Sat. Apr 4th, 2020

ਧੁੱਪ ਨਾਲ ਕਾਲੇ ਹੋਏ ਹੱਥਾਂ ਅਤੇ ਪੈਰਾਂ ਨੂੰ ਸਾਫ ਕਰਨ ਲਈ ਦੇਸੀ ਨੁਸਖੇ

ਧੁੱਪ ਨਾਲ ਕਾਲੇ ਹੋਏ ਹੱਥਾਂ ਅਤੇ ਪੈਰਾਂ ਨੂੰ ਸਾਫ ਕਰਨ ਲਈ ਦੇਸੀ ਨੁਸਖੇ

ਐਲੋਵੇਰਾ- ਐਲੋਵੇਰਾ ਆਪਣੇ ਉਚ ਵਿਟਾਮਿਨ ਮਾਤਰਾ ਕਾਰਨ ਚਮੜੀ ਤੋਂ ਹੌਲੀ ਹੌਲੀ ਕਾਲੇਪਨ ਨੂੰ ਕੱਢ ਸਕਦਾ ਹੈ ਅਤੇ ਦੂਜੇ ਪਾਸੇ ਦਹੀਂ ਇਸ ਨੂੰ ਪੂਰੀ ਤਰ੍ਹਾਂ ਨਾਲ ਦੂਰ ਕਰਦੇ ਹੋਏ ਚਮੜੀ ਨੂੰ ਅਸਰਦਾਰ ਢੰਗ ਨਾਲ ਪੋਸ਼ਣ ਦਿੰਦਾ ਹੈ। ਚਾਰ ਚਮਚ ਤਾਜ਼ਾ ਐਲੋਵੇਰਾ ਦੇ ਗੁੱਦੇ ਨਾਲ ਦਹੀਂ ਦੇ ਤਿੰਨ ਮਿਲਾਓ। ਆਪਣੇ ਹੱਥਾਂ ਦੀ ਚਮੜੀ ਨਾਲ ਇਸ ਪੈਕ ਨੂੰ ਰਗੜੋ ਅਤੇ ਚਮੜੀ ਨੂੰ ਇੱਕ ਨਰਮ ਕੱਪੜੇ ਨਾਲ ਢਕ ਦਿਓ। ਇਹ ਤਿੰਨ ਮਿੰਟ ਲਈ ਰਹਿਣ ਦਿਓ ਅਤੇ ਫਿਰ ਪਾਣੀ ਨਾਲ ਸਾਫ ਕਰ ਲਓ।

ਨਿੰਬੂ ਦਾ ਰਸ- ਨਿੰਬੂ ਦੇ ਰਸ ਨੂੰ ਉਸ ਜਗ੍ਹਾ ਲਾਓ ਜਿੱਥੇ ਚਮੜੀ ਕਾਲੀ ਹੋ ਗਈ ਹੋਵੇ। ਇਸ ਨੂੰ ਅੱਧੇ ਘੰਟੇ ਲਈ ਰੱਖੋ ਅਤੇ ਫਿਰ ਧੋ ਲਵੋ। ਇਸ ਤੋਂ ਬਾਅਦ ਹੱਥਾਂ ‘ਚ ਮਾਇਸਚੁਰਾਈਜ਼ਰ ਲਾਉਣਾ ਨਾ ਭੁੱਲੋ ਕਿਉਂਕਿ ਨਿੰਬੂ ਲਾਉਣ ਨਾਲ ਚਮੜੀ ਸੁੱਕ ਜਾਂਦੀ ਹੈ।

ਦਹੀਂ-ਦਹੀਂ ਨਾਲ ਹੱਥਾਂ ਦੀ ਕਾਲੀ ਚਮੜੀ ਖਤਮ ਹੋ ਜਾਂਦੀ ਹੈ। ਠੰਢੀ ਦਹੀਂ ਹੱਥਾਂ ‘ਤੇ ਲਾ ਲਵੋ ਅਤੇ ਫਿਰ ਪੰਦਰਾਂ ਮਿੰਟ ਮਗਰੋਂ ਧੋ ਲਵੋ। ਇਹ ਨਿਬੂੰ ਦੇ ਰਸ ਤੋਂ ਜ਼ਿਆਦਾ ਲਾਭਕਾਰੀ ਹੈ।

