ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਦਾ ਪ੍ਰਾਜੈਕਟ ਲਗਭਗ ਤਿਆਰ

ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਦਾ ਪ੍ਰਾਜੈਕਟ ਲਗਭਗ ਤਿਆਰ

ਕਪੂਰਥਲਾ:ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵੱਲੋਂ ‘ਸੁਲਤਾਨਪੁਰ ਲੋਧੀ ਸਮਾਰਟ ਸਿਟੀ’ ਪ੍ਰਾਜੈਕਟ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨਾਂ ਇਸ ਪ੍ਰਾਜੈਕਟ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਤਿਆਰ ਕੀਤੀਆਂ ਗਈਆਂ ਪ੍ਰਾਜੈਕਟ ਰਿਪੋਰਟਾਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ। ਉਨਾਂ ਦੱਸਿਆ ਕਿ ਇਸ ਸਬੰਧੀ ਸਮੁੱਚੀ ਪਲਾਨਿੰਗ ਦੀ ਤਿਆਰ ਕੀਤੀ ਪ੍ਰਪੋਜ਼ਲ ਜਲਦ ਹੀ ਸਰਕਾਰ ਨੂੰ ਭੇਜੀ ਜਾ ਰਹੀ ਹੈ, ਤਾਂ ਜੋ ਕੰਮ ਤੇਜ਼ੀ ਨਾਲ ਸ਼ੁਰੂ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸੁਲਤਾਨਪੁਰ ਲੋਧੀ ਨੂੰ ਵਿਸ਼ਵ ਪੱਧਰੀ ਸ਼ਹਿਰ ਵਜੋਂ ਵਿਕਸਤ ਕਰਨ ਲਈ 271 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸ਼ਹਿਰ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ, ਜਿਸ ਵਿਚ ਸ਼ਹਿਰ ਦਾ ਸੁੰਦਰੀਕਰਨ ਕਰਨ, ਸ਼ਹਿਰ ਦੇ ਚੱਪੇ-ਚੱਪੇ ’ਤੇ ਸੀ. ਸੀ. ਟੀ. ਵੀ ਕੈਮਰੇ ਲਗਾਉਣ, ਪ੍ਰਮੁੱਖ ਥਾਵਾਂ ’ਤੇ ਪਬਲਿਕ ਐੱਡਰੈਸ ਸਿਸਟਮ ਲਗਾਉਣ, ਵੇਰੀਏਬਲ ਮੈਸੇਜ ਡਿਸਪਲੇ ਅਤੇ ਵਾਟਰ ਕੁਆਲਿਟੀ ਸੈਂਸਰ ਆਦਿ ਲਗਾਏ ਜਾਣਾ ਸ਼ਾਮਿਲ ਹੈ।
ਇਸ ਤੋਂ ਇਲਾਵਾ ਸ਼ਹਿਰ ਵਿਚ ਇੰਟੀਗ੍ਰੇਟਿਡ ਕਮਾਂਡ ਐਂਡ ਸੈਂਟਰਲ ਸੈਂਟਰ, ਪ੍ਰਾਇਮਰੀ ਡਾਟਾ ਸੈਂਟਰ, ਡਿਜ਼ਾਸਟਰ ਰਿਕਵਰੀ ਸੈਂਟਰ ਅਤੇ ਨੈੱਟਵਰਕ ਸੈਂਟਰ ਸਥਾਪਿਤ ਕੀਤੇ ਜਾਣ ਦੀ ਤਜਵੀਜ਼ ਹੈ। ਉਨਾਂ ਦੱਸਿਆ ਕਿ ਸ਼ਹੀਦ ਊਧਮ ਸਿੰਘ ਚੌਕ ਤੋਂ ਗੁਰਦੁਆਰਾ ਹੱਟ ਸਾਹਿਬ ਤੱਕ ਦੇ ਰਸਤੇ ’ਤੇ ਸਟੋਨ ਪਿਚਿੰਗ, ਸ਼ਾਨਦਾਰ ਬਾਊਂਡਰੀ ਵਾਲ, ਸਜਾਵਟੀ ਦਰੱਖਤ, ਸਜਾਵਟੀ ਲਾਈਟਾਂ, ਸਮਾਰਟ ਪੋਲ, ਫੁਆਰੇ ਅਤੇ ਸੁੰਦਰੀਕਰਨ ਦੇ ਹੋਰ ਕੰਮ ਕੀਤੇ ਜਾਣਗੇ। ਇਸੇ ਤਰਾਂ ਪਵਿੱਤਰ ਬੇਈਂ ਦੀ ਸਟੋਨ ਪਿਚਿੰਗ ਅਤੇ ਰੇਿਗ ਕਰਨ ਤੋਂ ਇਲਾਵਾ ਇਸ ਦੀ ਕੰਕਰੀਟ ਲਾਈਨਿੰਗ, ਇੰਟਰਲਾਕਿੰਗ ਟਾਈਲਾਂ ਦੀ ਸੜਕ ਅਤੇ ਸੋਲਰ ਪਾਵਰ ਸਿਸਟਮ ਆਦਿ ਦੀ ਤਜਵੀਜ਼ ਹੈ। ਇਸ ਤੋਂ ਇਲਾਵਾ ਸ਼ਹੀਦ ਊਧਮ ਸਿੰਘ ਚੌਕ ਤੋਂ ਸੜਕ ਦੇ ਨਾਲ-ਨਾਲ ਬਿਜਲੀ ਦੀ ਅੰਡਰ ਗਰਾਊਂਡ ਵਾਇਰਿੰਗ, ਨਵੇਂ ਟ੍ਰਾਂਸਫਾਰਮਰ ਸਥਾਪਿਤ ਕੀਤੇ ਜਾਣ ਅਤੇ ਹੋਰ ਬਹੁਤ ਸਾਰੇ ਕਾਰਜਾਂ ਦੀ ਯੋਜਨਾ ਉਲੀਕੀ ਗਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਡੀ. ਐਸ. ਪੀ ਡਾ. ਮੁਕੇਸ਼, ਐਕਸੀਅਨ ਪੀ. ਡਬਲਿਊ. ਡੀ ਵਰਿੰਦਰ ਕੁਮਾਰ, ਐਕਸੀਅਨ ਡਰੇਨੇਜ ਅਜੀਤ ਸਿੰਘ, ਐਕਸੀਅਨ ਪਾਵਰਕਾਮ ਅਸ਼ਵਨੀ ਕੁਮਾਰ ਤੇ ਪਵਨ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: