‘ਨਾਨਕ ਸ਼ਾਹ ਫ਼ਕੀਰ’ ਸਬੰਧੀ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਸਖਤ ਫੈਸਲਾ

ss1

‘ਨਾਨਕ ਸ਼ਾਹ ਫ਼ਕੀਰ’ ਸਬੰਧੀ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਸਖਤ ਫੈਸਲਾ

ਲੰਮੇ ਸਮੇਂ ਤੋਂ ਵਿਵਾਦਾਂ ‘ਚ ਰਹੀ ਪੰਜਾਬੀ ਫਿਲਮ ‘ਨਾਨਕ ਸ਼ਾਹ ਫ਼ਕੀਰ’ ‘ਤੇ ਅੱਜ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸਬੰਧੀ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੋਲਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵਿਵਾਦਿਤ ਫਿਲਮ ‘ਨਾਨਕ ਸ਼ਾਹ ਫ਼ਕੀਰ’ ‘ਤੇ ਪੂਰਨ ਤੌਰ ‘ਤੇ ਰੋਕ ਲਗਾਈ ਜਾਂਦੀ ਹੈ। ‘ਨਾਨਕ ਸ਼ਾਹ ਫ਼ਕੀਰ’ ਫਿਲਮ ਰਿਲੀਜ਼ ਨਹੀਂ ਹੋ ਸਕਦੀ।ਇਸ ਸਬੰਧੀ ਸਿੰਘ ਸਾਹਿਬ ਨੇ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ‘ਨਾਨਕ ਸ਼ਾਹ ਫ਼ਕੀਰ’ ਫਿਲਮ ਦਾ ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਫਿਲਮ ਸਬੰਧੀ ਦਿੱਤੀਆਂ ਸਾਰੀਆਂ ਪੱਤਰਕਾਵਾਂ ਮੂਲੋਂ ਹੀ ਰੱਦ ਕਰ ਦਿੱਤੀਆਂ ਗਈਆਂ ਹਨ। ਐੱਸ. ਜੀ. ਪੀ. ਸੀ. ਦੇ ਪ੍ਰਧਾਨ ਵਲੋਂ ਉਕਤ ਫਿਲਮ ਦੇ ਪ੍ਰਸਾਰਣ ‘ਤੇ ਰੋਕ ਲਗਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਚਿੱਠੀ ਲਿਖੀ ਗਈ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਲੋਂ ਜਲਦੀ ਇਕ ਸਿੱਖ ਸੈਂਸਰ ਬੋਰਡ ਸਥਾਪਿਤ ਕੀਤਾ ਜਾਵੇਗਾ, ਜਿਸ ‘ਚ ਐੱਸ. ਜੀ. ਪੀ. ਸੀ., ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਇਤਿਹਾਸਕਾਰ, ਬੁੱਧੀਜੀਵੀ, ਧਾਰਮਿਕ ਸ਼ਖਸੀਅਤਾਂ, ਸਿੱਖ ਸੰਸਥਾਵਾਂ, ਸਿੱਖ ਸੰਪਰਦਾਵਾਂ, ਸੰਤ ਸਮਾਜ ਤੇ ਫਿਲਮ ਇੰਡਸਟਰੀ ਵਿਚੋਂ ਨੁਮਾਇੰਦੇ ਲਏ ਜਾਣਗੇ।ਸਿੱਖ ਧਰਮ ਨਾਲ ਸਬੰਧਤ ਫਿਲਮ ਬਣਾਉਣ ਤੋਂ ਪਹਿਲਾਂ ਸਿੱਖ ਸੈਂਸਰ ਬੋਰਡ ਤੋਂ ਫਿਲਮ ਦੀ ਸਕ੍ਰਿਪਟ ਤਿਆਰ ਕਰਨ ਲਈ ਆਗਿਆ ਲੈਣੀ ਜ਼ਰੂਰੀ ਹੋਵੇਗੀ। ਧਾਰਮਿਕ ਫਿਲਮ ਬਣਨ ਉਪਰੰਤ ਸਿੱਖ ਸੈਂਸਰ ਬੋਰਡ ਦੀ ਸਿਫਾਰਿਸ਼ ਉਪਰੰਤ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਲੋਂ ਫਿਲਮ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ।

Share Button

Leave a Reply

Your email address will not be published. Required fields are marked *