Mon. Aug 19th, 2019

ਨਾਜਾਇਜ਼ ਮਾਈਨਿੰਗ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਡਾ. ਰਾਜ ਕੁਮਾਰ

ਨਾਜਾਇਜ਼ ਮਾਈਨਿੰਗ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਡਾ. ਰਾਜ ਕੁਮਾਰ

ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਨੇ ਨਾਜਾਇਜ਼ ਮਾਈਨਿੰਗ ਖਿਲਾਫ ਸ਼ਿਕੰਜਾ ਕੱਸਦੇ ਹੋਏ ਇਕ ਨਵੀਂ ਸ਼ੁਰੂਆਤ ਦੇ ਤਹਿਤ ਚੱਬੇਵਾਲ ਦੇ ਲੋਕਾਂ ਨੂੰ ਇਸ ਦੇ ਖਿਲਾਫ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ਵਿਚ ਅਕਾਲੀ-ਭਾਜਪਾ ਸਰਕਾਰ ਦੌਰਾਨ ਨਾਜਾਇਜ਼ ਮਾਈਨਿੰਗ ਦਾ ਪੰਜਾਬ ਭਰ ਵਿਚ ਬੋਲਬਾਲਾ ਰਿਹਾ ਹੈ ਅਤੇ ਉਹ ਸਦਾ ਹੀ ਉਸ ਦੇ ਖਿਲਾਫ ਰਹੇ ਹਨ।
ਜਦੋਂ ਦੀ ਪੰਜਾਬ ਵਿਚ ਕਾਂਗਰਸ ਸਰਕਾਰ ਬਣੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਇਸ ਦੇ ਖਿਲਾਫ ਸਖਤ ਕਦਮ ਉਠਾਏ ਗਏ ਹਨ ਅਤੇ ਉਹ (ਡਾ. ਰਾਜ ਕੁਮਾਰ) ਵੀ ਇਸ ਦੇ ਬਹੁਤ ਖਿਲਾਫ ਰਹੇ ਹਨ ਅਤੇ ਸਮੇਂ-ਸਮੇਂ ‘ਤੇ ਇਸ ਦੇ ਵਿਰੋਧ ਵਿਚ ਉਨ੍ਹਾਂ ਆਵਾਜ਼ ਉਠਾਈ ਹੈ। ਹੁਣ ਵੀ ਪ੍ਰਸ਼ਾਸਨ ਅਤੇ ਪੁਲਸ ਨੂੰ ਉਨ੍ਹਾਂ ਸਖਤ ਹਦਾਇਤ ਦਿੱਤੀ ਹੈ ਕਿ ਜਿਥੇ ਵੀ ਕੋਈ ਵਿਅਕਤੀ ਨਾਜਾਇਜ਼ ਮਾਈਨਿੰਗ ‘ਚ ਸ਼ਾਮਲ ਹੈ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਚੱਬੇਵਾਲ ਦਾ ਹਲਕਾ ਖੇਤਰ ਖਾਸ ਕਰ ਕੇ ਕੰਡੀ ਬਹੁਤ ਵੱਡੇ ਖੇਤਰ ਵਿਚ ਫੈਲਿਆ ਹੋਣ ਦੇ ਕਾਰਨ ਕਈ ਵਾਰ ਪੁਲਸ ਅਤੇ ਪ੍ਰਸ਼ਾਸਨ ਦੀ ਨਜ਼ਰ ਵਿਚ ਨਾਜਾਇਜ਼ ਮਾਈਨਿੰਗ ਕਰਨ ਵਾਲੇ ਬਚ ਨਿਕਲਦੇ ਹਨ। ਇਸ ਲਈ ਲੋਕਾਂ ਦਾ ਸਹਿਯੋਗ ਅਤੇ ਜਾਗਰੂਕਤਾ ਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਚੱਬੇਵਾਲ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਨਾਜਾਇਜ਼ ਮਾਈਨਿੰਗ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਏ ਤਾਂ ਇਸ ਦੀ ਸੂਚਨਾ ਦਿੱਤੀ ਜਾਵੇ, ਜਾਣਕਾਰੀ ਦੇਣ ਵਾਲੇ ਨੂੰ ਉਨ੍ਹਾਂ ਵਲੋਂ 1000 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ ਅਤੇ ਉਸ ਦਾ ਨਾਂ ਅਤੇ ਪਛਾਣ ਗੁਪਤ ਰੱਖੀ ਜਾਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਇਸ ਵਿਚ ਸਰਕਾਰੀ ਅਧਿਕਾਰੀ ਅਤੇ ਪ੍ਰਸ਼ਾਸਨ ਦਾ ਕੋਈ ਵੀ ਵਿਅਕਤੀ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਨਾਜਾਇਜ਼ ਮਾਈਨਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।
ਇਸ ਸਬੰਧੀ ਵਿਧਾਇਕ ਡਾ. ਰਾਜ ਕੁਮਾਰ ਨੇ ਮਾਈਨਿੰਗ ਅਧਿਕਾਰੀ ਇਕਬਾਲ ਸਿੰਘ ਅਤੇ ਚੱਬੇਵਾਲ ਪੁਲਸ ਪ੍ਰਸ਼ਾਸਨ ਦੇ ਨਾਲ ਬੈਠਕ ਕਰ ਕੇ ਇਸ ਸਮੱਸਿਆ ਦੇ ਹੱਲ ਦੇ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ।

Leave a Reply

Your email address will not be published. Required fields are marked *

%d bloggers like this: