ਨੌਜਵਾਨ 14 ਤੇ 18 ਨਵੰਬਰ ਨੂੰ ਲਾਏ ਜਾ ਰਹੇ ਰੁਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ: ਜਲੰਧਰ ਡੀ.ਸੀ

ਨੌਜਵਾਨ 14 ਤੇ 18 ਨਵੰਬਰ ਨੂੰ ਲਾਏ ਜਾ ਰਹੇ ਰੁਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ: ਜਲੰਧਰ ਡੀ.ਸੀ

ਜਲੰਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ  ਨੇ ਅੱਜ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤਦੀ ਕਿ ਉਹ ਪੰਜਾਬ ਸਰਕਾਰ ਵਲੋਂ 14 ਅਤੇ 18 ਨਵੰਬਰ ਨੂੰ ਘਰ ਘਰ ਰੁਜ਼ਗਾਰ ਸਕੀਮ ਤਹਿਤ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 14 ਨਵੰਬਰ ਨੂੰ ਜਲੰਧਰ ਦੇ ਡੇਵੀਏਟ ਕਾਲਜ ਵਿਖੇ ਅਤੇ 18 ਨਵੰਬਰ ਨੂੰ ਸੀ.ਟੀ ਇੰਸਟੀਚਿਊਟ ਦੇ ਸ਼ਾਹਪੁਰ ਕੈਂਪਸ ਵਿਖੇ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਜਿਸ ਵਿੱਚ ਨਾਮੀ ਕੰਪਨੀਆਂ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗੀ।

 

ਉਨਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਫਾਇਦਾ ਲੈਂਦੇ ਹੋਏ ਇਨਾਂ ਕੈਂਪਾਂ ਵਿੱਚ ਸ਼ਿਰਕਤ ਕਰਨੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕਰਵਾਏ ਜਾ ਰਹੇ ਰੁਜ਼ਗਾਰ ਮੇਲੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿਚ ਸਹਾਈ ਹੋਣਗੇ। ਨ੍ਹਾਂ ਕਿਹਾ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਦੇ ਸਿੱਟੇ ਬੜੇ ਸਕਾਰਾਤਮਕ ਹੋਣਗੇ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਇਸ ਮੇਲੇ ਵਿੱਚ ਹਿੱਸਾ ਲੈਂਣਗੇ। 

ਉਨ੍ਹਾਂ ਕਿਹਾ ਕਿ ਇਹ ਰੁਜ਼ਗਾਰ ਮੇਲੇ ਵਧੀਆਂ ਰੁਜ਼ਗਾਰ ਪ੍ਰਾਪਤ ਕਰਨ ਲਈ ਨੌਜਵਾਨਾਂ ਲਈ ਇਕ ਸੁਨਿਹਰਾ ਮੌਕਾ ਹੈ। ਉਨ੍ਹਾਂ ਕਿਹਾ ਇਹ ਰੁਜ਼ਗਾਰ ਮੇਲੇ ਜਿਥੇ ਇਕ ਪਾਸੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਗੇ ਉਥੇ ਦੂਜੇ ਪਾਸੇ ਇਸ ਨਾਲ ਸਨਅਤਕਾਰਾਂ ਨੂੰ ਵੀ ਕੁਸ਼ਲ , ਕਾਂਮਿਆਂ ਦੀ ਲੋੜ ਪੂਰੀ ਹੋਵੇਗੀ।ਉਨ੍ਹਾਂ ਕਿਹਾ ਕਿ ਇਸ ਰੁਜ਼ਗਾਰ ਮੇਲੇ ਦੌਰਾਨ ਨੌਜਵਾਨਾਂ ਦੀ ਚੋਣ ਪੂਰੀ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। 

ਉਨਾਂ ਕਿਹਾ ਕਿ ਇਸ ਮੇਲੇ ਵਿੱਚ ਪਹੁੰਚਣ ਲਈ ਨੌਜਵਾਨ ਜਲੰਧਰ ਵਿਖੇ ਸਥਿਤ ਜ਼ਿਲ੍ਹਾ ਰੁਜ਼ਗਾਰ ਬਿਉਰੋ ਵਿਖੇ ਅਰਜ਼ੀ ਦੇ ਸਕਦੇ ਹਨ ਜਾਂ ਫਿਰ ਪੰਜਾਬ ਸਰਕਾਰ ਦੀ ਵੈੱਬ ਸਾਈਟ www.ghargharrojgar.punjab.gov.in ਤੇ ਲਾਗ ਇਨ ਕਰ ਸਕਦੇ ਹਨ। 

Share Button

Leave a Reply

Your email address will not be published. Required fields are marked *

%d bloggers like this: