Tue. Feb 25th, 2020

ਪਰਚਿਆਂ ਦੇ ਵਿਰੋਧ ‘ਚ ਕਿਸਾਨਾਂ ਘੇਰਿਆ ਡੀਸੀ ਦਫ਼ਤਰ

ਪਰਚਿਆਂ ਦੇ ਵਿਰੋਧ ‘ਚ ਕਿਸਾਨਾਂ ਘੇਰਿਆ ਡੀਸੀ ਦਫ਼ਤਰ

ਮਾਨਸਾ : ਮਜਬੂਰੀ ਵੱਸ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਪੁਲਿਸ ਕੇਸ ਅਤੇ ਕਰੋੜਾਂ ਰੁਪਏ ਦੇ ਪਾਏ ਜੁਰਮਾਨੇ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਨੇੜੇ ਤਿੰਨ ਰੋਜ਼ਾ ਦਿਨ-ਰਾਤ ਦਾ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਸੂਬੇ ਦੇ ਲਗਭਗ 50 ਹਜ਼ਾਰ ਕਿਸਾਨਾਂ ਨੂੰ ਪੁਲਿਸ ਦੇ ਰਿਕਾਰਡ ਵਿਚ ਮੁਜ਼ਰਿਮ ਕਰਾਰ ਦਿੱਤਾ ਹੈ ਤੇ ਉਨ੍ਹਾਂ ਦੀਆਂ ਜ਼ਮੀਨਾਂ ਨੂੰ ਰੈੱਡ ਲਾਈਨ ਅਧੀਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕਿਸਾਨਾਂ ਨੇ ਪੂਰੇ ਦੇਸ਼ ਵਿਚ ਖਾਣ ਵਾਸਤੇ ਚੌਲ ਪੈਦਾ ਕਰਕੇ ਦਿੱਤੇ ਉਸ ਦੇ ਬਦਲੇ ਸਰਕਾਰ ਨੇ ਇਨਾਮ ਵਿਚ ਪੁਲਿਸ ਕੇਸ ਦਿੱਤੇ ਹਨ ਜੋ ਕਿਸਾਨਾਂ ਦੇ ਨਾਲ ਸ਼ਰੇਆਮ ਧੱਕਾ ਹੈ।
ਉਨ੍ਹਾਂ ਮੰਗ ਕੀਤੀ ਕਿ ਪੁਲਿਸ ਕੇਸ ਅਤੇ ਜੁਰਮਾਨੇ ਰੱਦ ਕੀਤੇ ਜਾਣ, ਪਰਾਲੀ ਦਾ ਕੋਈ ਢੁਕਵਾਂ ਹੱਲ ਕੀਤਾ ਜਾਵੇ, ਜਿੱਥੇ ਪਰਾਲੀ ਵਾਹਨ ਵਿਚ ਵਾਹ ਕੇ ਕਣਕ ਬੀਜੀ ਹੈ, ਉਸ ਨੂੰ ਸੁੰਡੀ ਨੇ ਬਰਬਾਦ ਕਰ ਦਿੱਤਾ ਹੈ, ਕਣਕ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਤੁਰੰਤ ਪੀੜਤ ਕਿਸਾਨਾਂ ਨੂੰ ਦਿੱਤਾ ਜਾਵੇ, ਕਿਸਾਨਾਂ ਦੇ ਸਾਰੇ ਕਰਜ਼ੇ ਖ਼ਤਮ ਕੀਤੇ ਜਾਣ, ਫ਼ਸਲਾਂ ਦੇ ਭਾਅ ਸਵਾਮੀ ਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਤੈਅ ਕੀਤੇ ਜਾਣ, ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ, ਢਾਈ ਏਕੜ ਵਾਲੇ ਰਹਿੰਦੇ ਕਿਸਾਨਾਂ ਨੂੰ ਮੋਟਰ ਕੁਨੈਕਸ਼ਨ ਤੁਰੰਤ ਦਿੱਤੇ ਜਾਣ, ਨੌਜਵਾਨਾਂ ਲਈ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਮਹਿੰਦਰ ਸਿੰਘ ਰੋਮਾਣਾ, ਇੰਦਰਜੀਤ ਸਿੰਘ ਝੱਬਰ, ਜੋਗਿੰਦਰ ਸਿੰਘ ਦਿਆਲਪੁਰਾ, ਭੋਲਾ ਸਿੰਘ ਮਾਖਾ, ਉਤਮ ਸਿੰਘ ਰਾਮਾਂਨੰਦੀ, ਜਗਦੇਵ ਸਿੰਘ ਭੈਣੀ ਬਾਘਾ, ਸਾਧੂ ਸਿੰਘ ਅਲੀਸ਼ੇਰ ਤੇ ਜੱਗਾ ਸਿੰਘ ਜਟਾਣਾ ਆਦਿ ਨੇ ਸੰਬੋਧਨ ਕੀਤਾ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: