ਨਵਜੋਤ ਸਿੱਧੂ ਖਿਲਾਫ ਹਾਈਕੋਰਟ ਦੇ ਵਕੀਲ ਵੱਲੋਂ ਪੰਜਾਬ ਸਰਕਾਰ ਨੂੰ ਸ਼ਿਕਾਇਤ

ss1

ਨਵਜੋਤ ਸਿੱਧੂ ਖਿਲਾਫ ਹਾਈਕੋਰਟ ਦੇ ਵਕੀਲ ਵੱਲੋਂ ਪੰਜਾਬ ਸਰਕਾਰ ਨੂੰ ਸ਼ਿਕਾਇਤ

ਚੰਡੀਗੜ੍ਹ, 1 ਮਈ, 2017 : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਹਾਈਕੋਰਟ ਦੇ ਵਕੀਲ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਸ਼ਿਕਾਇਤ ਕੀਤੀ ਗਈ। ਸੂਤਰਾਂ ਮੁਤਾਬਕ ਨਵਜੋਤ ਸਿੰਘ ਸਿੱਧੂ ਦੇ ਅੰਗਰੇਜ਼ੀ ਮੈਜਿਕ ਨਾਂ ਦੇ ਅੰਗਰੇਜ਼ੀ ਬੋਲਣ ਵਾਲੇ ਇਕ ਡਿਵਾਇਜ਼ ਦਾ ਵਿਗਿਆਪਨ ਕਰਨ ਨੂੰ ਲੈ ਕੇ ਇਤਰਾਜ਼ ਜਤਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ‘ਚ ਮੰਤਰੀ ਨਵਜੋਤ ਸਿੰਧ ਸਿੱਧੂ ਦੇ ਅਹੁਦੇ ‘ਤੇ ਰਹਿੰਦੇ ਹੋਏ ਕਾਮੇਡੀ ਸ਼ੋਅ ‘ਚ ਕੰਮ ਕਰਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟਿੱਪਣੀ ਕੀਤੀ ਸੀ। ਕੋਰਟ ਨੇ ਕਿਹਾ ਸੀ ਕਿ ਸਿਧਾਂਤਿਕ ਰੂਪ ਨਾਲ ਨਵਜੋਤ ਸਿੰਘ ਸਿੱਧੂ ਨੂੰ ਕਾਮੇਡੀ ਸ਼ੋਅ ‘ਚ ਕੰਮ ਕਰਨਾ ਜਾਰੀ ਨਹੀਂ ਰੱਖਣਾ ਚਾਹੀਦਾ। ਦੋ ਮੈਂਬਰੀ ਬੈਂਚ ਨੇ ਕਿਹਾ ਸੀ ਕਿ ਸਭ ਕੁਝ ਕਾਨੂੰਨੀ ਤੌਰ ‘ਤੇ ਨਹੀਂ ਦੇਖਿਆ ਜਾ ਸਕਦਾ। ਸਿਰਫ ਕਾਨੂੰਨ ਹੀ ਸਭ ਕੁਝ ਨਹੀਂ ਹੈ। ਕੁਝ ਚੀਜ਼ਾਂ ਨੈਤਿਕਤਾ ਅਤੇ ਪਾਰਦਰਸ਼ਤਾ ‘ਤੇ ਆਧਾਰਿਤ ਹੁੰਦੀਆਂ ਹਨ। ਹਾਈਕੋਰਟ ਨੇ ਇਹ ਟਿੱਪਣੀ ਵਕੀਲ ਐੱਚ. ਸੀ. ਅਰੋੜਾ ਵੱਲੋਂ ਦਾਇਰ ਕੀਤੀ ਗਈ ਜਨਹਿਤ ਪਟੀਸ਼ਨ ਦੀ ਸੁਣਵਾਈ ਦੌਰਾਨ ਕਹੀ ਸੀ। ਪਟੀਸ਼ਨ ‘ਚ ਕੋਰਟ ਨੂੰ ਨੋਟਿਸ ਜਾਰੀ ਕਰਨ ਦੀ ਅਪੀਲ ਕੀਤੀ ਸੀ। ਹਾਲਾਂਕਿ ਹਾਈਕੋਰਟ ਨੇ ਇਸ ਪੱਧਰ ‘ਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ।

ਕ੍ਰਿਕਟਰ ਤੋਂ ਰਾਜਨੇਤਾ ਬਣੇ ਨਵਜੋਤ ਸਿੰਘ ਸਿੱਧੂ ਵੱਲੋਂ ਮੰਤਰੀ ਦਾ ਅਹੁਦਾ ਸੰਭਾਲਣ ਦੇ ਬਾਵਜੂਦ ਕਾਮੇਡੀ ਸ਼ੋਅ ‘ਚ ਕੰਮ ਕਰਨਾ ਜਾਰੀ ਰੱਖਣ ਦੇ ਖਿਲਾਫ ਵਕੀਲ ਐੱਚ. ਸੀ. ਅਰੋੜਾ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਅਰੋੜਾ ਵੱਲੋਂ ਸਿੱਧੂ ਦੇ ਕਾਮੇਡੀ ਸ਼ੋਅ ‘ਚ ਕੰਮ ਕਰਨ ‘ਤੇ ਰੋਕ ਲਗਾਉਣ ਦੀ ਅਪੀਲ ਕੀਤੀ ਗਈ ਸੀ।

Share Button

Leave a Reply

Your email address will not be published. Required fields are marked *