ਟਮਾਟਰ ਦਾ ਰਸ-ਹੱਥਾਂ ਦੇ ਕਾਲੇ ਪੈ ਚੁੱਕੇ ਹਿੱਸੇ ਵਿੱਚ ਟਮਾਟਰ ਦਾ ਰਸ ਮਲੋ ਅਤੇ 10 ਮਿੰਟ ਬਾਅਦ ਪਾਣੀ ਨਾਲ ਧੋ ਕੇ ੱਹਥਾਂ ਨੂੰ ਸਾਫ ਕਰ ਲਵੋ। ਅਜਿਹਾ ਰੋਜ਼ ਕਰਨ ਨਾਲ ਤੁਹਾਡੇ ਹੱਥ ਗੋਰੇ ਦਿਸਣ ਲੱਗ ਜਾਣਗੇ।

ਕੱਚਾ ਆਲੂ-ਕੱਚੇ ਆਲੂ ‘ਚ ਵਿਟਾਮਿਨ ਸੀ ਹੁੰਦਾ ਹੈ ਜੋ ਕਿ ਚਮੜੀ ਦੇ ਰੰਗ ਨੂੰ ਸਾਫ ਕਰ ਦਿੰਦਾ ਹੈ। ਆਲੂ ਨੂੰ ਕੱਟੋ ਅਤੇ ਹੱਥਾਂ ‘ਤੇ ਮਲੋ। ਇਸ ਦਾ ਨਤੀਜਾ ਕੁਝ ਦਿਨਾਂ ਬਾਅਦ ਹੀ ਸਾਹਮਣੇ ਆਵੇਗਾ। ਆਲੂ ਦੀ ਥਾਂ ਉਤੇ ਖੀਰੇ ਦਾ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ।

ਟਮਾਟਰ ਦਾ ਜੂਸ- ਟਮਾਟਰ ਦਾ ਜੂਸ ਲਵੋ, ਚੌਲਾਂ ਦਾ ਆਟਾ, ਕਣਕ ਦਾ ਆਟਾ ਅਤੇ ਦੁੱਧ ਲਓ। ਇਸ ਸਾਰੀ ਸਮੱਗਰੀ ਨੂੰ ਚੰਗੀ ਤਰ੍ਹਾਂ ਨਾਲ ਮਿਲਾ ਲਓ। ਇਸ ਘੋਲ ਨੂੰ ਸਰੀਰ ਦੇ ਉਨ੍ਹਾਂ ਅੰਗਾਂ ‘ਤੇ ਲਾਓ ਜਿੱਥੇ ਚਮੜੀ ਕਾਲੀ ਹੋਣ ਦੀ ਸਮੱਸਿਆ ਹੋਵੇ। ਆਟੇ ਨਾਲ ਪਪੜੀ ਉਤਰਦੀ ਹੈ, ਟਮਾਟਰ ਕਾਲੇ ਰੰਗ ਨੂੰ ਹਟਾਉਂਦਾ ਹੈ ਅਤੇ ਦੁੱਧ ਚਮੜੀ ਨੂੰ ਨਮੀ ਦਿੰਦਾ ਹੈ। ਇਸ ਘੋਲ ਨੂੰ ਲਾ ਕੇ ਇਸ ਨੂੰ ਸੁਕਾ ਲਓ, ਫਿਰ ਇਸ ਨੂੰ ਧੋ ਲਵੋ। ਹਰ ਦੂਜੇ ਦਿਨ ਇਸ ਘੋਲ ਦੀ ਵਰਤੋਂ ਕਰੋ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: