ਨੌਵੇਂ ਪਾਤਿਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁ:ਸ਼ਹੀਦ ਸਿੰਘਾਂ ਮਜਾਰਾ ਤੋਂ ਗੁ:ਸੀਸਗੰਜ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜ਼ਾਇਆ ਗਿਆ, ਸੈਂਕੜਿਆਂ ਦੀ ਗਿਣਤੀ ‘ਚ ਸੰਗਤ ਨੇ ਕੀਤੀ ਸ਼ਮੂਲੀਅਤ

ਨੌਵੇਂ ਪਾਤਿਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁ:ਸ਼ਹੀਦ ਸਿੰਘਾਂ ਮਜਾਰਾ ਤੋਂ ਗੁ:ਸੀਸਗੰਜ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜ਼ਾਇਆ ਗਿਆ, ਸੈਂਕੜਿਆਂ ਦੀ ਗਿਣਤੀ ‘ਚ ਸੰਗਤ ਨੇ ਕੀਤੀ ਸ਼ਮੂਲੀਅਤ

ਸ੍ਰੀ ਆਨੰਦਪੁਰ ਸਾਹਿਬ, 12 ਦਸੰਬਰ (ਦਵਿੰਦਰਪਾਲ ਸਿੰਘ/ਅੰਕੁਸ਼): ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਲਗੀਧਰ ਸੇਵਕ ਜੱਥਾ ਪਿੰਡ ਸਨੌਲੀ ਵਲੌਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪਿੰਡ ਸਨੌਲੀ, ਮਲੂਕਪੁਰ, ਭੱਟੌਂ ਆਦਿ ਪਿੰਡਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਸਿੰਘਾਂ ਮਜਾਰਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸਗੰਜ ਸਾਹਿਬ ਪਹੁੰਚਿਆ। ਜਿਸ ਵਿੱਚ ਸੈਂਕੜਿਆਂ ਦੀ ਗਿਣਤੀ ‘ਚ ਸੰਗਤ ਨੇ ਸ਼ਮੂਲੀਅਤ ਦਰਜ ਕਰਵਾਈ। ਨਗਰ ਕੀਰਤਨ ਦੀ ਸਮਾਪਤੀ ਦੀ ਅਰਦਾਸ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜੱੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਕੀਤੀ ਗਈ।

ਇਸ ਮੌਕੇ ਭਾਈ ਅਮਰੀਕ ਸਿੰਘ ਸਨੌਲੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਪ੍ਰਿੰ:ਸੁਰਿੰਦਰ ਸਿੰਘ, ਤਖਤ ਸ੍ਰੀ ਕੇਸਗੜ ਸਾਹਿਬ ਦੇ ਮੈਨੇਜਰ ਜਸਬੀਰ ਸਿੰਘ, ਜੱਥੇ:ਸੰਤੋਖ ਸਿੰਘ, ਮਨਜਿੰਦਰ ਸਿੰਘ ਬਰਾੜ, ਸੁਰਜੀਤ ਸਿੰਘ, ਕਸ਼ਮੀਰ ਸਿੰਘ, ਅਜੀਤ ਸਿੰਘ, ਦਰਸ਼ਨ ਸਿੰਘ, ਪਿਆਰਾ ਸਿੰਘ, ਗੁਰਦੇਵ ਸਿੰਘ, ਰਾਮ ਕਿਸ਼ਨ ਸਿੰਘ, ਬਾਬਾ ਸੁਖਵਿੰਦਰ ਸਿੰਘ ਆਦਿ ਸਮੇਤ ਭਾਰੀ ਤਦਾਦ ਵਿਚ ਸੰਗਤਾਂ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: