ਪਾਕਿਸਤਾਨ ‘ਚ ਰੱਖਿਆ ਗਿਆ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ,ਮਹੱਤਵਪੂਰਨ ਸਖਸ਼ੀਅਤਾਂ ਮੌਜੂਦ

ਪਾਕਿਸਤਾਨ ‘ਚ ਰੱਖਿਆ ਗਿਆ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ,ਮਹੱਤਵਪੂਰਨ ਸਖਸ਼ੀਅਤਾਂ ਮੌਜੂਦ

ਪਾਕਿਸਤਾਨ ‘ਚ ਰੱਖਿਆ ਗਿਆ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ,ਮਹੱਤਵਪੂਰਨ ਸਖਸ਼ੀਅਤਾਂ ਮੌਜੂਦ:ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਅੱਜ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਹੈ।
ਇਸ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ,ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ , ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਹੋਰਨਾਂ ਮਹੱਤਵਪੂਰਨ ਸਖਸ਼ੀਅਤਾਂ ਸਮੇਤ ਕਰਾਤਰਪੁਰ ਸਾਹਿਬ ਦੇ ਲਾਂਘੇ ਦੇ ਕੋਰੀਡੋਰ ਦਾ ਨੀਂਹ ਪੱਥਰ ਰਖਿਆ ਹੈ।ਇਸ ਦੌਰਾਨ ਪਾਕਿਸਤਾਨ ਵਿੱਚ ਨੀਂਹ ਪੱਥਰ ਸਮਾਗਮ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਸਮੇਤ ਹੋਰ ਵੀ ਸਖਸ਼ੀਅਤਾਂ ਮੌਜੂਦ ਸਨ। ਇਸ ਦੌਰਾਨ ਪਾਕਿਸਤਾਨ ਵਿੱਚ ਨੀਂਹ ਪੱਥਰ ਸਮਾਗਮ ਦੌਰਾਨ ਕਰਤਾਰਪੁਰ ਸਾਹਿਬ ਲਾਂਘੇ ਨਾਲ ਸਬੰਧਿਤ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ ਹੈ।ਦੱਸ ਦੇਈਏ ਕਿ ਕਰਤਾਰਪੁਰ ਸਾਹਿਬ ਲਾਂਘਾ ਪੰਜਾਬ ਸਥਿਤ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਨੂੰ ਪਾਕਿਸਤਾਨੀ ਪੰਜਾਬ ਸਥਿਤ ਕਰਤਾਰਪੁਰ ਸਾਹਿਬ (ਨਾਰੋਵਾਲ) ਨਾਲ ਜੋੜੇਗਾ।ਇਸ ਵਿਚਕਾਰ ਦੂਰੀ ਲਗਭਗ 4 ਕਿੱਲੋਮੀਟਰ ਦੀ ਹੈ।
ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 17 ਸਾਲ 5 ਮਹੀਨੇ 9 ਦਿਨ ਬਤੀਤ ਕੀਤੇ ਸਨ ਅਤੇ ਇੱਥੇ ਹੀ ਜੋਤੀ ਜੋਤ ਸਮਾ ਗਏ ਸਨ।ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ 1561 ਸੰਮਤ ਵਿੱਚ ਇਹ ਨਗਰ ਵਸਾਇਆ ਤੇ ਉਦਾਸੀਆਂ ਸੰਪੁਰਨ ਕਰਨ ਤੋਂ ਬਾਅਦ ਏਥੇ ਵਾਸ ਕੀਤਾ ਸੀ।ਇਸ ਦੇ ਨਾਲ ਹੀ ਜਗਤ ਗੁਰੂ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਵੀ ਉਪਦੇਸ਼ ਦਿੱਤਾ।ਜਿਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਇਨ੍ਹਾਂ ਇਤਿਹਾਸਿਕ ਥਾਵਾਂ ਨਾਲ ਜੁੜੀਆਂ ਹੋਈਆਂ ਹਨ।ਇਸੇ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰੋਜ਼ ਅਰਦਾਸ ਕੀਤੀ ਜਾਂਦੀ ਸੀ।

Share Button

Leave a Reply

Your email address will not be published. Required fields are marked *

%d bloggers like this: