ਨਵਜੋਤ ਸਿੱਧੂ ਕਰਨਗੇ 10 ਰੁਪਏ ਥਾਲੀ ਦੀ ਸ਼ੁਰੂਆਤ

ss1

ਅੰਮ੍ਰਿਤਸਰ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਪਬਲਿਕ ਨੂੰ ਸਵਾਦੀ ਤੇ ਪੋਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਸਾਂਝੀ ਰਸੋਈ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਵਿਅਕਤੀ ਭੁੱਖੇ ਪੇਟ ਨਾ ਰਹੇ।

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਦਾਨੀਆਂ ਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅੰਮ੍ਰਿਤਸਰ ਵੱਲੋਂ 10 ਜੂਨ ਨੂੰ ਸਾਂਝੀ ਰਸੋਈ (ਅੰਮ੍ਰਿਤਸਰ ਦਾ ਸਵਾਦ) ਸ਼ੁਰੂ ਕੀਤੀ ਜਾਵੇਗੀ। ਇਸ ਤਹਿਤ ਆਮ ਨਾਗਰਿਕਾਂ ਨੂੰ 10 ਰੁਪਏ ਵਿੱਚ ਖਾਣਾ ਦਿੱਤਾ ਜਾਵੇਗਾ।

ਡੀਸੀ ਨੇ ਦੱਸਿਆ ਕਿ ਇਸ ਸਬੰਧੀ ਗੁਰੂ ਨਾਨਕ ਦੇਵ ਹਸਪਤਾਲ, ਮਜੀਠਾ ਰੋਡ, ਅੰਮ੍ਰਿਤਸਰ ਤੇ ਸਿਵਲ ਹਸਪਤਾਲ ਅੰਮ੍ਰਿਤਸਰ ਵਿੱਚ ਆਉਟਲੈੱਟ ਸ਼ੁਰੂ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 10 ਜੂਨ ਨੂੰ ਦੁਪਹਿਰ 12:30 ਵਜੇ ਗੁਰੂ ਨਾਨਕ ਦੇਵ ਹਸਪਤਾਲ ਮਜੀਠਾ ਰੋਡ ਵਿੱਚ ਸਾਂਝੀ ਰਸੋਈ ਦੀ ਸ਼ੁਰੂਆਤ ਕਰਨਗੇ।

Share Button

Leave a Reply

Your email address will not be published. Required fields are marked *