ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jun 1st, 2020

ਨਾਰਦਨ ਰੇਲਵੇ ਮੈਨਸ ਯੂਨੀਅਨ ਵੱਲੋਂ ਅੰਤਰਰਾਸ਼ਟਰੀ ਯੂਥ ਡੇ ਮਨਾਇਆ

ਨਾਰਦਨ ਰੇਲਵੇ ਮੈਨਸ ਯੂਨੀਅਨ ਵੱਲੋਂ ਅੰਤਰਰਾਸ਼ਟਰੀ ਯੂਥ ਡੇ ਮਨਾਇਆ

13-7
ਰਾਜਪੁਰਾ, 13 ਅਗਸਤ (ਪ.ਪ.): ਅੱਜ ਰਾਜਪੁਰਾ ਦੇ ਏ.ਡੀ.ਈ.ਐਨ. ਦਫ਼ਤਰ ਦੇ ਬਾਹਰ ਨਾਰਦਨ ਯੂਨੀਅਨ ਮੈਨਸ ਵੱਲੋਂ ਨੌਜਵਾਨਾਂ ਦੀ ਗੇਟ ਮੀਟਿੰਗ ਕੀਤੀ ਗਈ। ਇਸ ਮੀਟਿੰਗ ਰਾਜਪੁਰਾ, ਸ਼ੰਭੂ, ਸਾਧੂਗੜ੍ਹ, ਸਰਾਏਂ ਬੰਜਰਾ ਦੇ ਨੌਜਵਾਨਾਂ ਨੇ ਭਾਗ ਲਿਆ। ਇਸ ਮੀਟਿੰਗ ਦੀ ਪ੍ਰਧਾਨਗੀ ਅੰਬਾਲਾ ਮੰਡਲ ਯੂਥ ਵਿੰਗ ਦੇ ਪ੍ਰਧਾਨ ਜਗਦੀਪ ਸਿੰਘ ਕਾਹਲੋਂ ਨੇ ਕੀਤੀ। ਇਸ ਮੌਕੇ ਬੋਲਦਿਆਂ ਯੂਥ ਮੀਟਿੰਗ ਦੇ ਪ੍ਰਧਾਨ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਨੌਜਵਾਨਾਂ ਨੂੰ ਯੂਨੀਅਨ ਦੀ ਵਿਚਾਰਧਾਰਾ ਜੁੜਨ ਦੀ ਲੋੜ ਹੈ ਕਿਉਂਕਿ ਸੰਗਠਨ ਵਿੱਚ ਨੌਜਵਾਨਾਂ ਦੀ ਭਾਗੇਦਾਰੀ ਬਹੁਤ ਜ਼ਰੂਰੀ ਹੈ। ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਹੋਈਆਂ ਨਾਰਦਨ ਰੇਲਵੇ ਮੈਨਸ ਯੂਨੀਅਨ (ਅੰਬਾਲਾ ਮੰਡਲ) ਪਿਛਲੇ ਦਿਨੀਂ ਇਕ ਯੂਥ ਕਾਨਫਰੰਸ ਕਰਵਾਈ ਗਈ ਜਿਸ ਵਿੱਚ ਪੂਰੇ ਉੱਤਰ ਭਾਰਤ ਦੀ ਨੌਜਵਾਨਾਂ ਨੇ ਹਿੱਸਾ ਲਿਆ। ਇਸ ਮੌਕੇ ਯੂਥ ਵਿੰਗ ਦੇ ਉਪ ਪ੍ਰਧਾਨ ਮਹਿੰਦਰ ਪਾਸਵਾਨ ਨੇ ਨੌਜਵਾਨਾਂ ਨੂੰ ਕਿਹਾ ਕਿ ਅੱਜ ਸਾਨੂੰ ਆਪਣੀ ਯੂਨੀਅਨ ਪ੍ਰਤੀ ਜ਼ਿੰਮੇਵਾਰੀ ਸਮਝਣ ਦੀ ਲੋੜ ਹੈ। ਸੰਗਠਨ ਵਿੱਚ ਜਿਸ ਤਰੀਕੇ ਨਾਨ ਨੌਜਵਾਨਾਂ ਦੀ ਭਾਗੇਦਾਰੀ ਵੱਧ ਰਹੀ ਹੈ। ਇਹ ਸੰਗਠਨ ਲਈ ਚੰਗੀ ਨਿਸ਼ਾਨੀ ਹੈ। ਇਸ ਮੌਕੇ ਬ੍ਰਾਂਚ ਪ੍ਰਧਾਨ ਜਸਮੇਰ ਸਿੰਘ, ਉੱਪ ਪ੍ਰਧਾਨ ਰਾਮ ਸਲੇਸ਼ ਮਾਂਜੀ, ਅਨੂਪ ਸ਼ਰਮਾ, ਭੁਪਿੰਦਰ ਸਿੰਘ, ਪਿੰਟੂ ਕੁਮਾਰ, ਰਿਸ਼ੀ ਪਾਲ, ਗੁਰਸ਼ਰਨ ਦੀਪ ਸਿੰਘ ਅਤੇ ਹੋਰ ਨੌਜਵਾਨ ਹਾਜਰ ਸਨ।

Leave a Reply

Your email address will not be published. Required fields are marked *

%d bloggers like this: