Tue. Jan 28th, 2020

ਨੰਗਲ-ਚੰਡੀਗੜ੍ਹ ਰੋਡ ‘ਤੇ ਵਾਪਰਿਆ ਦਰਦਨਾਕ ਹਾਦਸਾ , 1 ਦੀ ਮੌਤ

ਨੰਗਲ-ਚੰਡੀਗੜ੍ਹ ਰੋਡ ‘ਤੇ ਵਾਪਰਿਆ ਦਰਦਨਾਕ ਹਾਦਸਾ , 1 ਦੀ ਮੌਤ

ਨੰਗਲ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਨੰਗਲ-ਚੰਡੀਗੜ੍ਹ ਰਾਸ਼ਟਰੀ ਮਾਰਗ ‘ਤੇ ਇਕ ਨੌਜਵਾਨ ਦੀ ਟਰਾਲੇ ਦੀ ਲਪੇਟ ‘ਚ ਆਉਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕਰਨ ਕੁਮਾਰ ਵਾਸੁਦੇਵ (26) ਪੁੱਤਰ ਰਾਮ ਕੁਮਾਰ ਵਾਸੀ ਰਾਮਪੁਰ ਸਾਹਨੀ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕਰਨ ਬੀਤੀ ਰਾਤ ਮੋਟਰਸਾਈਕਲ ‘ਤੇ ਆਪਣੇ ਘਰ ਰਾਮਪੁਰ ਸਾਹਨੀ ਵੱਲ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਨੰਗਲ ਤੋਂ ਰੋਪੜ ਸਾਈਡ ਵੱਲ ਜਾ ਰਹੇ ਤੇਜ਼ ਰਫਤਾਰ ਟਰਾਲੇ ਨੇ ਉਸ ਨੂੰ ਆਪਣੀ ਚਪੇਟ ‘ਚ ਲੈ ਲਿਆ। ਇਹ ਟੱਕਰ ਇੰਨੀ ਭਿਆਨਕ ਸੀ ਕਿ ਕਰਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਘਟਨਾ ਤੋਂ ਬਾਅਦ ਟਰਾਲੇ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਨੇ ਟਰਾਲਾ ਕਬਜ਼ੇ ‘ਚ ਲੈ ਕੇ ਅਤੇ ਮਾਮਲਾ ਦਰਜ ਕਰ ਕੇ ਪੋਸਟਮਾਰਟਮ ਉਪਰੰਤ ਲਾਸ਼ ਉਸਦੇ ਰਿਸ਼ਤੇਦਾਰਾਂ ਨੂੰ ਦੇ ਦਿੱਤੀ ਹੈ। ਦੱਸਿਆ ਜਾਂਦਾ ਹੈ ਕਿ ਮ੍ਰਿਤਕ 2 ਭੈਣਾਂ ਦਾ ਇਕਲੋਤਾ ਭਰਾ ਸੀ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: