Tue. Oct 22nd, 2019

ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਕ੍ਰਿਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਵਲੋਂ ਪਿੰਡ ਟੋਡਰਪੁਰ ਵਿਖੇ ਖੇਤਾਂ ‘ਚ ਪਰਾਲੀ ਦੇ ਪ੍ਰਬੰਧਨ ਸਬੰਧੀ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਮੌਕੇ ਡਾ. ਮਨਿੰਦਰ ਸਿੰਘ ਬੌਂਸ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਕ੍ਰਿਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਸੰਭਾਲਣਾ ਅਜੋਕੇ ਸਮੇਂ ਦੀ ਸਭ ਤੋਂ ਅਹਿਮ ਲੋੜ ਹੈ। ਉਨ੍ਹਾਂ ਖੇਤੀ ਖਰਚੇ ਘਟਾਉਣ ਤੇ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਤੇ ਫ਼ਸਲੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਕਰਕੇ ਵਾਤਾਵਰਨ ਪੱਖੀ ਤਕਨੀਕਾਂ ਅਪਨਾਉਣ ਲਈ ਕਿਸਾਨਾਂ ਨੂੰ ਪ੍ਰਰੇਰਿਤ ਕੀਤਾ

ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀ ਇੰਜੀਨਿਅਰਿੰਗ ਦੇ ਮਾਹਿਰ ਇੰਜ. ਅਜੈਬ ਸਿੰਘ ਨੇ ਆਏ ਹੋਏ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਰਾਹੀਂ ਝੋਨੇ ਦੀ ਪਰਾਲੀ ਪ੍ਰਬੰਧਨ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪਸ਼ੂ ਵਿਗਿਆਨ ਦੇ ਮਾਹਿਰ ਡਾ. ਅਰੁਣਬੀਰ ਸਿੰਘ ਨੇ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਲਈ ਵਰਤਣ ਅਤੇ ਪਸ਼ੂ ਖੁਰਾਕ ਸਬੰਧੀ ਜਾਣੂ ਕਰਵਾਇਆ ਝੋਨੇ ਦੀ ਪਰਾਲੀ ਪ੍ਰਬੰਧਨ ਕਰਨ ਵਾਲੇ ਅਗਾਂਹਵਧੂ ਕਿਸਾਨ ਸੰਦੀਪ ਸਿੰਘ ਟੋਡਰਪੁਰ ਨੇ ਕਿਸਾਨਾਂ ਨਾਲ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ ਇਸ ਮੌਕੇ ਕਿਸਾਨਾਂ ਦੀ ਸਹੂਲਤ ਲਈ ਮਟਰਾਂ ਤੇ ਤੋਰੀਏ ਦਾ ਬੀਜ, ਸਬਜ਼ੀਆਂ ਦੀਆਂ ਕਿੱਟਾਂ, ਪਸ਼ੂਆਂ ਲਈ ਧਾਤਾਂ ਦਾ ਚੂਰਾ ਅਤੇ ਖੇਤੀ ਸਾਹਿਤ ਵੀ ਉਪਲਬਧ ਕਰਵਾਇਆ ਗਿਆ ਇਸ ਮੌਕੇ ਬਲਜਿੰਦਰ ਸਿੰਘ ਪੰਜੌੜਾ, ਪਰਮਜੀਤ ਸਿੰਘ ਪੰਮਾ, ਮਨੋਹਰ ਸਿੰਘ, ਜਸਵੀਰ ਸਿੰਘ, ਮੈਨੇਜਰ ਸੋਹਣ ਸਿੰਘ, ਸੁਖਵਿੰਦਰ ਸਿੰਘ ਲੱਡੂ, ਸਤਨਾਮ ਸਿੰਘ ਪੰਜੌੜਾ, ਹਰਜਿੰਦਰ ਸਿੰਘ ਪੰਜੌੜਾ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: