ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. Jun 5th, 2020

ਧੂਰੀ-ਬਰਨਾਲਾ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਦਾ ਐਲਾਨ

ਧੂਰੀ-ਬਰਨਾਲਾ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਦਾ ਐਲਾਨ
ਐਕਸ਼ਨ ਕਮੇਟੀ ਵੱਲੋਂ 5 ਜਨਵਰੀ ਨੂੰ ਪੈਦਲ ਰੋਸ ਮਾਰਚ ਤੇ ਧਰਨਾ ਦੇਣ ਦਾ ਫ਼ੈਸਲਾ

ਧੂਰੀ, 23 ਦਸੰਬਰ/ਰਾਜੇਸ਼ਵਰ ਪਿੰਟੂ, ਬਿੰਨੀ ਗਰਗ: ਲੋਕ ਸੰਘਰਸ਼ ਐਕਸ਼ਨ ਕਮੇਟੀ ਹਲਕਾ ਧੂਰੀ ਦੇ ਕਨਵੀਨਰ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਹੋਈ ਹੰਗਾਮੀ ਮੀਟਿੰਗ ਦੌਰਾਨ ਲੰਬੇ ਸਮੇਂ ਤੋਂ ਤਰਸਯੋਗ ਹਾਲਤ ਦਾ ਸ਼ਿਕਾਰ ਚੱਲੀ ਆ ਰਹੀ ਧੂਰੀ-ਬਰਨਾਲਾ ਵਾਇਆ ਮੂਲੋਵਾਲ ਸੜਕ ਬਾਰੇ ਵਿਚਾਰ ਚਰਚਾ ਕਰਦਿਆਂ ਜਿੱਥੇ ਸਰਕਾਰ ਅਤੇ ਪ੍ਰਸ਼ਾਸ਼ਨ ਵੱਲੋਂ ਸੜਕ ਦੀ ਮੁਰੰਮਤ ਕਰਵਾਉਣ ਦੇ ਮਾਮਲੇ ਪ੍ਰਤੀ ਦਿਖਾਈ ਜਾ ਰਹੀ ਬੇਰੁੱਖੀ ਬਾਰੇ ਰੋਸ ਪ੍ਰਗਟ ਕੀਤਾ ਗਿਆ, ਉਥੇ ਸੜਕ ਬਣਵਾਉਣ ਦੀ ਮੰਗ ਨੂੰ ਲੈ ਕੇ 5 ਜਨਵਰੀ ਨੂੰ ਪੈਦਲ ਰੋਸ ਮਾਰਚ ਕਰਨ ਅਤੇ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ।
ਮੀਟਿੰਗ ਉਪਰੰਤ ਐਕਸ਼ਨ ਕਮੇਟੀ ਦੇ ਕਨਵੀਨਰ ਜਰਨੈਲ ਸਿੰਘ ਜਹਾਂਗੀਰ, ਕਾਮਰੇਡ ਮੇਜਰ ਸਿੰਘ ਪੁੰਨਾਂਵਾਲ, ਨਰੰਜਣ ਸਿੰਘ ਦੋਹਲਾ, ਡਾ. ਅਨਵਰ ਭਸੌੜ ਅਤੇ ਸਰਬਜੀਤ ਸਿੰਘ ਅਲਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਲੰਬੇ ਸਮੇਂ ਤੋ ਟੁੱਟ ਭੱਜ ਅਤੇ ਡੂੰਘੇ ਟੋਇਆਂ ਦਾ ਸ਼ਿਕਾਰ ਚੱਲੀ ਆ ਰਹੀ ਧੂਰੀ-ਬਰਨਾਲਾ ਸੜਕ ਕਾਰਨ ਆਉਣ ਜਾਣ ਵਾਲਿਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ ਅਤੇ ਇਸ ਬਾਰੇ ਸੰਘਰਸ਼ ਕਮੇਟੀ ਦਾ ਇੱਕ ਵਫ਼ਦ ਪਿਛਲੇ ਦਿਨਾਂ ਵਿੱਚ ਹਲਕਾ ਵਿਧਾਇਕ ਨੂੰ ਮਿਲਿਆ ਸੀ, ਪਰ ਵਿਧਾਇਕ ਵੱਲੋਂ ਕੰਮ ਛੇਤੀ ਸ਼ੁਰੂ ਕਰਵਾਉਣ ਦਾ ਭਰੌਸਾ ਦਿੱਤੇ ਜਾਣ ਦੇ ਬਾਵਜੂਦ ਸੜਕ ਦੀ ਮੁਰੰਮਤ ਦਾ ਕੰਮ ਅਜੇ ਤੱਕ ਸ਼ੁਰੂ ਨਹੀਂ ਹੋ ਸਕਿਆ।
ਆਗੂਆਂ ਨੇ ਕਿਹਾ ਕਿ ਮੀਟਿੰਗ ਵਿੱਚ ਸੜਕ ਬਣਾਉਣ ਲਈ ਸਰਕਾਰ ਅਤੇ ਪ੍ਰਸ਼ਾਸ਼ਨ ਉਪਰ ਦਬਾਅ ਬਣਾਉਣ ਲਈ ਅਗਾਮੀ 5 ਜਨਵਰੀ ਨੂੰ ਪਿੰਡ ਬੁਗਰਾ ਵਿਖੇ ਵੱਡਾ ਇਕੱਠ ਕਰਕੇ ਪੈਦਲ ਰੋਸ ਮਾਰਚ ਕਰਨ ਅਤੇ ਧੂਰੀ ਕੱਕੜਵਾਲ ਚੌਕ ਵਿਖੇ ਵਿਸ਼ਾਲ ਰੋਸ ਧਰਨਾਂ ਦੇਣ ਦਾ ਫ਼ੈਸਲਾ ਕੀਤਾ ਗਿਆ ਅਤੇ ਰੋਸ ਧਰਨੇ ਦੀ ਸਫ਼ਲਤਾ ਲਈ ਪਿੰਡਾਂ ਵਿੱਚ ਲੋਕਾਂ ਨੂੰ ਲਾਮਬੰਦ ਕਰਨ ਲਈ ਐਕਸ਼ਨ ਕਮੇਟੀ ਵੱਲੋਂ 2 ਜਨਵਰੀ ਨੂੰ ਪਿੰਡਾਂ ਵਿੱਚ ਝੰਡਾ ਮਾਰਚ ਕੀਤਾ ਜਾਵੇਗਾ ਅਤੇ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ।
ਹੋਰਨਾਂ ਵਿੱਚ ਅਮਰੀਕ ਸਿੰਘ ਕਾਂਝਲਾ, ਨਿਰਮਲ ਸਿੰਘ ਘਨੌਰ, ਬੰਤ ਸਿੰਘ ਵਿਰਕ ਧੂਰੀ ਬੱਸ, ਬਾਬੂ ਸਿੰਘ ਪੇਧਨੀ, ਸਾਬਕਾ ਸਰਪੰਚ ਗੁਰਜੰਟ ਸਿੰਘ ਚਾਂਗਲੀ ਅਤੇ ਜਗਤਾਰ ਸਿੰਘ ਘਨੌਰ ਖੁਰਦ ਵੀ ਮੌਜੂਦ ਸਨ।

Leave a Reply

Your email address will not be published. Required fields are marked *

%d bloggers like this: