Sat. Oct 19th, 2019

ਪਰਾਲੀ ਸਾੜਨ ਵਿਰੁੱਧ ਅਤੇ ਵਾਤਾਵਰਣ ਦੀ ਸੰਭਾਲ ਕਰਨ ਸਬੰਧੀ ਵਰਕਸ਼ਾਪ

ਪਰਾਲੀ ਸਾੜਨ ਵਿਰੁੱਧ ਅਤੇ ਵਾਤਾਵਰਣ ਦੀ ਸੰਭਾਲ ਕਰਨ ਸਬੰਧੀ ਵਰਕਸ਼ਾਪ

ਅੰਮ੍ਰਿਤਸਰ, 13 ਸਤੰਬਰ (ਨਿਰਪੱਖ ਕਲਮ ਬਿਊਰੋ): ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਨ.ਐਸ.ਐਸ. ਵਿਭਾਗ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਅੱਜ ਪਰਾਲੀ ਸਾੜਨ ਵਿਰੁੱਧ ਅਤੇ ਵਾਤਾਵਰਣ ਦੀ ਸੰਭਾਲ ਕਰਨ ਸਬੰਧੀ ਯੂਨੀਵਰਸਿਟੀ ਨਾਲ ਐਫੀਲੀਏਟਿਡ ਕਾਲਜਾਂ ਦੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰਾਂ ਦੀ ਟ੍ਰੇਨਿੰਗ ਵਰਕਸ਼ਾਪ ਆਯੋਜਿਤ ਕੀਤੀ ਗਈ। ਜਿਸ ਵਿਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਤੋਂ ਮਾਹਿਰ ਵਿਗਿਆਨੀਆਂ ਨੇ ਹਿੱਸਾ ਲਿਆ।

ਵਰਕਸ਼ਾਪ ਦਾ ਆਗਾਜ਼ ਪ੍ਰੋਗਰਾਮ ਕੋ-ਆਰਡੀਨੇਟਰ ਡਾ. ਹਰਦੀਪ ਸਿੰਘ ਗੁਜਰਾਲ ਹੋਰਾਂ ਨੇ ਸਾਰਿਆ ਦਾ ਸਵਾਗਤ ਕਰਦਿਆ ਕੀਤਾ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਡਿਪਟੀ ਡਾਇਰੈਕਟਰ ਡਾ. ਚਰਨਜੀਤ ਸਿੰਘ ਨੇ ਪਰਾਲੀ ਨਾ ਸਾੜ ਕੇ ਖੇਤਾਂ ਵਿਚ ਖਪਤ ਕਰਨ ਦੇ ਫਾਇਦੇ ਦੱਸੇ। ਉਹਨਾਂ ਨੇ ਦੱਸਿਆ ਕਿ ਜੇਕਰ ਕਿਸਾਨ ਭਰਾ ਰਹਿੰਦ-ਖੂੰਦ ਨੂੰ ਖੇਤ ਦੀ ਮਿੱਟੀ ਵਿਚ ਮਿਲਾ ਦੇਣ ਅਤੇ ਪਰਾਲੀ ਨੂੰ ਨਾ ਸਾੜ ਕੇ, ਢੰਗ ਤਰੀਕੇ ਅਪਣਾਉਣ ਕਿ ਜਿਸ ਨਾਲ ਉਹਨਾਂ ਨੂੰ ਆਪਣੀਆਂ ਫ਼ਸਲਾਂ ਤੋਂ ਵੱਧ ਝਾੜ ਪ੍ਰਾਪਤ ਹੋ ਸਕੇ।

ਉਹਨਾਂ ਨੇ ਵੱਖ-ਵੱਖ ਕਾਲਜਾਂ ਤੋਂ ਆਏ ਪੋ੍ਰਗਰਾਮ ਅਫ਼ਸਰਾਂ ਨੂੰ ਅਪੀਲ ਕੀਤੀ ਕਿ ਉਹ ਵਲੰਟੀਅਰਾਂ ਦੇ ਸਹਿਯੋਗ ਨਾਲ ਆਪਣੇ ਆਲੇ-ਦੁਆਲੇ ਦੇ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਕਰਨ ਸਬੰਧੀ ਜਾਗਰੂਕ ਕਰਨ। ਡਾ. ਦਲਬੀਰ ਸਿੰਘ ਛੀਨਾ, ਚੀਫ਼ ਐਗਰੀਕਲਚਰ ਅਫ਼ਸਰ, ਅੰਮ੍ਰਿਤਸਰ ਨੇ ਵੀ ਪਰਾਲੀ ਨਾ ਸਾੜਨ ਦੇ ਫਾਇਦੇ ਸਮਝਾਏ। ਵਰਕਸ਼ਾਪ ਦੇ ਅਖੀਰ ਵਿਚ ਪ੍ਰੋਗਰਾਮ ਅਫ਼ਸਰਾਂ ਤੇ ਮਾਹਿਰ ਵਿਗਿਆਨੀਆਂ ਵਿਚ ਸਵਾਲ-ਜਵਾਬ ਵੀ ਹੋਏ।

Leave a Reply

Your email address will not be published. Required fields are marked *

%d bloggers like this: