ਨੋਟਬੰਦੀ: 70 ਕਰੋੜ ਦੀ ਨਕਦੀ ਤੇ 170 ਕਿਲੋ ਸੋਨਾ ਬਰਾਮਦ

ss1

ਨੋਟਬੰਦੀ: 70 ਕਰੋੜ ਦੀ ਨਕਦੀ ਤੇ 170 ਕਿਲੋ ਸੋਨਾ ਬਰਾਮਦ

ਮੁੰਬਈ: ਨੋਟਬੰਦੀ ਮਗਰੋਂ ਦੇਸ਼ ਦੇ ਵੱਖ-ਵੱਖ ਹਵਾਈ ਅੱਡਿਆਂ ‘ਤੇ ਯਾਤਰੀਆਂ ਕੋਲੋਂ 70 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਤੇ 170 ਕਿਲੋ ਸੋਨਾ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਆਈ.ਜੀ. ਓਪੀ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਗਈ ਇਸ ਨਕਦੀ ਵਿੱਚ ਨਵੇਂ ਤੇ ਪੁਰਾਣੇ ਦੋਵਾਂ ਤਰ੍ਹਾਂ ਦੇ ਨੋਟ ਸ਼ਾਮਲ ਸਨ।

ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਓ.ਪੀ. ਸਿੰਘ ਨੇ ਕਿਹਾ, “ਅਸੀਂ 70 ਕਰੋੜ ਰੁਪਏ ਤੋਂ ਵੱਧ ਨਕਦੀ ਬਰਾਮਦ ਕੀਤੀ ਹੈ। ਨੋਟਬੰਦੀ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਵਾਈ ਅੱਡਿਆਂ ‘ਤੇ 170 ਕਿਲੋਗ੍ਰਾਮ ਤੋਂ ਵੱਧ ਸੋਨਾ ਬਰਾਮਦ ਕੀਤਾ ਗਿਆ ਹੈ।”

ਉਨ੍ਹਾਂ ਕਿਹਾ ਕਿ ਇਹ ਸਾਰੀ ਕਾਰਵਾਈ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ। ਉਨ੍ਹਾਂ ਕਿਹਾ ਕਿ ਨੋਟਬੰਦੀ ਤੋਂ ਬਾਅਦ ਹਵਾਈ ਅੱਡਿਆਂ ‘ਤੇ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਕਿਸੇ ਨੂੰ ਗ੍ਰਿਫਤਾਰ ਨਹੀਂ ਕਰਦੇ ਪਰ ਜਾਂਚ ਤੋਂ ਬਾਅਦ ਸਬੰਧਤ ਵਿਭਾਗ ਨੂੰ ਸੂਚਿਤ ਕਰ ਦਿੰਦੇ ਹਨ।

Share Button

Leave a Reply

Your email address will not be published. Required fields are marked *