਨੂੰ ਉਸ ਵੇਲੇ ਕਾਮਯਾਬੀ ਮਿਲੀ ਜਦੋ ਸ੍ਰੀ ਹਰਮੀਤ ਸਿੰਘ ਹੁੰਦਲ ਕਪਤਾਨ ਪੁਲਿਸ ਇੰਨਵੈਸਟੀਗੇਸਨ ਪਟਿਆਲਾ, ਸ੍ਰੀ ਜਸਪ੍ਰੀਤ ਸਿੰਘ, ਉਪ ਕਪਤਾਨ ਪੁਲਿਸ (ਮੇਜਰ ਕਰਾਇਮ) ਪਟਿਆਲਾ ਅਤੇ ਸ੍ਰੀ ਜਸਵੰਤ ਸਿੰਘ ਮਾਂਗਟ, ਉਪ ਕਪਤਾਨ ਪੁਲਿਸ ਸਮਾਣਾ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਬਿੰਦਰ ਸਿੰਘ ਮੁੱਖ ਅਫਸਰ ਥਾਣਾ ਪਸਿਆਣਾ ਸਮੇਤ ਪੁਲਿਸ ਪਾਰਟੀ ਨੇ ਸਰਚ ਆਪ੍ਰੇਸਨ/ਰੇਡ ਦੋਰਾਨ ਥਾਣਾ ਪਸਿਆਣਾ ਦੇ ਖੇਤਰ ਵਿੱਚੋਂ ਮਨਜੀਤ ਕੌਰ ਉਰਫ ਬਿਟੋ ਪਤਨੀ ਸੁਰਜੀਤ ਸਿੰਘ ਅਤੇ ਅਮਰਜੀਤ ਕੌਰ ਉਰਫ ਕਾਲੋ ਪਤਨੀ ਮੇਜਰ ਸਿੰਘ ਵਾਸੀ ਪਿੰਡ ਰਾਜਗੜ੍ਹ ਥਾਣਾ ਪਸਿਆਣਾ ਜਿਲਾ ਪਟਿਆਲਾ ਨੂੰ ਗ੍ਰਿਫਤਾਰ ਕਰਕੇ ਇਹਨਾ ਪਾਸੋਂ 850 ਗਰਾਮ ਹੈਰੋਇਨ ਅਤੇ 5 ਲੱਖ ਰੁਪਏ ਨਗਦੀ ਦੀ ਬਰਾਮਦਗੀ ਕੀਤੀ ਗਈ ਹੈ। ਪਟਿਆਲਾ ਪੁਲਿਸ ਵੱਲੋਂ ਨਸ਼ਾ ਤਸਕਰਾ ਖਿਲਾਫ ਚਲਾਈ ਗਈ ਸਰਚ ਮੁਹਿੰਮ ਦੀ ਲੜੀ ਵਿੱਚ ਹੀ ਪਟਿਆਲਾ ਪੁਲਿਸ ਨੂੰ ਇਹ ਕਾਮਯਾਬੀ ਮਿਲੀ ਹੈ ।

ਐਸ.ਐਸ.ਪੀ. ਸਿੱਧੂ ਨੇ ਮੌਕੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਅੱਗੇ ਹੋਰ ਦੱਸਿਆ ਕਿ ਨਸ਼ਿਆ ਖਿਲਾਫ ਚਲਾਏ ਗਏ ਆਪ੍ਰੇੇਸਨ ਤਹਿਤ ਥਾਣਾ ਪਸਿਆਣਾ ਪੁਲਿਸ ਦੀਆਂ ਦੋ ਪਾਰਟੀਆ ਵਿੱਚੋ ਇਕ ਵੱਲੋ ਮਨਜੀਤ ਕੋਰ ਉਰਫ ਬੀਟੋ ਉਕਤ ਨੂੰ ਪਿੰਡ ਰਾਜਗੜ੍ਹ ਤੋ ਗ੍ਰਿਫਤਾਰ ਕਰਕੇ ਉਸ ਪਾਸੋਂ 450 ਗਰਾਮ ਹੈਰੋਇਨ ਅਤੇ 5 ਲੱਖ ਰੁਪਏ (ਡਰੱਗ ਮਨੀ) ਬਰਾਮਦ ਕਰਕੇ ਮੁਕੱਦਮਾ ਨੰਬਰ 155 ਮਿਤੀ 11/08/2019 ਅ/ਧ 21/61/85 ਐਨ.ਡੀ.ਪੀ.ਐਸ.ਐਕਟ ਥਾਣਾ ਪਸਿਆਣਾ ਦਰਜ ਕੀਤਾ ਗਿਆ। ਇਸੇ ਤਰਾ ਥਾਣਾ ਪਸਿਆਣਾ ਦੀ ਦੂਸਰੀ ਪੁਲਿਸ ਪਾਰਟੀ ਵੱਲੋ ਅਮਰਜੀਤ ਕੌਰ ਉਰਫ ਕਾਲੋ ਉਕਤ ਨੂੰ ਪਿੰਡ ਰਾਜਗੜ੍ਹ ਤੋ ਗ੍ਰਿਫਤਾਰ ਕੀਤਾ ਗਿਆ, ਜਿਸ ਪਾਸੋ 400 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਜਿਸ ਸਬੰਧੀ ਇਸ ਦੇ ਖਿਲਾਫ ਮੁਕੱਦਮਾ ਨੰਬਰ 156 ਮਿਤੀ 11/08/2019 ਅ/ਧ 21/61/85 ਐਨ.ਡੀ.ਪੀ.ਐਸ.ਐਕਟ ਥਾਣਾ ਪਸਿਆਣਾ ਦਰਜ ਕੀਤਾ ਗਿਆ।

ਐਸ.ਐਸ.ਪੀ. ਨੇ ਅੱਗੇ ਹੋਰ ਦੱਸਿਆ ਕਿ ਗ੍ਰਿਫਤਾਰ ਕੀਤੀਆ ਔਰਤਾਂ ਮਨਜੀਤ ਕੌਰ ਉਰਫ ਬਿਟੋ ਦੇ ਖਿਲਾਫ ਪਹਿਲਾ ਵੀ ਐਨ.ਡੀ.ਪੀ.ਐਸ.ਐਕਟ ਤਹਿਤ ਮੁਕੱਦਮੇ ਦਰਜ ਹਨ। ਮਨਜੀਤ ਕੌਰ ਦਾ ਘਰਵਾਲਾ ਸੁਰਜੀਤ ਸਿੰਘ ਵੀ ਐੈਨ.ਡੀ.ਪੀ.ਐਸ ਐਕਟ ਦੇ ਕੇਸਾਂ ਵਿੱਚ ਜੇਲ ਵਿੱਚ ਬੰਦ ਹੈ, ਕਿਉਕਿ ਇਸ ਦੇ ਘਰਵਾਲੇ ਦੇ ਖਿਲਾਫ ਐਨ.ਡੀ.ਪੀ.ਐਸ ਦੇ 5 ਮੁਕਦਮੇ ਦਰਜ ਹਨ। ਇਹ ਦੋਵੇ ਪਤੀ ਪਤਨੀ ਪਿਛਲੇ 7-8 ਸਾਲ ਤੋ ਨਸ਼ਿਆਂ ਦਾ ਕਾਲਾ ਕਾਰੋਬਾਰ ਕਰ ਰਹੇ ਹਨ। ਇਸੇ ਤਰ੍ਹਾਂ ਅਮਰਜੀਤ ਕੌਰ ਉਰਫ ਕਾਲੋ ਦਾ ਘਰਵਾਲਾ ਮੇਜਰ ਸਿੰਘ ਵੀ ਨਸ਼ਾ ਤਸਕਰੀ ਦੇ ਕੇਸਾਂ ਵਿੱਚ ਜੇਲ ਵਿੱਚ ਬੰਦ ਹੈ, ਜੋ ਇਹ ਵੀ ਪਿਛਲੇ 7-8 ਸਾਲ ਤੋ ਨਸ਼ੇ ਦਾ ਕਾਰੋਬਾਰ ਕਰ ਰਹੇ ਹਨ।

ਗ੍ਰਿਫਤਾਰ ਕੀਤੀਆਂ ਗਈਆਂ ਉਕਤ ਦੋਵੇ ਔਰਤਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਬਰਾਮਦ ਹੈਰੋਇਨ ਦਿੱਲੀ ਤੋ ਨੀਗਰੋਆਂ ਪਾਸੋ ਲੈਕੇ ਆਈਆਂ ਹਨ, ਜਿਨ੍ਹਾਂ ਬਾਰੇ ਵੀ ਪੂਰੀ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਇਹ ਹੈਰੋਇਨ ਕਿਸ ਕਿਸ ਨੂੰ ਸਪਲਾਈ ਕਰਦੀਆ ਹਨ, ਬਾਰੇ ਵੀ ਡੁੰਘਾਈ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਜੋ ਇਹਨਾ ਵੱਲੋ ਨਸ਼ੇ ਦੇ ਧੰਦੇ ਤੋ ਬਣਾਏ ਹੋਏ ਸਮਾਨ ਨੂੰ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ, ਜਿਸ ਵਿਚ 2 ਏ.ਸੀ, 2 ਵਾਸਿੰਗ ਮਸੀਨਾਂ, 2 ਐਲ.ਸੀ.ਡੀਜ, ਫਰਿਜ, ਬੈਡ ਅਲਮਾਰੀ, ਇਕ ਐਕਟਿਵਾ ਅਤੇ ਹੋਰ ਘਰੇਲੂ ਸਮਾਨ ਜੋ ਕਿ ਇਹਨਾ ਨੇ ਨਸ਼ੇ ਦੇ ਧੰਦੇ ਤੋ ਬਣਾਇਆ ਹੋਇਆ ਸੀ, ਨੂੰ ਵੀ ਕਬਜ਼ੇ ਵਿਚ ਲਿਆ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਇਹਨਾ ਵੱਲੋਂ ਪਿੰਡ ਰਾਜਗੜ੍ਹ ਵਿੱਚ ਹੀ ਜਮੀਨ ਲੈਕੇ ਉਸਾਰੀ ਅਧੀਨ ਦੋ ਕਾਫੀ ਮਹਿੰਗੇ ਘਰਾਂ ਦੀ ਪੁੁਲਿਸ ਵੱਲੋ ਪਛਾਣ ਕੀਤੀ ਗਈ ਹੈ, ਇੰਨ੍ਹਾਂ ਬਾਬਤ ਐਨ.ਡੀ.ਪੀ.ਐਸ.ਐਕਟ ਤਹਿਤ ਵੱਖਰੀ ਕਾਰਵਾਈ ਕੀਤੀ ਜਾਵੇਗੀ। ਇਸ ਤੋ ਬਿਨਾ ਇਹਨਾ ਦੇ ਹੋਰ ਬੈਕ ਖਾਤਿਆ ਵਗੈਰਾ ਦੀ ਵੀ ਪੜਤਾਲ ਕੀਤੀ ਜਾਵੇਗੀ ।

ਐਸ.ਐਸ.ਪੀ. ਨੇ ਦੱਸਿਆ ਕਿ ਬਾਰ-ਬਾਰ ਚਿਤਾਵਨੀ ਦੇ ਬਾਵਜੂਦ ਵੀ ਨਸ਼ਿਆਂ ਦੇ ਕਾਰੋਬਾਰ ਵਿਚ ਲੱਗੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਖਤ ਸਜ਼ਾਵਾਂ ਦਿਵਾਉਣ ਦੇ ਨਾਲ-ਨਾਲ ਉਨ੍ਹਾਂ ਵੱਲੋਂ ਨਸ਼ਿਆਂ ਦੀ ਕਮਾਈ ਨਾਲ ਬਣਾਈ ਜਾਇਦਾਦ ਅਤੇ ਐਸ਼ੋ-ਆਰਾਮ ਦੇ ਸਮਾਨ ਨੂੰ ਵੀ ਜ਼ਬਤ ਕਰਕੇ ਕੇਸ ਪ੍ਰਾਪਰਟੀ ਬਣਾਇਆ ਜਾਵੇਗਾ।
ਇਸ ਮੌਕੇ ਐਸ.ਪੀ. ਜਾਂਚ ਸ੍ਰੀ ਹਰਮੀਤ ਸਿੰਘ ਹੁੰਦਲ, ਉਪ ਕਪਤਾਨ ਪੁਲਿਸ (ਮੇਜਰ ਕਰਾਇਮ) ਸ੍ਰੀ ਜਸਪ੍ਰੀਤ ਸਿੰਘ, ਉਪ ਕਪਤਾਨ ਪੁਲਿਸ ਸਮਾਣਾ ਸ੍ਰੀ ਜਸਵੰਤ ਸਿੰਘ ਮਾਂਗਟ ਅਤੇ ਇੰਸਪੈਕਟਰ ਹਰਬਿੰਦਰ ਸਿੰਘ ਮੁੱਖ ਅਫਸਰ ਥਾਣਾ ਪਸਿਆਣਾ, ਸੀ.ਆਈ.ਏ ਪਟਿਆਲਾ ਇੰਚਾਰਜ ਸ੍ਰੀ ਸਵਿੰਦਰ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: