ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jun 4th, 2020

‘ਪਾਣੀ ਬਚਾਉ-ਪੰਜਾਬ ਬਚਾਉ’ ਸੰਬੰਧੀ ਹੋਣ ਵਾਲੇ ਸਮਾਗਮ ਦਾ ਕੈਬਨਿਟ ਮੰਤਰੀ ਤੋਤਾ ਸਿੰਘ, ਡਾ. ਚੀਮਾ ਨੇ ਲਿਆ ਜਾਇਜ਼ਾ

‘ਪਾਣੀ ਬਚਾਉ-ਪੰਜਾਬ ਬਚਾਉ’ ਸੰਬੰਧੀ ਹੋਣ ਵਾਲੇ ਸਮਾਗਮ ਦਾ ਕੈਬਨਿਟ ਮੰਤਰੀ ਤੋਤਾ ਸਿੰਘ, ਡਾ. ਚੀਮਾ ਨੇ ਲਿਆ ਜਾਇਜ਼ਾ

-ਇਤਿਹਾਸਕ ਇਕੱਠ ਨੂੰ ਮੁੱਖ ਮੰਤਰੀ, ਡਿਪਟੀ ਸੀ ਐਮ ਤੇ ਹੋਰ ਸਖ਼ਸ਼ੀਅਤਾਂ ਕਰਨਗੀਆਂ ਸੰਬੋਧਨ

ਕਿੱਲੀ ਚਾਹਲਾਂ (ਮੋਗਾ), 6 ਦਸੰਬਰ, 2016 : ਪੰਜਾਬ ਸਰਕਾਰ ਵੱਲੋਂ ‘ਪਾਣੀ ਬਚਾਓ-ਪੰਜਾਬ ਬਚਾਓ’ ਦੇ ਸੁਨੇਹੇ ਸੰਬੰਧੀ 8, ਦਸੰਬਰ ਨੂੰ ਪਿੰਡ ਕਿੱਲੀ ਚਾਹਲਾਂ (ਜੀ. ਟੀ. ਰੋਡ ਮੋਗਾ-ਲੁਧਿਆਣਾ) ਵਿਖੇ ਆਯੋਜਿਤ ਕੀਤੇ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਜੱਥੇਦਾਰ ਤੋਤਾ ਸਿੰਘ, ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਉੱਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਤਿਵਾੜੀ ਅਤੇ ਹੋਰਾਂ ਨੇ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ।


ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਚੀਮਾ ਅਤੇ ਸ੍ਰ. ਤੋਤਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਦ੍ਰਿੜ ਸੰਕਲਪ ਹੈ ਕਿਉਂਕਿ ਸੂਬੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਦਾ ਇੱਕ ਤੁਪਕਾ ਵੀ ਨਹੀਂ ਹੈ। ਪਾਣੀਆਂ ਦੀ ਰਾਖੀ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਹੀ 8, ਦਸੰਬਰ ਨੂੰ ਕਿੱਲੀ ਚਾਹਲਾਂ ਵਿਖੇ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਕੋਨੇ-ਕੋਨੇ ਤੋਂ ਲੱਖਾਂ ਦੀ ਤਾਦਾਦ ਵਿੱਚ ਲੋਕ ਸ਼ਮੂਲੀਅਤ ਕਰਨਗੇ। ਇਸ ਮੌਕੇ ਜੁੜਨ ਵਾਲੇ ਇਤਿਹਾਸਕ ਇਕੱਠ ਨੂੰ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ, ਕੈਬਨਿਟ ਮੰਤਰੀ, ਵਿਧਾਇਕ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਸੰਬੋਧਨ ਕਰਨਗੀਆਂ ਅਤੇ ਪੰਜਾਬ ਦੇ ਭਵਿੱਖ ਨਾਲ ਜੁੜੇ ਇਸ ਮੁੱਦੇ ਬਾਰੇ ਲਾਮਬੰਦ ਕਰਨਗੀਆਂ।
ਉਨ•ਾਂ ਕਿਹਾ ਕਿ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਵਾਲੇ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏੇ ਹਨ, ਜਦਕਿ ਲੋਕਾਂ ਦੇ ਬੈਠਣ ਲਈ ਵੱਡ ਅਕਾਰੀ ਸ਼ਮਿਆਨਾ ਲਗਾਇਆ ਗਿਆ ਹੈ। ਸੰਗਤ ਲਈ ਪਾਣੀ ਅਤੇ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਲੋਕਾਂ ਨੂੰ ਸਮਾਗਮ ਵਿੱਚ ਲਿਆਉਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਪ੍ਰਸਾਸ਼ਕ ਗਮਾਡਾ ਸ੍ਰੀ ਵਰੂਣ ਰੂਜ਼ਮ, ਉੱਪ ਮੁੱਖ ਮੰਤਰੀ ਦੇ ਵਿਸ਼ੇਸ਼ ਕਾਰਜ ਅਫ਼ਸਰ ਸ੍ਰ. ਪਰਮਿੰਦਰ ਸਿੰਘ ਬਰਾੜ ਤੇ ਸ੍ਰ. ਪਰਮਜੀਤ ਸਿੰਘ ਸਿੱਧਵਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ. ਗੁਰਚਰਨ ਸਿੰਘ ਗਰੇਵਾਲ ਤੇ ਸ੍ਰ. ਗੁਰਮੇਲ ਸਿੰਘ ਸੰਗਤਪੁਰਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਜੇ ਸੂਦ, ਸ੍ਰ. ਰਣਵਿੰਦਰ ਸਿੰਘ ਰਾਮੂੰਵਾਲਾ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: