Fri. Jul 12th, 2019

ਨਾਵਲਕਾਰ ਗੁਰਦਿਆਲ ਸਿੰਘ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਨਾਵਲਕਾਰ ਗੁਰਦਿਆਲ ਸਿੰਘ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

 

ਗੜਸ਼ੰਕਰ, 18 ਅਗਸਤ (ਅਸ਼ਵਨੀ ਸ਼ਰਮਾ)- ਪੰਜਾਬੀ ਦੇ ਪ੍ਰਸਿੱਧ ਗਲਪਕਾਰ ਗੁਰਦਿਆਲ ਸਿੰਘ ਦੇ ਅਕਾਲ ਚਲਾਣੇ ‘ਤੇ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਡਾ. ਤੇਜਵੰਤ ਮਾਨ,ਜਨਰਲ ਸਕੱਤਰ ਪਵਨ ਹਰਚੰਦਪੁਰੀ,ਮੀਤ ਪ੍ਰਧਾਨ ਪ੍ਰੋ ਸੰਧੂ ਵਰਿਆਣਵੀ ਸਮੇਤ ਸਥਾਨਕ ਖੇਤਰ ਦੇ ਹੇਰ ਲੇਖਕਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧੀ ਕਹਾਣੀਕਾਰ ਅਜਮੇਰ ਸਿੱਧੂ ਨੇ ਕਿਹਾ ਕਿ ਗੁਰਦਿਆਲ ਸਿੰਘ ਨੇ ਪੰਜਾਬੀ ਨਾਵਲਕਾਰੀ ਨੂੰ ਨਵਾਂ ਮੋੜ ਦਿੱਤਾ ਜਿਸ ਕਰਕੇ ਉਹ ਪੰਜਾਬੀ ਨਾਵਲਕਾਰੀ ਦੇ ਇਤਿਹਾਸ ਵਿਚ ਯੁਗ ਪੁਰਸ਼ ਦੇ ਤੌਰ ‘ਤੇ ਜਾਣੇ ਜਾਂਦੇ ਰਹਿਣਗੇ। ਸ਼ਾਇਰ ਹਰਬੰਸ ਹੀਓ,ਮਦਨ ਵੀਰਾ,ਪ੍ਰੀਤ ਨੀਤਪੁਰ,ਗਲਪ ਆਲੋਚਕ ਪ੍ਰੋ.ਜੇ.ਬੀ.ਸੇਖੋਂ ਅਤੇ ਅਮਰੀਕ ਹਮਰਾਜ਼ ਨੇ ਕਿਹਾ ਕਿ ਉਨਾਂ ਨੇ ਪੰਜਾਬੀ ਨਾਵਲ ਨੂੰ ਵਿਸ਼ਵ ਨਾਵਲ ਦੇ ਬਰਾਬਰ ਲਿਆ ਖੜਾ ਕੀਤਾ ਅਤੇ ਉਨਾਂ ਨੇ ਪਹਿਲੀ ਵਾਰ ਪੰਜਾਬ ਦੇ ਅਣਹੋਏ ਪਾਤਰਾਂ ਦੀ ਗੱਲ ਛੇੜ ਕੇ ਪੰਜਾਬੀ ਨਾਵਲਕਾਰੀ ਨੂੰ ਸਮਰਿੱਧ ਕੀਤਾ। ਇਸ ਦੌਰਾਨ ਅੱਜ ਦੋਆਬਾ ਸਾਹਿਤ ਸਭਾ ਦੀ ਗੜਸ਼ੰਕਰ ਵਿਖੇ ਹੋਈ ਸ਼ੋਕ ਇਕੱਤਰਤਾ ਦੌਰਾਨ ਸਭਾ ਦੇ ਅਹੁਦੇਦਾਰਾਂ ਨੇ ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਦੇਣ ਬਾਰੇ ਆਪਣੇ ਵਿਚਾਰ ਰੱਖੇ ਅਤੇ ਗੁਰਦਿਆਲ ਸਿੰਘ ਦੇ ਵਿਛੋੜੇ ਨੂੰ ਪੰਜਾਬੀ ਗਲਪ ਸਾਹਿਤ ਦਾ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿਘ ਖਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ ਵਿਦਿਆਰਥੀਆਂ ਨੇ ਦੋ ਮਿੰਟ ਦਾ ਮੋਨ ਵਰਤ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

Leave a Reply

Your email address will not be published. Required fields are marked *

%d bloggers like this: