Fri. Oct 18th, 2019

ਨਸ਼ੇ ਦੀ ਪੂਰਤੀ ਲਈ ਪੈਸੇ ਨਾ ਮਿਲਣ ‘ਤੇ ਕਲਯੁੱਗੀ ਪੁੱਤ ਨੇ ਮਾਂ ਦਾ ਬੇਰਹਿਮੀ ਨਾਲ ਕੀਤਾ ਕਤਲ

ਨਸ਼ੇ ਦੀ ਪੂਰਤੀ ਲਈ ਪੈਸੇ ਨਾ ਮਿਲਣ ‘ਤੇ ਕਲਯੁੱਗੀ ਪੁੱਤ ਨੇ ਮਾਂ ਦਾ ਬੇਰਹਿਮੀ ਨਾਲ ਕੀਤਾ ਕਤਲ

ਨਵਾਂਸ਼ਹਿਰ: ਨਵਾਂਸ਼ਹਿਰ ਦੇ ਪਿੰਡ ਖਾਨਖਾਨਾ ‘ਚ ਇਕ ਕਲਯੁਗੀ ਪੁੱਤ ਨੇ ਨਸ਼ੇ ਲਈ ਪੈਸੇ ਦੀ ਮੰਗ ਨਾ ਪੂਰੀ ਹੋਣ ‘ਤੇ ਉਸ ਵਲੋਂ ਆਪਣੀ ਮਾਂ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ।

ਮਿਲੀ ਜਾਣਕਾਰੀ ਮੁਤਾਬਕ ਲੜਕੇ ਹਰਜੀਤ ਸਿੰਘ ਨੇ ਆਪਣੀ ਮਾਤਾ ਲਖਵਿੰਦਰ ਕੌਰ (55) ਦਾ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਸਿਰ ਤੇ ਗਰਦਨ ‘ਤੇ ਵਾਰ ਕਰ ਕੇ ਕਤਲ ਕਰ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲਖਵਿੰਦਰ ਕੌਰ ਦਾ ਲੜਕਾ ਹਰਜੀਤ ਸਿੰਘ ਅਕਸਰ ਘਰ ਤੋਂ ਬਾਹਰ ਹੀ ਰਹਿੰਦਾ ਸੀ ਤੇ ਨਸ਼ੇ ਕਰਨ ਦਾ ਆਦੀ ਹੈ। ਜੋ ਆਪਣੀ ਨਸ਼ੇ ਦੀ ਲੋੜ ਪੂਰੀ ਕਰਨ ਲਈ ਆਪਣੀ ਮਾਂ ਨੂੰ ਤੰਗ ਪਰੇਸ਼ਾਨ ਕਰਦਾ ਸੀ।

ਜਿਸ ਦੀ ਮੰਗ ਨਾ ਪੂਰੀ ਹੋਣ ‘ਤੇ ਉਸ ਨੇ ਮਾਂ ਦਾ ਕਤਲ ਕਰ ਦਿੱਤਾ।ਥਾਣਾ ਮੁਕੰਦਪੁਰ ਪੁਲਿਸ ਟੀਮ ਵਲੋਂ ਮੌਕੇ ਤੇ ਪਹੁੰਚ ਕੇ ਮ੍ਰਿਤਕ ਦੇ ਬੇਟੇ ਦੇ ਬਿਆਨਾਂ ‘ਤੇ ਕਾਰਵਾਈ ਆਰੰਭ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ।

Leave a Reply

Your email address will not be published. Required fields are marked *

%d bloggers like this: