Sat. Oct 19th, 2019

ਨਾਬਾਲਿਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ‘ਚ ਨੌਜੁਆਨ ਖਿਲਾਫ ਮਾਮਲਾ ਦਰਜ

ਨਾਬਾਲਿਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ‘ਚ ਨੌਜੁਆਨ ਖਿਲਾਫ ਮਾਮਲਾ ਦਰਜ
ਦੋਸ਼ੀ ਨੂੰ ਗ੍ਰਿਫਤਾਰ ਕਰ ਅਦਾਲਤ ‘ਚ ਕੀਤਾ ਪੇਸ਼, ਦੋ ਦਿਨਾਂ ਪੁਲੀਸ ਰਿਮਾਂਡ ਤੇ ਭੇਜਿਆ

ਸ੍ਰੀ ਆਨੰਦਪੁਰ ਸਾਹਿਬ, 3 ਅਗਸਤ (ਦਵਿੰਦਰਪਾਲ ਸਿੰਘ/ਅੰਕੁਸ਼): ਬੀਤੇ ਦਿਨ ਸ੍ਰੀ ਆਨੰਦਪੁਰ ਸਾਹਿਬ ਪੁਲੀਸ ਵੱਲੋਂ ਸਾਢੇ 14 ਸਾਲਾਂ ਦੀ ਨਬਾਲਿਗ ਲੜਕੀ ਦੇ ਨਾਲ ਪਿੱਛਾ ਕਰਕੇ ਛੇੜਛਾੜ ਕਰਨ ਦਾ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ।

ਇਸ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਐਸ ਐਚ ਓ ਰਾਜਪਾਲ ਸਿੰਘ ਅਤੇ ਸਬ ਇੰਸਪੈਕਟਰ ਪਰਮਿੰਦਰ ਕੌਰ ਨੇ ਦੱਸਿਆ ਕਿ ਸਾਡੇ ਕੋਲ ਲੜਕੀ ਦੇ ਮਾਪਿਆਂ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਨ੍ਹਾਂ ਦੀ ਸਾਢੇ 14 ਸਾਲਾਂ ਦੀ ਲੜਕੀ ਦਾ ਪਿੰਡ ਲੋਧੀਪੁਰ ਦੇ ਨੌਜੁਆਨ ਵੱਲੋਂ ਪਿੱਛਾ ਕਰਕੇ ਉਸਦੇ ਨਾਲ ਛੇੜਛਾੜ ਕੀਤੀ ਗਈ। ਜਿਸਦੀ ਮੁੱਢਲੀ ਜਾਂਚ ਅਨੁਸਾਰ ਕਾਰਵਾਈ ਕਰਦੇ ਹੋਏ ਅਸੀਂ ਕਥਿਤ ਦੋਸ਼ੀ ਬਲਜੀਤ ਸਿੰਘ ਦੇ ਖਿਲਾਫ ਧਾਰਾ 354, 354 ਏ, 354 ਡੀ ਅਤੇ 8 ਪੋਸਕੋ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਉਪਰੰਤ ਉਸਨੂੰ ਅੱਜ ਸਥਾਨਕ ਅਦਾਲਤ ਵਿਖੇ ਪੇਸ਼ ਕੀਤਾ ਗਿਆ ਅਤੇ ਮਾਣਯੋਗ ਅਦਾਲਤ ਨੇ ਉਸਨੂੰ ਅਗਲੇਰੀ ਜਾਂਚ ਵਾਸਤੇ ਉਸਦਾ ਦੋ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਹੈ।

Leave a Reply

Your email address will not be published. Required fields are marked *

%d bloggers like this: