‘ਨਾਨਕ ਸ਼ਾਹ ਫ਼ਕੀਰ’ ਫ਼ਿਲਮ ਬਾਰੇ ਮੁੜ ਨਜ਼ਰਸਾਨੀ ਪਟੀਸ਼ਨ ਦਾਇਰ ਕਰੇਗੀ ਸ਼੍ਰੋਮਣੀ ਕਮੇਟੀ

ss1

‘ਨਾਨਕ ਸ਼ਾਹ ਫ਼ਕੀਰ’ ਫ਼ਿਲਮ ਬਾਰੇ ਮੁੜ ਨਜ਼ਰਸਾਨੀ ਪਟੀਸ਼ਨ ਦਾਇਰ ਕਰੇਗੀ ਸ਼੍ਰੋਮਣੀ ਕਮੇਟੀ

ਦੇਸ਼ ਦੀ ਸਰਵਉਚ ਅਦਾਲਤ ਵੱਲੋਂ ਫ਼ਿਲਮ ‘ਨਾਨਕ ਸ਼ਾਹ ਫ਼ਕੀਰ’ ਨੂੰ ਜਾਰੀ ਕਰਨ ਸਬੰਧੀ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਫ਼ੈਸਲੇ ਦੀ ਮੁੜ ਨਜ਼ਰਸਾਨੀ ਲਈ ਸਰਵਉਚ ਅਦਾਲਤ ਵਿਚ ਪਟੀਸ਼ਨ ਦਰਜ਼ ਕਰਵਾਈ ਜਾਵੇਗੀ। ਇਸ ਗੱਲ ਦਾ ਪ੍ਰਗਾਟਾਵਾ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫਤਰ ਤੋਂ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਜਾਰੀ ਬਿਆਨ ‘ਚ ਕੀਤਾ ਗਿਆ। ਉਨ•ਾਂ ਕਿਹਾ ਕਿ ਸਰਵਉਚ ਅਦਾਲਤ ਵੱਲੋਂ ਫੈਸਲਾ ਸੁਣਾਉਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਪੱਖ ਨਹੀਂ ਸੁਣਿਆ ਗਿਆ ਤੇ ਇਕ ਪਾਸੜ ਫੈਸਲਾ ਸੁਣਾ ਦਿੱਤਾ ਗਿਆ। ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਮਾਹਿਰ ਕੇਸ ਦੀ ਘੋਖ ਕਰ ਰਹੇ ਹਨ ਅਤੇ ਭਲਕੇ ਇਸ ਸਬੰਧੀ ਰਿਵੀਊ ਪਟੀਸ਼ਨ ਦਾਇਰ ਕਰ ਦਿੱਤੀ ਜਾਵੇਗੀ।

Share Button

Leave a Reply

Your email address will not be published. Required fields are marked *