ਨੋਟ ਬੰਦੀ ਨੇ ਲਈ ਇੱਕ ਹੋਰ ਜਾਨ

ss1

ਨੋਟ ਬੰਦੀ ਨੇ ਲਈ ਇੱਕ ਹੋਰ ਜਾਨ

ਮੋਗਾ, 2 ਦਸੰਬਰ (ਪ.ਪ.): ਨੋਟ ਬੰਦੀ ਦੇ ਚੱਲਦਿਆਂ ਦੁਸਾਂਝ ਮਾਰਗ ਦੇ ਰਹਿਣ ਵਾਲੇ ਜਰਨੈਲ ਸਿੰਘ ਪੁੱਤਰ ਜਗੀਰ ਸਿੰਘ ਦੀ ਦਿਮਾਗ਼ ਦੀ ਨਾੜੀ ਫਟਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਜਰਨੈਲ ਸਿੰਘ ਦੀ ਪੁੱਤਰੀ ਦਾ ਵਿਆਹ 3 ਨਵੰਬਰ ਨੂੰ ਰੱਖਿਆ ਗਿਆ ਸੀ। ਪਰੰਤੂ ਪਿਛਲੇ ਇੱਕ ਹਫ਼ਤੇ ਤੋਂ ਬੈਂਕਾਂ ਦੇ ਚੱਕਰ ਲਗਾਉਣ ਦੇ ਬਾਵਜੂਦ ਲੋੜੀਂਦੇ ਪੈਸਿਆਂ ਦਾ ਪ੍ਰਬੰਧ ਨਾ ਹੋਣ ਕਾਰਨ ਉਹ ਭਾਰੀ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਸੀ ਤੇ ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਅੱਜ ਸ਼ਾਮ ਉਸ ਦੇ ਦਿਮਾਗ਼ ਦੀ ਨਾੜੀ ਫਟਣ ਕਾਰਨ ਉਸ ਦੀ ਮੌਤ ਹੋ ਗਈ।

Share Button

Leave a Reply

Your email address will not be published. Required fields are marked *