ਨਿਯੁਕਤੀ ਪੱਤਰ ਵੰਡਣ ਵਾਲੇ ਸਮਾਗਮ ਲਈ ਤਿਆਰੀਆਂ ਜ਼ੋਰਾਂ ‘ਤੇ

ਨਿਯੁਕਤੀ ਪੱਤਰ ਵੰਡਣ ਵਾਲੇ ਸਮਾਗਮ ਲਈ ਤਿਆਰੀਆਂ ਜ਼ੋਰਾਂ ‘ਤੇ

mohali newsਪੰਜਾਬ ਸਰਾਕਰ ਵੱਲੋਂ ਸੂਬੇ ਭਰ ਵਿਚ ਨੌਜਵਾਨਾਂ ਨੂੰ ‘ਘਰ-ਘਰ ਨੌਕਰੀ’ ਮੁਹਿੰਮ ਤਹਿਤ ਸਾਰੇ ਸੂਬੇ ਵਿਚ 21 ਥਾਵਾਂ ‘ਤੇ ਲਗਾਏ ਗਏ ਨੌਕਰੀ ਮੇਲਿਆਂ ਦੌਰਾਨ ਚੁਣੇ ਗਏ ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਦੇਣ ਲਈ 5 ਸਤੰਬਰ ਨੂੰ ਐੱਸਏਐੱਸ ਨਗਰ ਦੇ ਸੈਕਟਰ 78 ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਸ਼ੁੱਕਰਵਾਰ ਨੂੰ ਇੱਥੇ ਇਸ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਾਕਰ ਵੱਲੋਂ ਪਹਿਲੇ ਫੇਜ਼ ਦੌਰਾਨ ਲਗਾਏ ਗਏ ਨੌਕਰੀ ਮੇਲੇ ਪੂਰੀ ਤਰ੍ਹਾਂ ਨਾਲ ਸਫ਼ਲ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਜ ਪੱਧਰ ਨੌਕਰੀ ਮੇਲੇ ਦੇ ਪਹਿਲੇ ਫੇਜ਼ ਦੌਰਾਨ 900 ਕੰਪਨੀਆਂ ਪੰਜਾਬ ਸਰਕਾਰ ਨਾਲ ਰਜਿਸਟਰ ਹੋਈਆਂ ਹਨ ਜਿਨ੍ਹਾਂ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏ ਗਏ ਹਨ।

Share Button

Leave a Reply

Your email address will not be published. Required fields are marked *

%d bloggers like this: