ਪਟਾਕਿਆਂ ਦੀ ਵਿਕਰੀ ਸਬੰਧੀ ਹਾਈਕੋਰਟ ਵਲੋਂ ਹੁਕਮ ਜਾਰੀ

ss1

ਪਟਾਕਿਆਂ ਦੀ ਵਿਕਰੀ ਸਬੰਧੀ ਹਾਈਕੋਰਟ ਵਲੋਂ ਹੁਕਮ ਜਾਰੀ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਵਿੱਚ ਪਟਾਕਿਆਂ ਦੀ ਵਿਕਰੀ ਸਬੰਧੀ ਅੱਜ ਆਪਣਾ ਫੈਸਲਾ ਸੁਣਾ ਦਿਤਾ ਹੈ| ਹਾਈਕੋਰਟ ਵਲੋਂ ਸੁਣਾਏ ਫੈਸਲੇ ਵਿਚ ਕਿਹਾ ਗਿਆ ਹੈ ਕਿ ਪਟਾਕਿਆਂ ਦੀ ਵਿਕਰੀ ਲਈ ਡਰਾਅ ਕੱਢ ਕੇ ਪਟਾਕਾ ਵਿਕਰੇਤਾਵਾਂ ਨੂੰ ਲਾਈਸੈਂਸ ਦਿਤੇ ਜਾਣ| ਇਸ ਤੋਂ ਇਲਾਵਾ ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਲਈ ਹੁਕਮ ਜਾਰੀ ਕੀਤੇ ਹਨ ਕਿ ਸ਼ਾਮ 6.30 ਵਜੇ ਤੋਂ ਰਾਤ 9.30 ਵਜੇ ਤਕ ਹੀ ਪਟਾਕੇ ਚਲਾਏ ਜਾ ਸਕਣਗੇ| ਹਾਈਕੋਰਟ ਨੇ ਇਹ ਵੀ ਕਿਹਾ ਹੈ ਕਿ ਪਟਾਕਿਆਂ ਦੇ ਲਾਇਸੈਂਸ ਦੇਣ  ਸਮੇਂ ਪਹਿਲਾਂ ਨਾਲੋਂ 20 ਫੀਸਦੀ ਲਾਇਸਂੈਸ ਘੱਟ ਦਿੱਤੇ ਜਾਣ ਅਤੇ ਲਾਇਸੈਂਸ ਦੇਣ ਦੀ ਕਾਰਵਾਈ ਦੀ ਵੀਡੀਓਗ੍ਰਾਫੀ ਕੀਤੀ ਜਾਵੇ|
ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਸ਼ਾਸਨ ਨੇ ਦਿਵਾਲੀ ਸ਼ਬੰਧੀ ਸ਼ਹਿਰ ਵਿੱਚ ਪਟਾਕੇ ਵੇਚਣ ਲਈ 17 ਥਾਵਾਂ ਤੈਅ ਕਰ ਦਿੱਤੀਆਂ ਸਨ ਪਰ ਕ੍ਰੈਕਰਜ ਐਸੋਸੀਏਸਨ ਨੇ ਇਹਨਾਂ ਦਾ ਬਾਈਕਾਟ ਕਰ ਦਿਤਾ ਸੀ| ਐਸੋਸੀਏਸਨ ਨੇ ਹੀ ਪ੍ਰਸ਼ਾਸ਼ਨ ਤੇ ਪਟਾਕਾ ਕਾਰੋਬਾਰੀਆਂ ਅਤੇ ਗਾਹਕਾਂ ਦੇ ਹਿਤਾਂ ਨੂੰ ਨਜਰਅੰਦਾਜ ਕੀਤੇ ਜਾਣ ਦਾ ਦੋਸ਼ ਲਗਾਉਂਦਿਆਂ ਹਾਈ ਕੋਰਟ ਵਿੱਚ ਇਸ ਮਾਮਲੇ ਨੂੰ ਚੁੱਕਿਆ ਸੀ ਜਿਸ ਤੋਂ ਬਾਅਦ ਹਾਈਕੋਰਟ ਨੇ ਡਰਾਅ ਕੱਢ ਕੇ ਪਟਾਕੇ ਵੇਚਣ ਦੇ ਲਾਇਸੈਂਸ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ|

Share Button

Leave a Reply

Your email address will not be published. Required fields are marked *