Tue. Jul 23rd, 2019

‘ਨਮੋ ਟੀਵੀ’ ਚੈਨਲ ਸਬੰਧੀ ਚੋਣ ਕਮਿਸ਼ਨ ਨੇ ਜਵਾਬ ਮੰਗਿਆ

‘ਨਮੋ ਟੀਵੀ’ ਚੈਨਲ ਸਬੰਧੀ ਚੋਣ ਕਮਿਸ਼ਨ ਨੇ ਜਵਾਬ ਮੰਗਿਆ

ਚੋਣਾਂ ਤੋਂ ਪਹਿਲਾਂ ਕਿਸੇ ਰਾਜਨੀਤਿਕ ਪਾਰਟੀ ਨੂੰ ਟੀ ਵੀ ਚੈਨਲ ਸ਼ੁਰੂ ਕਰਨ ਦੀ ਮਨਜ਼ੂਰੀ ਦੇਣ ਦੇ ਮਾਮਲੇ ਵਿਚ ਚੋਣ ਕਮਿਸ਼ਨ ਨੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਤੋਂ ਵਿਸਥਾਰ ਨਾਲ ਜਾਣਕਾਰੀ ਦੇਣ ਨੂੰ ਕਿਹਾ ਹੈ।

ਸੂਤਰਾਂ ਅਨੁਸਾਰ ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਵਾਲੇ ‘ਨਮੋ ਟੀਵੀ’ ਨੂੰ ਲਾਂਚ ਕਰਨ ਦੇ ਮਾਮਲੇ ਵਿਚ ਕਾਂਗਰਸ ਅਤੇ ‘ਆਪ’ ਦੀ ਸ਼ਿਕਾਇਤ ਉਤੇ ਮੰਤਰਾਲੇ ਤੋਂ ਮਾਮਲੇ ਦੇ ਤੱਥਾਂ ਤੋਂ ਜਾਣੂ ਕਰਾਉਣ ਨੂੰ ਕਿਹਾ ਹੈ। ਦੋਵਾਂ ਪਾਰਟੀਆਂ ਨੇ ਚੋਣ ਤੋਂ ਠੀਕ ਪਹਿਲਾਂ ‘ਨਮੋ’ ਚੈਨਲ ਸ਼ੁਰੂ ਕਰਨ ਦੀ ਇਜਾਜਤ ਦੇਣ ਦੀ ਸ਼ਿਕਾਇਤ ਕਰਦੇ ਹੋਏ ਇਸ ਨੂੰ ਚੋਣ ਜਾਬਤੇ ਦੀ ਉਲੰਘਣਾ ਦੱਸਿਆ ਹੈ। ਪਾਰਟੀਆਂ ਨੇ ਕਮਿਸ਼ਨ ਨੂੰ ਪੁੱਛਿਆ ਕਿ ਕੀ ਇਸ ਚੈਨਲ ਨੂੰ ਸ਼ੁਰੂ ਕਰਨ ਦੀ ਆਗਿਆ ਲਈ ਗਈ।

ਚੈਨਲ ਦੇ ਲੋਗੋ ਵਿਚ ਪ੍ਰਧਾਨ ਮੰਤਰੀ ਦੀ ਤਸਵੀਰ ਦੀ ਵਰਤੋਂ ਕੀਤੀ ਗਈ ਹੈ ਅਤੇ ਇਸ ਉਤੇ ਮੋਦੀ ਦੇ ਭਾਸ਼ਣਾਂ ਦਾ ਪ੍ਰਸਾਰਣ ਕੀਤਾ ਜਾ ਰਿਹਾ ਹੈ। ਸਮਝਿਆ ਜਾਂਦਾ ਹੈ ਕਿ ਇਸ ਚੈਨਲ ਦਾ ਪ੍ਰਸ਼ਾਰਣ ਡੀਟੀਐਸ ਅਤੇ ਵੱਖ ਵੱਖ ਕੇਬਲ ਟੀਵੀ ਪਲੇਟ ਫਾਰਮ ਉਤੇ ਹੋ ਰਿਹਾ ਹੈ। ਇਸ ਉਤੇ ਮੋਦੀ ਅਤੇ ਹੋਰ ਭਾਜਪਾ ਆਗੂਆਂ ਦੀ ਇੰਟਰਵਿਊ ਪ੍ਰਸਾਰਿਤ ਹੁੰਦੀ ਹੇ। ‘ਆਪ’ ਨੇ ਸ਼ਿਕਾਇਤ ਵਿਚ ਕਿਹਾ ਸੀ ਕਿ ਜੇਕਰ ਰਾਜਨੀਤਿਕ ਪਾਰਟੀਆਂ ਨੂੰ ਟੀਵੀ ਚੈਨਲ ਸ਼ੁਰੂ ਕਰਨ ਦੀ ਇਜਾਜਤ ਦਿੱਤੀ ਜਾਂਦੀ ਹੈ ਤਾਂ ਕੀ ਇਹ ਚੋਣ ਜਾਬਤੇ ਦੀ ਉਲੰਘਣਾ ਨਹੀਂ ਹੋਵੇਗੀ।

Leave a Reply

Your email address will not be published. Required fields are marked *

%d bloggers like this: