ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਕਬਾਲ ਸਿੰਘ ਲਾਲਪੁਰਾ ਵਲੋਂ ਕੀਤਾ ਗਿਆ ਸਨਮਾਨਿਤ

ss1

ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਕਬਾਲ ਸਿੰਘ ਲਾਲਪੁਰਾ ਵਲੋਂ ਕੀਤਾ ਗਿਆ ਸਨਮਾਨਿਤ

14-38ਸ਼੍ਰੀ ਅਨੰਦਪੁਰ ਸਾਹਿਬ, 13 ਜੁਲਾਈ (ਪ.ਪ.): ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਐਸ ਜੀ ਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਸਕੂਲ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਦੀ ਯੋਗ ਅਗਵਾਈ ਵਿਚ ਮਿਡਲ ਹਾਈ ਅਤੇ ਸੀਨ:ਸੈਕੰਡਰੀ ਵਿਭਾਗ ਦੇ ਵਿਦਿਆਰਥੀਆਂ ਦੇ ਤਿੰਨਾਂ ਭਾਸ਼ਾਵਾਂ (ਅੰਗ੍ਰੇਜੀ, ਹਿੰਦੀ ਅਤੇ ਪੰਜਾਬੀ) ਵਿਚ ਸਿਰਜਣਾਤਮਕ ਲਿਖਾਈ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦੀ ਜੱਜਮੈਂਟ ਹਰਮਨਪ੍ਰੀਤ ਸਿੰਘ ਅਤੇ ਮੈਡਮ ਅਨੂ ਬਾਲਾ (ਅੰਗ੍ਰੇਜੀ ਵਿਸ਼ਾ), ਮੈਡਮ ਅਮਰਜੀਤ ਕੌਰ ਅਤੇ ਮੈਡਮ ਮਨਦੀਪ ਕੌਰ(ਪੰਜਾਬੀ ਵਿਸ਼ਾ) ਅਤੇ ਮੈਡਮ ਨਿਰਮਲ ਪੁਰੀ(ਹਿੰਦੀ ਵਿਸ਼ਾ) ਵਲੋਂ ਕੀਤੀ ਗਈ। ਇਸ ਦੌਰਾਨ ਮੁਕਾਬਲਿਆਂ ਵਿਚ ਪਹਿਲੀਆਂ ਤਿੰਨ ਪਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਵਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰ:ਮੈਡਮ ਸੁਖਪਾਲ ਕੌਰ ਵਾਲੀਆ, ਗੁਰਿੰਦਰ ਸਿੰਘ ਭੁੱਲਰ, ਰਣਦੀਪ ਸਿੰਘ ਆਦਿ ਹਾਜ਼ਰ ਸਨ।

Share Button