ਪਰਾਲੀ ਨੂੰ ਖੇਤ ਵਿੱਚ ਵਾਹਨ ਨਾਲ ਜ਼ਮੀਨ ਦੀ ਵਧਦੀ ਹੈ ਉਪਜਾਊ ਸ਼ਕਤੀ : ਕਾਹਨ ਸਿੰਘ

ss1

ਪਰਾਲੀ ਨੂੰ ਖੇਤ ਵਿੱਚ ਵਾਹਨ ਨਾਲ ਜ਼ਮੀਨ ਦੀ ਵਧਦੀ ਹੈ ਉਪਜਾਊ ਸ਼ਕਤੀ : ਕਾਹਨ ਸਿੰਘ

 ਸ੍ਰੀ. ਕਾਹਨ ਸਿੰਘ ਪੰਨੂ ਚੇਅਰਮੈਨ ਪੰਜਾਬ ਪ੍ਰਦੂਸ਼ਣ ਬੋਰਡ ਵੱਲੋਂ ਪਰਾਲੀ ਨੂੰ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਫਿਰੋਜ਼ਪੁਰ ਦਾ ਦੌਰਾ ਕੀਤਾ ਗਿਆ।  ਉਨ੍ਹਾਂ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸ੍ਰ. ਗੁਰਵਿੰਦਰ ਸਿੰਘ ਕੰਗ ਪਿੰਡ ਫਿੰਡ, ਸ੍ਰ. ਸਵਰਨ ਸਿੰਘ, ਸ੍ਰ. ਗੁਰਸੇਵਕ ਸਿੰਘ ਪਿੰਡ ਸੌਦੇ ਕੇ ਰੁਹੇਲਾ, ਸ੍ਰ. ਦਵਿੰਦਰ ਸਿੰਘ ਹਕੂਮਤ ਵਾਲਾ, ਸ੍ਰ. ਕਾਕੂ ਸਿੰਘ ਪਿੰਡ ਤੂਤ, ਸ੍ਰ. ਵਿਰਸਾ ਸਿੰਘ ਪਿੰਡ ਬੁਕਨਖਾਨਾ ਆਦਿ ਕਿਸਾਨ ਹਾਜ਼ਰ ਸਨ।

ਉਨ੍ਹਾਂ ਵੱਲੋਂ ਵੱਖ-ਵੱਖ ਅਗਾਂਹਵਧੂ ਕਿਸਾਨਾਂ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋ ਰਹੇ ਵਾਤਾਵਰਨ ਦੇ ਨੁਕਸਾਨ ਅਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਬਾਰੇ ਆਪਣੇ ਸਫਲ ਤਜਰਬੇ ਸਾਂਝੇ ਕੀਤੇ ਗਏ।   ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਜ਼ਮੀਨ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਹੋਰ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ ਅਤੇ ਇਸ ਤੋਂ ਇਲਾਵਾ ਮਨੁੱਖੀ ਸਰੀਰ ਵਿੱਚ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਜਿਵੇਂ ਕਿ ਚਮੜੀ ਰੋਗ, ਸਾਹ ਲੈਣ ਵਿੱਚ ਦਿੱਕਤ ਮਹਿਸੂਸ ਹੋਣਾ ਆਦਿ ਬਿਮਾਰੀਆਂ ਫੈਲਦੀਆਂ ਹਨ ਅਤੇ ਧੂੰਏਂ ਕਾਰਨ ਕਈ ਤਰ੍ਹਾਂ ਦੀਆਂ ਸੜਕ ਦੁਰਘਟਨਾ ਵੀ ਹੋ ਜਾਂਦੀਆਂ ਹਨ।  ਉਨ੍ਹਾਂ ਕਿਹਾ ਕਿ ਜੋ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ ਉਹ ਧਰਤੀ ਮਾਂ ਦੇ ਸੱਚੇ ਸਪੁੱਤਰ ਹੋਣ ਦਾ ਫ਼ਰਜ਼ ਨਿਭਾ ਰਹੇ ਹਨ। ਉਨ੍ਹਾਂ ਵੱਲੋਂ ਗੁਰਬਾਣੀ ਦੇ ਸ਼ਬਦਾਂ ਨਾਲ ਆਏ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪ ਵੀ ਆਪਣੇ ਖੇਤ ਵਿੱਚ ਪਰਾਲੀ ਨੂੰ ਨਾ ਸਾੜਨ ਅਤੇ ਆਪਣੇ ਗੁਆਂਢੀ  ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਦੇ ਖ਼ਿਲਾਫ਼ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਬਹੁਤ ਸਖ਼ਤੀ ਵਰਤੀ ਜਾ ਰਹੀ ਹੈ।

 ਡਾ. ਮੁਖ਼ਤਿਆਰ ਸਿੰਘ ਚੀਫ਼ ਐਗਰੀਕਲਚਰ ਅਫ਼ਸਰ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਪਰਾਲੀ ਨੂੰ ਖੇਤ ਵਿੱਚ ਵਾਹੁਣ ਦੇ ਤਜਰਬੇ ਸਾਂਝੇ ਕੀਤੇ ਗਏ ਅਤੇ ਕਿਸਾਨਾਂ ਵੱਲੋਂ  ਮਿਲ ਰਹੇ ਹੁੰਗਾਰੇ ਦੀ ਵੀ ਪ੍ਰਸੰਸਾ ਕੀਤੀ ਗਈ। ਕਿਸਾਨਾਂ ਵੱਲੋਂ ਚੇਅਰਮੈਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦਾ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਧੰਨਵਾਦ ਕੀਤਾ ਗਿਆ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਪ੍ਰਣ ਵੀ ਕੀਤਾ ਗਿਆ।

Share Button

Leave a Reply

Your email address will not be published. Required fields are marked *