ਦੋ ਦਿਨਾ ਕਲਮਛੋੜ ਹੜਤਾਲ ਮੁਲਤਵੀ

ss1

ਦੋ ਦਿਨਾ ਕਲਮਛੋੜ ਹੜਤਾਲ ਮੁਲਤਵੀ

ਸਾਦਿਕ, 15 ਮਈ (ਗੁਲਜ਼ਾਰ ਮਦੀਨਾ)-ਗੁਰਵਿੰਦਰ ਸਿੰਘ ਵਿਰਕ ਜ਼ਿਲਾ ਪ੍ਰਧਾਨ ਅਤੇ ਨਰਿੰਦਰ ਕੁਮਾਰ ਸ਼ਰਮਾ, ਜਨਰਲ ਸਕੱਤਰ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਫ਼ਰੀਦਕੋਟ ਦੀ ਹੰਗਾਮੀ ਮੀਟਿੰਗ ਬੁਲਾਈ ਗਈ। ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਕਿ ਸੂਬਾ ਕਮੇਟੀ, ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਮਿਤੀ 16 ਅਤੇ 17 ਮਈ 2016 ਨੂੰ ਕਲਮਛੋੜ ਹੜਤਾਲ ਕਰਨ ਦਾ ਐਕਸ਼ਨ ਦਿੱਤਾ ਗਿਆ ਸੀ ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਪ੍ਰਧਾਨ ਸ: ਵਿਰਕ ਨੇ ਦੱਸਿਆ ਕਿ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ, ਫ਼ਰੀਦਕੋਟ ਵੱਲੋਂ ਇਸ ਐਕਸ਼ਨ ਦਾ ਕੋਈ ਸਮਰਥਨ ਨਹੀਂ ਦਿੱਤਾ ਜਾਵੇਗਾ ਅਤੇ ਕਿਸੇ ਕਿਸਮ ਦੀ ਹੜਤਾਲ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਡੀ.ਸੀ. ਦਫ਼ਤਰ ਫ਼ਰੀਦਕੋਟ ਦਾ ਕੰਮ ਆਮ ਦਿਨਾਂ ਵਾਂਗ ਹੀ ਚਲਦਾ ਰਹੇਗਾ। ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਸਮੂਹ ਯੂਨੀਅਨ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਗੁਰਨਾਮ ਸਿੰਘ ਵਿਰਕ ਨੂੰ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ, ਫ਼ਰੀਦਕੋਟ ਦੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਜਾਂਦਾ ਹੈ। ਇਸ ਮੌਕੇ ਸ੍ਰੀ ਸਤੀਸ਼ ਕੁਮਾਰ, ਪਵਨ ਕੁਮਾਰ, ਦਰਸ਼ਨ ਸਿੰਘ, ਜਸਵਿੰਦਰ ਸਿੰਘ ਅਤੇ ਬਖਸ਼ੀਸ਼ ਸਿੰਘ ਸ਼ਾਮਲ ਹੋਏ।

Share Button

Leave a Reply

Your email address will not be published. Required fields are marked *