ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. May 29th, 2020

ਨੈਸ਼ਨਲ ਮੈਡੀਕਲ ਕਮਿਸ਼ਨ ਬਿੱਲ ਦਾ ਡਾਕਟਰਾਂ ਵੱਲੋਂ ਵਿਰੋਧ, ਓਪੀਡੀ ਸੇਵਾਵਾਂ ਠੱਪ

ਨੈਸ਼ਨਲ ਮੈਡੀਕਲ ਕਮਿਸ਼ਨ ਬਿੱਲ ਦਾ ਡਾਕਟਰਾਂ ਵੱਲੋਂ ਵਿਰੋਧ, ਓਪੀਡੀ ਸੇਵਾਵਾਂ ਠੱਪ

ਲੋਕ ਸਭਾ ਵਿੱਚ ਕੇਂਦਰ ਸਰਕਾਰ ਵੱਲੋਂ ਨੈਸ਼ਨਲ ਮੈਡੀਕਲ ਕਮਿਸ਼ਨ ਬਿੱਲ ਪਾਸ ਕਰਨ ਤੋਂ ਬਾਅਦ ਲਗਾਤਾਰ ਡਾਕਟਰਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੱਦੇ ਤੇ ਅੱਜ ਇੱਕ ਦਿਨ ਲਈ ਡਾਕਟਰਾਂ ਵੱਲੋਂ ਓਪੀਡੀ ਸੇਵਾਵਾਂ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਪਰ ਲੁਧਿਆਣਾ ਦੇ ਵਿੱਚ ਸਵੇਰੇ 10 ਵਜੇ ਤੱਕ ਹੀ ਸੇਵਾਵਾਂ ਬੰਦ ਰਹੀਆਂ ਪਰ ਕਈ ਡਾਕਟਰ ਦਸ ਵਜੇ ਤੋਂ ਬਾਅਦ ਵੀ ਆਪਣੇ ਕਮਰਿਆਂ ਚ ਮੌਜੂਦ ਨਹੀਂ ਸਨ।

ਇਸ ਦੌਰਾਨ ਮਰੀਜ਼ਾਂ ਨੇ ਦੱਸਿਆ ਕਿ ਉਹ ਸਵੇਰ ਤੋਂ ਖੜ੍ਹੇ ਨੇ ਪਹਿਲਾਂ ਦਾ ਕਾਊਂਟਰਾਂ ਚ ਪਰਚੀ ਹੀ ਨਹੀਂ ਕੱਟੀ ਜਾ ਰਹੀ ਸੀ ਪਰ ਜਦੋਂ ਪਰਚੀ ਕਟਵਾਉਣ ਤੋਂ ਬਾਅਦ ਜਦੋਂ ਉਹ ਓ ਪੀ ਡੀ ਪਹੁੰਚੇ ਤਾਂ ਉਥੇ ਡਾਕਟਰ ਮੌਜੂਦ ਨਹੀਂ ਸਨ ਜਿਸ ਕਰਕੇ ਮਰੀਜ਼ ਕਾਫੀ ਖੱਜਲ ਖੁਆਰ ਹੁੰਦੇ ਨਜ਼ਰ ਆਏ।

ਉੁਧਰ ਜਦ ਸਬੰਧੀ ਅਸੀਂ ਸਕਿਨ ਮਾਹਿਰ ਡਾਕਟਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਬਹੁਤ ਘੱਟ ਸਮੇਂ ਚ ਹੜਤਾਲ ਦਾ ਸੱਦਾ ਦਿੱਤਾ ਗਿਆ ਸੀ ਜਿਸ ਕਰਕੇ ਹੜਤਾਲ ਪੂਰੀ ਤਰ੍ਹਾਂ ਕਾਮਯਾਬ ਨਹੀਂ ਹੋ ਸਕੀ ਪਰ ਸਵੇਰੇ ਜ਼ਰੂਰ ਉਨ੍ਹਾਂ ਵੱਲੋਂ ਓਪੀਡੀ ਸੇਵਾਵਾਂ ਬੰਦ ਰੱਖੀਆਂ ਗਈਆਂ..ਉਨ੍ਹਾਂ ਕਿਹਾ ਕਿ ਜੋ ਬਿੱਲ ਲੋਕ ਸਭਾ ਵਿੱਚ ਪਾਸ ਕੀਤਾ ਗਿਆ ਹੈ ਉਸ ਨਾਲ ਇੱਕ ਪਾਸੇ ਜਿੱਥੇ ਤਜਰਬੇਕਾਰ ਡਾਕਟਰਾਂ ਨੂੰ ਨੁਕਸਾਨ ਹੋਵੇਗਾ ਉੱਥੇ ਹੀ ਨਵੇਂ ਵਿਦਿਆਰਥੀਆਂ ਲਈ ਵੀ ਮੁਸ਼ਕਿਲਾਂ ਖੜ੍ਹੀਆਂ ਹੋਣਗੀਆਂ ਕਿਉਂਕਿ ਉਸ ਦੇ ਵਿੱਚ ਇੱਕ ਟੈਸਟ ਦੇਣਾ ਹੋਵੇਗਾ।

ਸੋ ਇਕ ਪਾਸੇ ਜਿੱਥੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਇਸ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਹੀ ਓਪੀਡੀ ਸੇਵਾਵਾਂ ਠੱਪ ਹੋਣ ਕਰਕੇ ਮਰੀਜ਼ ਵੀ ਕਾਫੀ ਖੱਜਲ ਖੁਆਰ ਹੁੰਦੇ ਵਿਖਾਈ ਦਿੱਤੇ।

Leave a Reply

Your email address will not be published. Required fields are marked *

%d bloggers like this: