ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਨਗਰ ਕੀਰਤਨ ਹਾਦਸਾ: ਦੁੱਖ ਪ੍ਰਗਟਾਉਂਦਿਆਂ ਜਥੇਦਾਰ ਅਕਾਲ ਤਖਤ ਨੇ ਨਗਰ ਕੀਰਤਨਾਂ ਵਿੱਚ ਪਟਾਕਿਆਂ ਤੋਂ ਗੁਰੇਜ ਦੀ ਦਿੱਤੀ ਸਲਾਹ

ਨਗਰ ਕੀਰਤਨ ਹਾਦਸਾ: ਦੁੱਖ ਪ੍ਰਗਟਾਉਂਦਿਆਂ ਜਥੇਦਾਰ ਅਕਾਲ ਤਖਤ ਨੇ ਨਗਰ ਕੀਰਤਨਾਂ ਵਿੱਚ ਪਟਾਕਿਆਂ ਤੋਂ ਗੁਰੇਜ ਦੀ ਦਿੱਤੀ ਸਲਾਹ

ਤਲਵੰਡੀ ਸਾਬੋ, 8 ਫਰਵਰੀ (ਗੁਰਜੰਟ ਸਿੰਘ ਨਥੇਹਾ)- ਤਰਨਤਾਰਨ ਦੇ ਪਿੰਡ ਪਹੁੂਵਿੰਡ ਤੋਂ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਤੱਕ ਸਜਾਏ ਜਾ ਰਹੇ ਨਗਰ ਕੀਰਤਨ ਵਿੱਚ ਪਟਾਕਿਆਂ ਨੂੰ ਅੱਗ ਲੱਗਣ ਕਾਰਣ ਵਾਪਰੇ ਹਾਦਸੇ ਵਿੱਚ ਹੋਏ ਜਾਨੀ ਮਾਲੀ ਨੁਕਸਾਨ ਤੇ ਦੁੱਖ ਪ੍ਰਗਟ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਗਰ ਕੀਰਤਨਾਂ ਵਿੱਚ ਪਟਾਕਿਆਂ ਦੀ ਵਰਤੋਂ ਤੋਂ ਗੁਰੇਜ ਦੀ ਸਲਾਹ ਦਿੱਤੀ ਹੈ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੰਘ ਸਾਹਿਬ ਨੇ ਕਿਹਾ ਕਿ ਹਾਦਸਾ ਅਤਿ ਮੰਦਭਾਗਾ ਹੈ ਜਿਸ ਵਿੱਚ ਮੀਡੀਆ ਦੀਆਂ ਹੁਣ ਤੱਕ ਦੀਆਂ ਰਿਪੋਰਟਾਂ ਅਨੁਸਾਰ ਦੋ ਵਿਅਕਤੀਆਂ ਦੇ ਅਕਾਲ ਚਲਾਣੇ ਅਤੇ ਦਰਜਨ ਦੇ ਕਰੀਬ ਦੇ ਜਖਮੀ ਹੋਣ ਦੀ ਖਬਰ ਹੈ। ਉਨਾਂ ਕਿਹਾ ਕਿ ਜਿੱਥੇ ਉਹ ਮ੍ਰਿਤਕ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦੇ ਹਨ ਉੱਥੇ ਜਖਮੀਆਂ ਦੇ ਜਲਦ ਤੰਦਰੁਸਤੀ ਦੀ ਕਾਮਨਾ ਕਰਦੇ ਹਨ। ਸਿੰਘ ਸਾਹਿਬ ਨੇ ਇਸ ਮੌਕੇ ਕਿਹਾ ਕਿ ਇਸ ਘਟਨਾ ਤੋਂ ਸਬਕ ਲੈਂਦਿਆਂ ਚਾਹੀਦਾ ਇਹ ਹੈਕਿ ਨਗਰ ਕੀਰਤਨਾਂ ਵਿੱਚ ਪਟਾਕਿਆਂ ਦੀ ਵਰਤੋਂ ਤੋਂ ਗੁਰੇਜ ਕੀਤਾ ਜਾਵੇ ਕਿਉਂਕਿ ਜਿੱਥੇ ਵੱਡੀ ਮਾਤਰਾ ਵਿੱਚ ਪਟਾਕਿਆਂ ਨਾਲ ਅਜਿਹੇ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ ਉੱਥੇ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: