ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਨਨਕਾਣਾ ਸਾਹਿਬ ਗੁਰਦੁਆਰੇ ਸਾਹਮਣੇ ਹੋਏ ਹੁੜਦੰਗ ਨੂੰ ਜਥੇਦਾਰ ਅਕਾਲ ਤਖਤ ਸਾਹਿਬ ਨੇ ਦੱਸਿਆ ਮੰਦਭਾਗਾ

ਨਨਕਾਣਾ ਸਾਹਿਬ ਗੁਰਦੁਆਰੇ ਸਾਹਮਣੇ ਹੋਏ ਹੁੜਦੰਗ ਨੂੰ ਜਥੇਦਾਰ ਅਕਾਲ ਤਖਤ ਸਾਹਿਬ ਨੇ ਦੱਸਿਆ ਮੰਦਭਾਗਾ

ਕਿਹਾ ਪਾਕਿਸਤਾਨ ਮਸਲੇ ਤੇ ਦਖਲ ਦੇਣ ਵਾਲੇ ਕੈਪਟਨ ਮੱਧ ਪ੍ਰਦੇਸ਼ ਵਿੱਚ ਸਿੱਖਾਂ ਨੂੰ ਉਜਾੜਨ ਤੇ ਕਮਲਨਾਥ ਨਾਲ ਵੀ ਕਰਨ ਗੱਲ

ਤਲਵੰਡੀ ਸਾਬੋ, 4 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਅਤੇ ਸਿੱਖਾਂ ਦੇ ਸਭ ਤੋਂ ਪਾਵਨ ਸਥਾਨਾਂ ਵਿੱਚੋਂ ਇੱਕ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਦੇ ਬਾਹਰ ਉੱਥੋਂ ਦੇ ਕੁਝ ਫਿਰਕੂ ਲੋਕਾਂ ਵੱਲੋਂ ਕੀਤੇ ਹੁੜਦੰਗ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅਤਿ ਮੰਦਭਾਗਾ ਦੱਸਦਿਆਂ ਕਿਹਾ ਕਿ ਅਜਿਹੀਆਂ ਹਰਕਤਾਂ ਕੌਮ ਦੇ ਬਰਦਾਸ਼ਤ ਤੋਂ ਬਾਹਰ ਹਨ।ਉਨਾਂ ਇਹ ਵੀ ਕਿਹਾ ਕਿ ਸਿੱਖਾਂ ਤੇ ਅੰਦਰੋਂ ਬਾਹਰੋਂ ਹੋ ਰਹੇ ਹਮਲੇ ਸਿੱਖਾਂ ਦੀ ਆਪਸੀ ਪਾਟੋਧਾੜ ਦਾ ਨਤੀਜਾ ਹਨ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਉੱਤੇ ਲਗਾਤਾਰ ਹਮਲੇ ਹੋ ਰਹੇ ਨੇ ਜਿੱਥੇ ਗੁ: ਜਨਮਅਸਥਾਨ ਨਨਕਾਣਾ ਸਾਹਿਬ ਵਿਖੇ ਫਿਰਕੂ ਲੋਕਾਂ ਵੱਲੋਂ ਹੁੜਦੰਗ ਕਰਦਿਆਂ ਗੁਰਦੁਆਰਾ ਸਾਹਿਬ ਦਾ ਨਾਮ ਬਦਲਣ ਦੀ ਅਤੇ ਸਿੱਖਾਂ ਨੂੰ ਉੱਥੇ ਨਾ ਰਹਿਣ ਦੇਣ ਦੀ ਧਮਕੀ ਦਿੰਦਿਆਂ ਸਿੱਖਾਂ ਨੂੰ ਚੁਣੌਤੀ ਦਿੱਤੀ ਹੈ ਉੱਥੇ ਦੂਜੀ ਵੱਡੀ ਘਟਨਾ ਮੱਧ ਪ੍ਰਦੇਸ਼ ਵਿੱਚ ਵਾਪਰੀ ਹੈ ਜਿੱਥੋਂ ਸਿੱਖਾਂ ਨੂੰ ਲਗਾਤਾਰ ਉਜਾੜਿਆ ਜਾ ਰਿਹਾ ਹੈ ਤੇ ਉਨਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਨੇ। ਉਨਾਂ ਕਿਹਾ ਕਿ ਇਹ ਸਾਰੀਆਂ ਘਟਨਾਵਾਂ ਸਿੱਖਾਂ ਦੀ ਪਾਟੋਧਾੜ ਦਾ ਨਤੀਜਾ ਹਨ ਤੇ ਸਿੱਖਾਂ ਨੂੰ ਚਾਹੀਦਾ ਹੈ ਕਿ ਇਸ ਮਾੜੇ ਵਕਤ ਵਿੱਚ ਵਿਚਾਰਕ ਮਤਭੇਦਾਂ ਨੂੰ ਛੱਡ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਝੰਡੇ ਹੇਠ ਇਕੱਤਰ ਹੋ ਕੇ ਕੌਮੀ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ।ਸਿੰਘ ਸਾਹਿਬ ਨੇ ਨਨਕਾਣਾ ਸਾਹਿਬ ਮਸਲੇ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਟਵੀਟ ਕਰ ਕੇ ਸਿੱਖਾਂ ਦੀ ਰਾਖੀ ਯਕੀਨੀ ਬਣਾਉਣ ਦੇ ਉਠਾਏ ਮਸਲੇ ਦੀ ਜਿੱਥੇ ਸ਼ਲਾਘਾ ਕੀਤੀ ਉੱਥੇ ਉਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਵੀ ਚਾਹੀਦਾ ਹੈ ਕਿ ਉਹ ਆਪਣੇ ਸਾਥੀ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨਾਲ ਵੀ ਗੱਲ ਕਰਕੇ ਉੱਥੋਂ ਸਿੱਖਾਂ ਦੇ ਹੋ ਰਹੇ ਉਜਾੜੇ ਨੂੰ ਰੁਕਵਾਉਣ। ਸਿੰਘ ਸਾਹਿਬ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੀ ਕਿਹਾ ਕਿ ਉਹ ਗੁਰਦੁਆਰਾ ਸਾਹਿਬ ਤੇ ਹਮਲੇ ਦੇ ਮੁੱਖ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕਰਕੇ ਮਿਸਾਲੀ ਸਜਾ ਦਵਾਉਣ ਤਾਂਕਿ ਸਿੱਖ ਹਿਰਦੇ ਸ਼ਾਂਤ ਹੋ ਸਕਣ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: