ਪਰਮਿੰਦਰ ਢੀਂਡਸਾ ਲਹਿਰਾਗਾਗਾ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ

ss1

ਪਰਮਿੰਦਰ ਢੀਂਡਸਾ ਲਹਿਰਾਗਾਗਾ ਤੋਂ ਹੋਣਗੇ ਅਕਾਲੀ ਦਲ ਦੇ ਉਮੀਦਵਾਰ

17-8ਲਹਿਰਾਗਾਗਾ, 16 ਮਈ(ਕੁਲਵੰਤ ਦੇਂਹਲਾ) – ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਇੱਕ ਜਨਤਕ ਸਮਾਰੋਹ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਹੈ ਕਿ ਹੁਣ ਮੈਂ ਕੋਈ ਚੋਣ ਨਹੀਂ ਲੜਾਂਗਾ ਪਰ ਕਾਕਾ ਪਰਮਿੰਦਰ ਸਿੰਘ ਢੀਂਡਸਾ ਲਹਿਰਾਗਾਗਾ ਤੋਂ ਅਕਾਲੀ ਦਲ ਦੇ ਉਮੀਦਵਾਰ ਹੋਣਗੇ ਕਿਉਂਕਿ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਲੋਕਾਂ ਨੇ ਹਮੇਸ਼ਾ ਹੀ ਸਾਡੇ ਪਰਿਵਾਰ ਨੂੰ ਜੋ ਮਾਨ ਸਤਿਕਾਰ ਦਿੱਤਾ ਹੈ ਅਸੀਂ ਉਸ ਦੇ ਹਮੇਸ਼ਾ ਰਿਣੀ ਹਾਂ | ਸ. ਢੀਂਡਸਾ ਨੇ ਇਹ ਵੀ ਜ਼ਿਕਰ ਕੀਤਾ ਹੈ ਕਿ ਪਰਮਿੰਦਰ ਸਿੰਘ ਢੀਂਡਸਾ ਨੂੰ ਹਲਕਾ ਸੁਨਾਮ ਦੇ ਲੋਕਾਂ ਨੇ ਚਾਰ ਵਾਰ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਅਸੀਂ ਉੱਥੋਂ ਦੇ ਲੋਕਾਂ ਦਾ ਵੀ ਸਤਿਕਾਰ ਕਰਦੇ ਹਾਂ | ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ.ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ ਲਈ ਲੜਾਈ ਲੜੀ ਹੈ ਅਤੇ ਜੇਲ੍ਹਾਂ ਕੱਟੀਆਂ ਹਨ | ਅਸੀਂ ਕੋਈ ਕਤਲ ਨਹੀਂ ਕੀਤੇ ਸਗੋਂ ਦੇਸ਼ ਦੇ ਹੱਕ ਲਈ ਐਮਰਜੈਂਸੀ ਸਮੇਂ ਡਟ ਕੇ ਲੜਾਈ ਲੜੀ | ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਸਾਨੂੰ ਬੁਲਾ ਕੇ ਆਖ ਦਿੱਤਾ ਸੀ ਕਿ ਤੁਸੀਂ ਇਹ ਲੜਾਈ ਛੱਡ ਦੇਵੋ ਸਾਰੀ ਉਮਰ ਪੱਕੇ ਤੌਰ ਤੇ ਪੰਜਾਬ ਤੇ ਰਾਜ ਕਰਦੇ ਰਹੋ ਪਰ ਅਕਾਲੀ ਦਲ ਨੇ ਦੇਸ਼ ਤੇ ਪੰਜਾਬ ਦੇ ਲੋਕਾਂ ਨੂੰ ਹੱਕ ਦਿਵਾਉਣ ਲਈ ਆਪਣੀ ਲੜਾਈ ਜਾਰੀ ਰੱਖੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੇਜਾ ਸਿੰਘ ਕਮਾਲਪੁਰ, ਨਗਰ ਕੌਾਸਲ ਦੇ ਪ੍ਰਧਾਨ ਬਲਵਿੰਦਰ ਕੌਰ, ਆਸ਼ੂ ਜਿੰਦਲ ਡੇਅਰੀ ਵਾਲੇ, ਸਰਪੰਚ ਕੁਲਵੰਤ ਸਿੰਘ ਕਾਂਤੀ ਜਵਾਹਰਵਾਲਾ ਹਾਜ਼ਰ ਸਨ।

Share Button

Leave a Reply

Your email address will not be published. Required fields are marked *