ਨਸ਼ੇ ਦੇ ਖ਼ਾਤਮੇ ਲਈ ਕੈਪਟਨ ਹੋਇਆ ਸਰਗਰਮ

ss1

ਨਸ਼ੇ ਦੇ ਖ਼ਾਤਮੇ ਲਈ ਕੈਪਟਨ ਹੋਇਆ ਸਰਗਰਮ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰਨ ਲਈ ਗਠਿਤ ਕੀਤੀ ਗਈ ਐਸ ਆਈ ਟੀ ਨੇ ਕੰਮ ਕਾਜ ਸ਼ੁਰੂ ਕਰ ਦਿੱਤਾ ਹੈ। ਐਸ ਆਈ ਟੀ ਦੇ ਮੁਖੀ ਏ.ਡੀ.ਜੀ.ਪੀ ਹਰਪ੍ਰੀਤ ਸਿੱਧੂ ਨੇ ਆਪਣਾ ਚਾਰਜ ਸੰਭਾਲ ਲਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਗਠਿਤ ਕੀਤੀ ਗਈ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ) ਨੂੰ ਸੂਬੇ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਸਫ਼ਾਇਆ ਕਰਨ ਲਈ ਆਖਿਆ ਹੈ।

  ਕੈਪਟਨ ਅਮਰਿੰਦਰ ਸਿੰਘ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਨਾ ਬਖ਼ਸ਼ਣ ਦਾ ਆਦੇਸ਼ ਦਿੱਤਾ ਹੈ। ਨਸ਼ੇ ਦੇ ਖ਼ਾਤਮੇ ਲਈ ਮੁੱਖ ਮੰਤਰੀ ਨੇ ਵਿਸ਼ੇਸ਼ ਟਾਸਕ ਫੋਰਸ ਨੂੰ ਪੂਰੀ ਖੁੱਲ ਦਿੱਤੀ ਹੈ। ਹਰਪ੍ਰੀਤ ਸਿੱਧੂ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਹਨ ਅਤੇ ਇਸ ਤੋਂ ਪਹਿਲਾਂ ਉਹ ਛੱਤੀਸਗੜ੍ਹ ਵਿਖੇ ਪੋਸਟਿਡ ਸਨ।

ਵਿਸ਼ੇਸ਼ ਟਾਸਕ ਫੋਰਸ ਵੱਲੋਂ ਨਸ਼ੇ ਦੇ ਖ਼ਾਤਮੇ ਲਈ 24 ਘੰਟੇ ਚੱਲਣ ਵਾਲੀ ਹੈਲਪ ਲਾਈਨ ਵੀ ਤਿਆਰ ਕੀਤੀ ਗਈ ਹੈ ਅਤੇ ਕੋਈ ਵੀ ਵਿਅਕਤੀ 181 ‘ਤੇ ਫ਼ੋਨ ਕਰ ਕੇ ਨਸ਼ਿਆਂ ਨਾਲ ਸਬੰਧਿਤ ਕਿਸੇ ਵੀ ਘਟਨਾ ਦੀ ਜਾਣਕਾਰੀ ਦੇ ਸਕਦਾ ਹੈ ਅਤੇ ਉਸ ਦੀ ਸ਼ਨਾਖ਼ਤ ਸਬੰਧੀ ਉਸ ਦੀ ਪੂਰੀ ਸੁਰੱਖਿਆ ਕੀਤੀ ਜਾਵੇਗੀ।

Share Button

Leave a Reply

Your email address will not be published. Required fields are marked *