Thu. Feb 20th, 2020

ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਬਲਬੀਰ ਸਿੰਘ ਸਿੱਧੂ

ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਬਲਬੀਰ ਸਿੰਘ ਸਿੱਧੂ

ਵਿਕਾਸ ਕਾਰਜਾਂ ਲਈ 50 ਲੱਖ ਰੁਪਏ ਤੋਂ ਵੱਧ ਦੇ ਚੈਕ ਵੰਡੇ

ਐਸ. ਏ. ਐਸ. ਨਗਰ, 14 ਫਰਵਰੀ (ਗੁਰਨਾਮ ਸਾਗਰ): “ਜ਼ਿਲ੍ਹੇ ਵਿੱਚ ਪੈਂਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਅਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।” ਇਹ ਪ੍ਰਗਟਾਵਾ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਵਿਖੇ 25 ਪਿੰਡਾਂ ਦੀਆਂ ਪੰਚਾਇਤਾਂ ਨਾਲ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਸ. ਸਿੱਧੂ ਨੇ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਮੁਖੀ ਉਪਰਾਲਿਆਂ ਦੀ ਸਮੀਖਿਆ ਕਰਦਿਆਂ, ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਵਿਕਾਸ ਕੇਂਦਰਿਤ ਫੰਡਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਅਤੇ ਇਸ ਸਬੰਧ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਏਗੀ।
ਸਿਹਤ ਮੰਤਰੀ ਨੇ ਇਸ ਮੌਕੇ ਜਗਤਪੁਰਾ, ਬਾਲਿਆਲੀ, ਦਾਊਂ, ਚੱਪੜਚਿੜੀ ਖੁਰਦ, ਚੱਪੜਚਿੜੀ ਕਲਾਂ, ਬਠਲਾਣਾ, ਸ਼ਫੀਪੁਰ, ਰੁੜਕਾ, ਰਾਏਪੁਰ ਅਤੇ ਮਾਣਕਮਾਜਰਾ ਪਿੰਡਾਂ ਦੀਆਂ ਪੰਚਾਇਤਾਂ ਨੂੰ 50 ਲੱਖ ਰੁਪਏ ਤੋਂ ਵੱਧ ਦੇ ਚੈੱਕ ਵੰਡੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸੀਨੀਅਰ ਕਾਂਗਰਸੀ ਆਗੂ ਸ੍ਰੀ ਜੀ ਐਸ ਰਿਆੜ, ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਸ੍ਰੀਮਤੀ ਜਸਵਿੰਦਰ ਕੌਰ ਦੁਰਾਲੀ, ਚੇਅਰਪਰਸਨ ਪੰਚਾਇਤ ਸੰਮਤੀ ਖਰੜ ਰਣਬੀਰ ਕੌਰ, ਬਲਾਕ ਕਾਂਗਰਸ ਕਮੇਟੀ ਮੁਹਾਲੀ (ਦਿਹਾਤੀ) ਦੇ ਆਗੂ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਠੇਕੇਦਾਰ ਮੋਹਨ ਸਿੰਘ ਬਠਲਾਣਾ, ਵਾਈਸ ਚੇਅਰਮੈਨ ਬਲਾਕ ਸੰਮਤੀ ਖਰੜ ਸ੍ਰੀ ਮਨਜੀਤ ਸਿੰਘ ਤੰਗੋਰੀ, ਸਰਪੰਚ ਜਗਤਪੁਰਾ ਸ੍ਰੀ ਰਣਜੀਤ ਸਿੰਘ ਗਿੱਲ, ਸ੍ਰੀ ਕੁਲਵੰਤ ਸਿੰਘ ਬਰਿਆਲੀ, ਸਰਪੰਚ ਰਾਏਪੁਰ ਸ੍ਰੀ ਮੋਹਣ ਸਿੰਘ, ਸਰਪੰਚ ਦਾਊਂ ਸ੍ਰੀ ਅਜਮੇਰ ਸਿੰਘ, ਸਰਪੰਚ ਚੱਪੜਚਿੜੀ ਖੁਰਦ ਰਾਜਬੀਰ ਕੌਰ, ਸਰਪੰਚ ਗਿੱਦੜਪੁਰਾ ਸ੍ਰੀ ਜਸਵਿੰਦਰ ਸਿੰਘ ਪੱਪਾ, ਸਰਪੰਚ ਰੁੜਕਾ ਸ੍ਰੀ ਹਰਜੀਤ ਸਿੰਘ ਢਿੱਲੋਂ, ਸਰਪੰਚ ਸ਼ਫੀਪੁਰ ਸ੍ਰੀ ਰਮਨਦੀਪ ਸਿੰਘ, ਡੀਡੀਪੀਓ ਸ੍ਰੀ ਡੀ ਕੇ ਸਾਲਦੀ, ਬੀਡੀਪੀਓ ਸ੍ਰੀ ਹਿਤੇਨ ਕਪਿਲਾ, ਅਤੇ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਰਵਿੰਦਰ ਸਿੰਘ ਸ਼ਾਮਲ ਸਨ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: